ਪਰਿਣੀਤੀ ਚੋਪੜਾ ਨੇ 24 ਸਤੰਬਰ ਨੂੰ ਰਾਜਨੇਤਾ ਰਾਘਵ ਚੱਢਾ ਨਾਲ ਵਿਆਹ ਕਰਵਾਇਆ ਸੀ।ਹੁਣ ਜੋੜੇ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਹਲਦੀ ਸਮਾਰੋਹ ਦੀਆਂ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।


ਇਨ੍ਹਾਂ ਤਸਵੀਰਾਂ ‘ਚ ਪਰਿਣੀਤੀ ਗੁਲਾਬੀ ਰੰਗ ਦੇ ਪਹਿਰਾਵੇ ‘ਚ ਬੇਹੱਦ ਖੂਬਸੂਰਤ ਲੱਗ ਰਹੀ ਹੈ, ਜਦਕਿ ਰਾਘਵ ਰਵਾਇਤੀ ਚਿੱਟੇ ਕੁੜਤੇ ਪਜਾਮੇ ‘ਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਬਲੈਕ ਗੌਗਲਸ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ।

ਦੱਸ ਦਈਏ ਕਿ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦਾ ਵਿਆਹ 24 ਸਤੰਬਰ ਨੂੰ ਉਦੈਪੁਰ ਦੇ ਲੀਲਾ ਪੈਲੇਸ ਵਿੱਚ ਬਹੁਤ ਧੂਮ-ਧਾਮ ਨਾਲ ਹੋਇਆ। ਉਨ੍ਹਾਂ ਦੇ ਵਿਆਹ ‘ਚ ਸਾਨੀਆ ਮਿਰਜ਼ਾ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕ੍ਰਿਕਟਰ ਹਰਭਜਨ ਸਿੰਘ, ਬਾਲੀਵੁੱਡ ਅਦਾਕਾਰਾ ਗੀਤਾ ਬਸਰਾ ਵਰਗੀਆਂ ਕਈ ਵੱਡੀਆਂ ਹਸਤੀਆਂ ਨੇ ਸ਼ਿਰਕਤ ਕੀਤੀ ਸੀ।

ਪਰਿਣੀਤੀ ਨੇ ਆਪਣੇ ਖਾਸ ਦਿਨ ਲਈ ਮਨੀਸ਼ ਮਲਹੋਤਰਾ ਦਾ ਲਹਿੰਗਾ ਚੁਣਿਆ ਸੀ। ਉਥੇ ਹੀ ਰਾਘਵ ਨੇ ਰਵਾਇਤੀ ਸ਼ੇਰਵਾਨੀ ਪਹਿਨੀ ਸੀ। ਉਨ੍ਹਾਂ ਦੇ ਵਿਆਹ ਤੋਂ ਲੈ ਕੇ ਹੁਣ ਤੱਕ ਦੋਵਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਛਾਏ ਹੋਏ ਹਨ।













