October 18, 2026, 7:20 pm
----------- Advertisement -----------
HomeNewsਖੰਨਾ 'ਚ ਕਾਰ ਦੀ ਕੈਂਟਰ ਨਾਲ ਹੋਈ ਟੱਕਰ, ਕਾਰ ਵਿੱਚੋਂ 27 ਪੇਟੀਆਂ...

ਖੰਨਾ ‘ਚ ਕਾਰ ਦੀ ਕੈਂਟਰ ਨਾਲ ਹੋਈ ਟੱਕਰ, ਕਾਰ ਵਿੱਚੋਂ 27 ਪੇਟੀਆਂ ਨਜਾਇਜ਼ ਸ਼ਰਾਬ ਹੋਈ ਬਰਾਮਦ

Published on

----------- Advertisement -----------

ਖੰਨਾ ਦੇ ਸ੍ਰੀ ਮਾਛੀਵਾੜਾ ਸਾਹਿਬ ਇਲਾਕੇ ‘ਚ ਨਜਾਇਜ਼ ਸ਼ਰਾਬ ਨਾਲ ਭਰੀ ਕਾਰ ਦੀ ਕੈਂਟਰ ਨਾਲ ਟੱਕਰ ਹੋਣ ਕਰਕੇ ਤਿੰਨ ਤਸਕਰ ਜ਼ਖਮੀ ਹੋ ਗਏ। ਜਿਸ ਕਰਕੇ ਉਹ ਭੱਜ ਨਾ ਸਕੇ ਅਤੇ ਪੁਲਿਸ ਨੇ ਉਹਨਾਂ ਨੂੰ ਕਾਬੂ ਕਰ ਲਿਆ। ਕਾਰ ਵਿੱਚੋਂ 27 ਪੇਟੀਆਂ ਸ਼ਰਾਬ ਬਰਾਮਦ ਹੋਈ। ਇਹ ਸ਼ਰਾਬ ਚੰਡੀਗੜ੍ਹ ਤੋਂ ਲਿਆਂਦੀ ਜਾ ਰਹੀ ਸੀ। 

ਮਿਲੀ ਜਾਣਕਾਰੀ ਅਨੁਸਾਰ ਜਸਕਰਨ ਸਿੰਘ ਛਾਂਗਾ, ਫਰਮਾਨ ਸ਼ਾਹ ਅਤੇ ਅਹਿਸਾਨ ਅਸੈਂਟ ਵਾਸੀ ਕੂਮਕਲਾਂ ਇੱਕ ਕਾਰ ਵਿੱਚ ਚੰਡੀਗੜ੍ਹ ਤੋਂ ਸਸਤੇ ਭਾਅ ’ਤੇ ਸ਼ਰਾਬ ਲਿਆ ਰਹੇ ਸਨ। ਦੇਰ ਰਾਤ ਦਾ ਸਮਾਂ ਸੀ। ਇਸ ਦੌਰਾਨ ਕਾਰ ਦੀ ਰਫਤਾਰ ਤੇਜ਼ ਹੋਣ ਕਰਕੇ ਇਹ ਕੰਟਰੋਲ ਤੋਂ ਬਾਹਰ ਹੋ ਗਈ। ਸ਼ਰਾਬ ਨਾਲ ਭਰੀ ਕਾਰ ਸਿੱਧੀ ਕੈਂਟਰ ਨਾਲ ਟਕਰਾ ਗਈ। ਹਾਦਸੇ ਵਿੱਚ ਕਾਰ ਵਿੱਚ ਸਵਾਰ ਤਿੰਨੋਂ ਤਸਕਰ ਜ਼ਖ਼ਮੀ ਹੋ ਗਏ। ਜਦੋਂ ਰਾਹਗੀਰਾਂ ਨੇ ਦੇਖਿਆ ਕਿ ਕਾਰ ਵਿੱਚ ਵੱਡੀ ਮਾਤਰਾ ਵਿੱਚ ਸ਼ਰਾਬ ਪਈ ਹੈ ਤਾਂ ਉਨ੍ਹਾਂ ਪੁਲਿਸ ਨੂੰ ਸੂਚਿਤ ਕੀਤਾ। 

ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਤਿੰਨਾਂ ਤਸਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਲਾਜ ਕਰਵਾਉਣ ਤੋਂ ਬਾਅਦ ਥਾਣੇ ਲਿਜਾਇਆ ਗਿਆ। ਕਾਰ ‘ਚੋਂ 27 ਪੇਟੀਆਂ ਸ਼ਰਾਬ ਬਰਾਮਦ ਹੋਈ। ਇਸ ਤੋਂ ਪਹਿਲਾਂ ਵੀ ਮੁਲਜ਼ਮ ਕਈ ਵਾਰ ਚੰਡੀਗੜ੍ਹ ਤੋਂ ਸਸਤੇ ਭਾਅ ਸ਼ਰਾਬ ਲਿਆ ਕੇ ਇਲਾਕੇ ਵਿੱਚ ਸਪਲਾਈ ਕਰ ਚੁੱਕੇ ਹਨ। ਉਹ ਰਾਤ ਨੂੰ ਉਥੋਂ ਸ਼ਰਾਬ ਲੈ ਕੇ ਆਉਂਦੇ ਸਨ ਅਤੇ ਇਸ ਦਾ ਨਿਪਟਾਰਾ ਕਰਦੇ ਸਨ। 

ਥਾਣਾ ਸ੍ਰੀ ਮਾਛੀਵਾੜਾ ਸਾਹਿਬ ਦੇ ਐਸਐਚਓ ਸੰਤੋਖ ਸਿੰਘ ਨੇ ਦੱਸਿਆ ਕਿ ਕੂੰਮਕਲਾਂ ਦੇ ਰਹਿਣ ਵਾਲੇ ਤਿੰਨੇ ਨੌਜਵਾਨ ਸ਼ਰਾਬ ਤਸਕਰੀ ਦਾ ਧੰਦਾ ਕਰਦੇ ਸਨ। ਪੁਲਿਸ ਨੂੰ ਬੀਤੀ ਰਾਤ ਇਸ ਦੀ ਸੂਚਨਾ ਮਿਲੀ ਸੀ। ਪੁਲੀਸ ਜਾਲ ਵਿਛਾ ਕੇ ਉਨ੍ਹਾਂ ਦੀ ਭਾਲ ਕਰ ਰਹੀ ਸੀ। ਇਸ ਦੌਰਾਨ ਤਸਕਰਾਂ ਨੇ ਉਨ੍ਹਾਂ ਦੀ ਕਾਰ ਨੂੰ ਕੈਂਟਰ ਨਾਲ ਟੱਕਰ ਮਾਰ ਦਿੱਤੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਤਸਕਰਾਂ ਨੂੰ ਕਾਬੂ ਕਰ ਲਿਆ।

 ਕਾਰ ਵਿੱਚੋਂ ਚੰਡੀਗੜ੍ਹ ਤੋਂ ਖਰੀਦੀ ਸ਼ਰਾਬ ਦੀਆਂ 27 ਪੇਟੀਆਂ ਬਰਾਮਦ ਹੋਈਆਂ। ਮੁਲਜ਼ਮਾਂ ਦੇ ਨੈੱਟਵਰਕ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਥਾਂ ਤੋਂ ਸ਼ਰਾਬ ਸਪਲਾਈ ਕੀਤੀ ਜਾਣੀ ਸੀ, ਉਸ ਦਾ ਪਤਾ ਲਗਾ ਕੇ ਹੋਰ ਸਾਥੀਆਂ ਨੂੰ ਵੀ ਕਾਬੂ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...