November 22, 2026, 10:46 pm
----------- Advertisement -----------
HomeNewsBreaking Newsਜਲੰਧਰ 'ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁੱਠਭੇੜ: 2 ਪੁਲਿਸ ਮੁਲਾਜ਼ਮਾਂ ਨੂੰ...

ਜਲੰਧਰ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁੱਠਭੇੜ: 2 ਪੁਲਿਸ ਮੁਲਾਜ਼ਮਾਂ ਨੂੰ ਲੱਗੀ ਗੋ+ਲੀ, 1 ਮੁਲਜ਼ਮ ਹ+ਥਿਆਰਾਂ ਸਮੇਤ ਕਾਬੂ

Published on

----------- Advertisement -----------

ਜਲੰਧਰ, 15 ਅਕਤੂਬਰ 2023 – ਜਲੰਧਰ ਦੇ ਨੂਰਮਹਿਲ ‘ਚ ਐਤਵਾਰ ਸਵੇਰੇ ਫਿਲੌਰ ਥਾਣੇ ਦੀ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹੁਣ ਤੱਕ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਐਨਕਾਊਂਟਰ ਵਿੱਚ ਦੋ ਪੁਲਿਸ ਕਰਮੀਆਂ ਨੂੰ ਗੋਲੀ ਲੱਗੀ ਹੈ। ਪੁਲਿਸ ਨੇ ਇੱਕ ਤਸਕਰ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਫਿਲੌਰ ਪੁਲਿਸ ਐਤਵਾਰ ਦੁਪਹਿਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕਰੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਹਾਲ ਹੀ ਵਿੱਚ ਥਾਣਾ ਫਿਲੌਰ ਦੀ ਪੁਲੀਸ ਨੇ ਇੱਕ ਮੁਲਜ਼ਮ ਨੂੰ 140 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਸੀ। ਜਿਸ ਦਾ ਸਾਥੀ ਛਿੰਦਾ ਵਾਸੀ ਨੂਰਮਹਿਲ ਫਰਾਰ ਹੋ ਗਿਆ। ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਇਕ ਟੀਮ ਬਣਾ ਕੇ ਐਤਵਾਰ ਸਵੇਰੇ ਨੂਰਮਹਿਲ ਦੇ ਇਕ ਪਿੰਡ ‘ਚ ਛਾਪੇਮਾਰੀ ਕੀਤੀ। ਜਿੱਥੇ ਮੁਲਜ਼ਮ ਨੇ ਪੁਲਿਸ ਨੂੰ ਵੇਖ ਕੇ ਆਪਣੀ 9 ਐਮਐਮ ਪਿਸਤੌਲ ਨਾਲ ਗੋਲੀ ਚਲਾ ਦਿੱਤੀ। ਮੁਲਜ਼ਮਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਫਿਲੌਰ ਦੇ ਦੋ ਪੁਲੀਸ ਮੁਲਾਜ਼ਮਾਂ ਨੂੰ ਲੱਗੀਆਂ।

ਦੱਸ ਦੇਈਏ ਕਿ ਘਟਨਾ ਦੇ ਤੁਰੰਤ ਬਾਅਦ ਪੁਲਸ ਨੇ ਜ਼ਖਮੀ ਕਰਮਚਾਰੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ। ਜਿੱਥੋਂ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਪੁਲਿਸ ਨੇ ਮੁਕਾਬਲੇ ਦੌਰਾਨ ਮੁਲਜ਼ਮ ਛਿੰਦਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ। 2 ਮੁਲਾਜ਼ਮਾਂ ਦੇ ਜ਼ਖਮੀ ਹੋਣ ਦੀ ਪੁਸ਼ਟੀ ਹੋਈ ਹੈ। ਐਸਐਚਓ ਹਰਜਿੰਦਰ ਸਿੰਘ ਨੇ ਦੱਸਿਆ- ਮੁਲਜ਼ਮਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।

ਘਟਨਾ ਸਮੇਂ ਤਿੰਨ ਥਾਣਿਆਂ ਦੀ ਪੁਲੀਸ ਮੌਕੇ ’ਤੇ ਮੌਜੂਦ ਸੀ। ਜਿਸ ਵਿੱਚ ਫਿਲੌਰ, ਨੂਰਮਹਿਲ ਅਤੇ ਬਿਲਗਾ ਥਾਣੇ ਸ਼ਾਮਲ ਹਨ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਥਾਣਾ ਨੂਰਮਹਿਲ ਵਿੱਚ ਵੱਖਰਾ ਕੇਸ ਦਰਜ ਕੀਤਾ ਜਾਵੇਗਾ। ਨੂਰਮਹਿਲ ਥਾਣੇ ਦੇ ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮ ਨਸ਼ਾ ਤਸਕਰੀ ਦੇ ਇੱਕ ਪੁਰਾਣੇ ਕੇਸ ਵਿੱਚ ਲੋੜੀਂਦਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...