June 25, 2026, 3:38 pm
----------- Advertisement -----------
HomeNewsਕੈਬਨਿਟ ਮੰਤਰੀ ਪਿੰਡ ਧਨੌਰੀ, ਰੇਤਗੜ੍ਹ ਤੇ ਫ਼ਤਿਹਮਾਜਰੀ 'ਚ ਵਿਕਾਸ ਕਾਰਜਾਂ ਦੇ ਉਦਘਾਟਨ...

ਕੈਬਨਿਟ ਮੰਤਰੀ ਪਿੰਡ ਧਨੌਰੀ, ਰੇਤਗੜ੍ਹ ਤੇ ਫ਼ਤਿਹਮਾਜਰੀ ‘ਚ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਪੁੱਜੇ

Published on

----------- Advertisement -----------

ਸਮਾਣਾ, 15 ਅਕਤੂਬਰ (ਬਲਜੀਤ ਮਰਵਾਹਾ) : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪਿੱਛਲੀਆਂ ਸਰਕਾਰਾਂ ਦੀ ਅਣਦੇਖੀ ਦੇ ਸ਼ਿਕਾਰ ਪਿੰਡਾਂ ਦੇ ਵਿਕਾਸ ਲਈ ਵਿਆਪਕ ਯੋਜਨਾ ਉਲੀਕੀ ਗਈ ਹੈ। ਜੌੜਾਮਾਜਰਾ ਅੱਜ ਪਿੰਡ ਧਨੌਰੀ, ਰੇਤਗੜ੍ਹ ਤੇ ਫ਼ਤਿਹਮਾਜਰੀ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਪੁੱਜੇ ਹੋਏ ਸਨ।
ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਲਕਾ ਸਮਾਣਾ ਦੇ ਸਕੂਲਾਂ ਲਈ 18.41 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ, ਇਸ ਲਈ ਪੰਜਾਬ ਸਰਕਾਰ ਅਜਿਹੇ ਕੰਮ ਕਰ ਰਹੀ ਹੈ, ਜਿਸ ਦਾ ਲਾਭ ਕਿਸੇ ਇੱਕ ਵਿਅਕਤੀ ਦੀ ਬਜਾਇ ਸਮੁੱਚੇ ਲੋਕਾਂ ਨੂੰ ਹੋਵੇ।
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਇਸ ਮੌਕੇ ਰੇਤਗੜ੍ਹ ਤੇ ਧਨੌਰੀ ਵਿਖੇ ਛੱਪੜਾਂ ਦੇ ਸੀਚੇਵਾਲ ਮਾਡਲ ਨਾਲ ਕਰੀਬ 80 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਨਵੀਨੀਕਰਨ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿੰਡ ਫ਼ਤਿਹਮਾਜਰੀ ਵਿਖੇ ਐਸ.ਸੀ. ਕਲੋਨੀ ਦਾਨੀਪੁਰ ਰੋਡ ‘ਤੇ ਖੜਬੰਜਾ ਲਈ 8.5 ਲੱਖ ਰੁਪਏ ਨਾਲ ਉਦਘਾਟਨ ਕੀਤਾ ਤੇ 15 ਲੱਖ ਰੁਪਏ ਦੀ ਲਾਗਤ ਨਾਲ ਫ਼ਤਿਹਮਾਜਰੀ ਵਿਖੇ ਗਲੀਆਂ ਨਾਲੀਆਂ ਦਾ ਨੀਂਹ ਪੱਥਰ ਵੀ ਰੱਖਿਆ। ਜਦਕਿ ਪਿੰਡ ਧਨੌਰੀ ‘ਚ 7 ਲੱਖ ਰੁਪਏ ਨਾਲ ਬਣਾਂਏ ਆਂਗਣਵਾੜੀ ਤੇ 4 ਲੱਖ ਰੁਪਏ ਦੀ ਲਾਗਤ ਨਾਲ ਸਾਲਿਡ ਵੇਸਟ ਮੈਨੇਜਮੈਂਟ ਤੇ 15 ਲੱਖ ਰੁਪਏ ਦੀ ਲਾਗਤ ਨਾਲ ਕਮਿਉਨਿਟੀ ਸੈਂਟਰ ਦਾ ਉਦਘਾਟਨ ਕੀਤਾ।
ਚੇਤਨ ਸਿੰਘ ਜੌੜਮਾਜਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਸਮਾਣਾ ਸ਼ਹਿਰ ਅਤੇ ਹਲਕੇ ਦੇ ਪਿੰਡਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਹਰ ਪੱਖੋਂ ਵਿਕਸਤ ਬਣਾਇਆ ਜਾਵੇਗਾ। ਜੌੜਾਮਾਜਰਾ ਨੇ ਕਿਹਾ ਕਿ ਕਿਸੇ ਵੀ ਵਿਕਾਸ ਕਾਰਜ ਲਈ ਫੰਡਾਂ ਦੀ ਕੋਈ ਤੋਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਓ.ਐਸ.ਡੀ. ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਪੀ.ਏ. ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਟਿਵਾਣਾ, ਐਸ.ਡੀ.ਓ. ਪੰਚਾਇਤੀ ਰਾਜ ਦਿਨੇਸ਼ ਕੁਮਾਰ ਆਦਿ ਸਮੇਤ ਹੋਰ ਪਤਵੰਤੇ ਵੀ ਮੌਜੂਦ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...