September 22, 2026, 5:59 pm
----------- Advertisement -----------
HomeNewsBreaking Newsਫ਼ੂਡ ਸੇਫ਼ਟੀ ਟੀਮ ਵਲੋਂ ਮਠਿਆਈ ਦੀਆਂ ਫ਼ੈਕਟਰੀਆਂ ਦੀ ਚੈਕਿੰਗ, ਚੈਕਿੰਗ ਦੌਰਾਨ ਵੱਖ-ਵੱਖ...

ਫ਼ੂਡ ਸੇਫ਼ਟੀ ਟੀਮ ਵਲੋਂ ਮਠਿਆਈ ਦੀਆਂ ਫ਼ੈਕਟਰੀਆਂ ਦੀ ਚੈਕਿੰਗ, ਚੈਕਿੰਗ ਦੌਰਾਨ ਵੱਖ-ਵੱਖ ਵਸਤਾਂ ਦੇ ਸੈਂਪਲ ਲਏ

Published on

----------- Advertisement -----------

ਐਸ.ਏ.ਐਸ.ਨਗਰ, 17 ਅਕਤੂਬਰ 2023 (ਬਲਜੀਤ ਮਰਵਾਹਾ) – ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਖਾਣ-ਪੀਣ ਦੀਆਂ ਮਿਆਰੀ ਤੇ ਸ਼ੁੱਧ ਚੀਜ਼ਾਂ ਉਪਲਬੱਧ ਕਰਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸਿਹਤ ਵਿਭਾਗ ਦੀ ਫ਼ੂਡ ਸੇਫਟੀ ਟੀਮ ਨੇ ਸ਼ਹਿਰ ਦੀਆਂ ਵੱਡੀਆਂ ਮਠਿਆਈ ਦੀਆਂ ਦੁਕਾਨਾਂ ਦੇ ਕਾਰਖਾਨਿਆਂ ਵਿਚ ਅਚਨਚੇਤ ਚੈਕਿੰਗ ਕੀਤੀ। ਸਹਾਇਕ ਕਮਿਸ਼ਨਰ ਫ਼ੂਡ ਸੇਫਟੀ ਅਮਿਤ ਜੋਸ਼ੀ ਨੇ ਦਸਿਆ ਕਿ ਫ਼ੂਡ ਐਂਡ ਡਰੱਗਜ਼ ਐਡਮਨਿਸਟਰੇਸ਼ਨ ਪੰਜਾਬ ਦੇ ਕਮਿਸ਼ਨਰ ਸ੍ਰੀ ਅਭਿਨਵ ਤ੍ਰਿਖਾ ਅਤੇ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਦੀਆਂ ਹਦਾਇਤਾਂ ’ਤੇ ਟੀਮ ਨੇ ਵੱਖ ਵੱਖ ਥਾਈਂ ਮਠਿਆਈਆਂ ਦੇ ਮਿਆਰ ਦੀ ਜਾਂਚ ਕੀਤੀ। ਇਸ ਦੌਰਾਨ ਸਾਫ-ਸਫ਼ਾਈ ਆਦਿ ਦਾ ਵੀ ਮੁਆਇਨਾ ਕੀਤਾ ਗਿਆ। ਅੰਮ੍ਰਿਤ ਸਵੀਟਸ, ਗੁਰੂ ਨਾਨਕ ਸਵੀਟਸ, ਸ਼ਕਤੀ ਫ਼ੂਡ ਪ੍ਰੋਡਕਟਸ, ਜਲੰਧਰ ਸਵੀਟਸ ਅਤੇ ਉੱਤਮ ਸਵੀਟਸ ਦੇ ਕਾਰਖਾਨਿਆਂ ਦੀ ਚੈੱਕਿੰਗ ਕੀਤੀ ਗਈ , ਜਿੱਥੇ ਮਠਿਆਈਆਂ ਬਣਦੀਆਂ ਹਨ। ਮੌਕੇ ਤੇ ਖੋਆ, ਬਰਫ਼ੀ, ਕਲਾਕੰਦ ਅਤੇ ਮੇਵਾ ਆਦਿ ਪਦਾਰਥਾਂ ਦੇ ਸੈਂਪਲ ਲਏ ਗਏ ਜੋ ਲੈਬ ਵਿਚ ਭੇਜ ਦਿਤੇ ਗਏ ਹਨ।

ਅਧਿਕਾਰੀ ਨੇ ਕਾਰੋਬਾਰੀਆਂ ਨੂੰ ਸਖ਼ਤ ਸ਼ਬਦਾਂ ਵਿਚ ਹਦਾਇਤ ਕੀਤੀ ਕਿ ਮਿਲਾਵਟੀ ਤੇ ਗ਼ੈਰ ਮਿਆਰੀ ਮਠਿਆਈਆਂ ਦੀ ਬਣਾਈ ਤੇ ਵਿਕਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ “ਫ਼ੂਡ ਸੇਫ਼ਟੀ ਸਟੈਂਡਰਡਜ਼ ਐਂਡ ਰੈਗੂਲੇਸ਼ਨ ਐਕਟ” ਤਹਿਤ ਮਿਲਾਵਟੀ ਤੇ ਬੇਮਿਆਰੀ ਵਸਤਾਂ, ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਕਿਸੇ ਵੀ ਹਾਲਤ ਵਿਚ ਵੇਚੀਆਂ ਨਹੀਂ ਜਾ ਸਕਦੀਆਂ। ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਜੁਰਮਾਨਾ ਲਾਉਣ ਤੋਂ ਇਲਾਵਾ ਉਸ ਦਾ ਵਿਕਰੀ ਲਾਇਸੰਸ ਵੀ ਰੱਦ ਕੀਤਾ ਜਾ ਸਕਦਾ ਹੈ। ਉਨ੍ਹਾਂ ਵੱਖ ਵੱਖ ਐਸੋਸੀਏਸ਼ਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ੁੱਧ ਚੀਜ਼ਾਂ ਦੀ ਬਣਾਵਟ ਅਤੇ ਵਿਕਰੀ ਯਕੀਨੀ ਬਣਾਉਣ। ਉਨ੍ਹਾਂ ਲੋਕਾਂ ਨੂੰ ਵੀ ਭੋਜਨ ਪਦਾਰਥਾਂ ਦੀ ਗੁਣਵੱਤਾ ਪ੍ਰਤੀ ਕਿਸੇ ਕਿਸਮ ਦਾ ਸਮਝੌਤਾ ਨਾ ਕਰਨ ਦੀ ਅਪੀਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...