ਬਾਲੀਵੁੱਡ ਅਭਿਨੇਤਰੀ ਪ੍ਰਿਯੰਕਾ ਚੋਪੜਾ ਅਤੇ ਉਨ੍ਹਾਂ ਦੇ ਪਤੀ ਨਿਕ ਜੋਨਸ ਨੇ ਸਰੋਗੇਸੀ ਰਾਹੀਂ ਬੱਚੇ ਦਾ ਸਵਾਗਤ ਕੀਤਾ ਹੈ। ਜੋੜੇ ਨੇ ਇਹ ਖੁਸ਼ਖਬਰੀ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ। ਪ੍ਰਿਯੰਕਾ ਚੋਪੜਾ ਨੇ ਇਹ ਜਾਣਕਾਰੀ ਦੇਣ ਤੋਂ ਬਾਅਦ ਹੀ ਪ੍ਰਸ਼ੰਸਕਾਂ ਨੇ ਉਸ ਨੂੰ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਹਾਲਾਂਕਿ ਦੋਵਾਂ ਨੇ ਇਹ ਨਹੀਂ ਦੱਸਿਆ ਹੈ ਕਿ ਬੇਟਾ ਹੈ ਜਾਂ ਬੇਟੀ।

ਪ੍ਰਿਯੰਕਾ ਨੇ ਪੋਸਟ ਨੂੰ ਸਾਂਝਾ ਕਰਦੇ ਹੋਏ ਲਿਖਿਆ ਹੈ ਕਿ ‘ਸਾਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਸੀਂ ਸੇਰੋਗੇਸੀ ਜ਼ਰੀਏ ਪੇਰੇਂਟਸ ਬਣੇ ਹਾਂ । ਇਸ ਖ਼ਾਸ ਸਮੇਂ ‘ਤੇ ਅਸੀਂ ਆਪਣੀ ਪ੍ਰਾਈਵੇਸੀ ਦੀ ਉਮੀਦ ਕਰਦੇ ਹਾਂ ਕਿਉਂਕਿ ਅਸੀਂ ਆਪਣੀ ਫੈਮਿਲੀ ‘ਤੇ ਫੋਕਸ ਕਰਨਾ ਹੈ, ਤੁਹਾਡਾ ਸਭ ਦਾ ਬਹੁਤ ਬਹੁਤ ਧੰਨਵਾਦ’।ਪ੍ਰਿਯੰਕਾ ਨੇ ਇਸ ਪੋਸਟ ਨੂੰ ਨਿੱਕ ਜੋਨਸ ਨੂੰ ਟੈਗ ਕਰਦੇ ਹੋਏ ਹਾਰਟ ਵਾਲਾ ਇਮੋਜੀ ਵੀ ਪੋਸਟ ਕੀਤਾ ਹੈ। ਦੱਸ ਦਈਏ ਕਿ ਨਿੱਕ ਅਤੇ ਪ੍ਰਿਯੰਕਾ ਦਸੰਬਰ 2018 ‘ਚ ਵਿਆਹ ਦੇ ਬੰਧਨ ‘ਚ ਬੱਝੇ ਸਨ ਅਤੇ ਦੋਵਾਂ ਦਾ ਵਿਆਹ ਰਾਜਸਥਾਨ ਦੇ ਉਮੇਦ ਭਵਨ ‘ਚ ਹੋਇਆ ਸੀ । ਵਿਆਹ ਦੇ ਸਮਾਗਮ ਤਿੰਨ ਦਿਨ ਤੱਕ ਚੱਲੇ ਸਨ ।

ਜਿਸ ਦੌਰਾਨ ਵਿਆਹ ਹਿੰਦੂ ਅਤੇ ਕ੍ਰਿਸਚਿਅਨ ਰੀਤੀ ਰਿਵਾਜ਼ਾਂ ਦੇ ਨਾਲ ਹੋਇਆ ਸੀ ।ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਪ੍ਰਿਯੰਕਾ ਨੇ ਆਪਣੇ ਇੰਸਟਾਗ੍ਰਾਮ ਤੋਂ ਆਪਣੇ ਪਤੀ ਦਾ ਸਰਨੇਮ ਹਟਾ ਦਿੱਤਾ ਸੀ ਜਿਸ ਤੋਂ ਬਾਅਦ ਦੋਨਾਂ ਦੇ ਅਲਗਾਅ ਦੀਆਂ ਖਬਰਾਂ ਸਾਹਮਣੇ ਆਉਣ ਲੱਗੀਆਂ ਸੀ । ਜਿਸ ਤੋਂ ਬਾਅਦ ਪ੍ਰਿਯੰਕਾ ਨੇ ਇਸ ਬਾਰੇ ਸਪੱਸ਼ਟ ਵੀ ਕੀਤਾ ਸੀ ।ਪਰ ਹੁਣ ਬੱਚੇ ਦੇ ਜਨਮ ਤੋਂ ਬਾਅਦ ਇਨ੍ਹਾਂ ਸਾਰੇ ਕਿਆਸਾਂ ‘ਤੇ ਵੀ ਵਿਰਾਮ ਲੱਗ ਗਿਆ ਹੈ । ਪ੍ਰਿਯੰਕਾ ਦੇ ਪੋਸਟ ਨੂੰ ਸ਼ੇਅਰ ਕਰਨ ਤੋਂ ਬਾਅਦ ਉਨਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਪ੍ਰਿਯੰਕਾ ਵੱਲੋਂ ਸ਼ੇਅਰ ਕੀਤੀ ਗਈ ਪੋਸਟ ਤੋਂ ਬਾਅਦ 14 ਲੱਖ ਤੋਂ ਜ਼ਿਆਦਾ ਲੋਕਾਂ ਨੇ ਲਾਈਕ ਕੀਤਾ ਹੈ ।











