September 5, 2026, 2:36 pm
----------- Advertisement -----------
HomeNewsLatest Newsਪਾਕਿਸਤਾਨ ਦੀ ਟੀਮ 'ਤੇ ਟੁੱਟਿਆ ਮੁਸੀਬਤਾਂ ਦਾ ਪਹਾੜ! ਕਈ ਸਟਾਰ ਕ੍ਰਿਕਟਰ ਹੋਏ...

ਪਾਕਿਸਤਾਨ ਦੀ ਟੀਮ ‘ਤੇ ਟੁੱਟਿਆ ਮੁਸੀਬਤਾਂ ਦਾ ਪਹਾੜ! ਕਈ ਸਟਾਰ ਕ੍ਰਿਕਟਰ ਹੋਏ ਇਸ ਗੰਭੀਰ ਬੀਮਾਰੀ ਤੋਂ ਪੀੜ੍ਹਿਤ

Published on

----------- Advertisement -----------

ਪਾਕਿਸਤਾਨ ਕ੍ਰਿਕਟ ਟੀਮ ਦੇ ਕਈ ਸਟਾਰ ਕ੍ਰਿਕਟਰ ਵਾਇਰਲ ਬੁਖਾਰ ਦਾ ਸ਼ਿਕਾਰ ਹੋ ਚੁੱਕੇ ਹਨ। ਸੂਤਰਾਂ ਅਨੁਸਾਰ ਪਾਕਿਸਤਾਨ ਕ੍ਰਿਕਟ ਟੀਮ ਦੇ ਚਾਰ ਤੋਂ ਪੰਜ ਖਿਡਾਰੀ ਛਾਤੀ ਦੀ ਗੰਭੀਰ ਇਨਫੈਕਸ਼ਨ ਤੋਂ ਪੀੜਤ ਹਨ, ਜਿਸ ਕਾਰਨ ਤੇਜ਼ ਬੁਖਾਰ ਅਤੇ ਵਾਇਰਲ ਇਨਫੈਕਸ਼ਨ ਹੋ ਗਿਆ ਹੈ। ਵਿਸ਼ਵ ਕੱਪ 2023 ਵਿੱਚ ਪਾਕਿਸਤਾਨ ਨੇ ਆਪਣਾ ਅਗਲਾ ਮੈਚ 20 ਅਕਤੂਬਰ ਨੂੰ ਬੈਂਗਲੁਰੂ ਵਿੱਚ ਆਸਟਰੇਲੀਆ ਖ਼ਿਲਾਫ਼ ਖੇਡਣਾ ਹੈ। ਇਸ ਵੱਡੇ ਮੈਚ ਤੋਂ ਪਹਿਲਾਂ ਪਾਕਿਸਤਾਨ ਨੂੰ ਇਹ ਸਭ ਤੋਂ ਵੱਡਾ ਝਟਕਾ ਲੱਗਾ ਹੈ।
ਪਾਕਿਸਤਾਨੀ ਨਿਊਜ਼ ਚੈਨਲ ‘ਸਮਾ ਟੀਵੀ’ ਦੀਆਂ ਰਿਪੋਰਟਾਂ ਮੁਤਾਬਕ ਪਾਕਿਸਤਾਨ ਕ੍ਰਿਕਟ ਟੀਮ ਦੇ ਸਟਾਰ ਤੇਜ਼ ਗੇਂਦਬਾਜ਼ ਸ਼ਾਹੀਨ ਅਫਰੀਦੀ ਵਾਇਰਲ ਬੈਕਟੀਰੀਆ ਦੀ ਲਾਗ ਦਾ ਸ਼ਿਕਾਰ ਹੋ ਗਏ ਹਨ। ਸ਼ਾਹੀਨ ਸ਼ਾਹ ਅਫਰੀਦੀ ਨੇ ਆਪਣੀ ਸਿਹਤ ਨੂੰ ਸੁਧਾਰਨ ਲਈ ਐਂਟੀਬਾਇਓਟਿਕ ਡਰਿੱਪ ਅਤੇ ਡਾਕਟਰੀ ਸਹਾਇਤਾ ਲਈ ਹੈ। ਪਾਕਿਸਤਾਨੀ ਕ੍ਰਿਕਟ ਟੀਮ ਦੇ ਓਪਨਿੰਗ ਬੱਲੇਬਾਜ਼ ਅਬਦੁੱਲਾ ਸ਼ਫੀਕ ਨੂੰ ਵੀ ਤੇਜ਼ ਬੁਖਾਰ ਹੈ। ਫਿਲਹਾਲ ਡਾਕਟਰ ਅਬਦੁੱਲਾ ਸ਼ਫੀਕ ਦੀ ਹਾਲਤ ਦੀ ਜਾਂਚ ਕਰ ਰਹੇ ਹਨ। ਇਸ ਤੋਂ ਇਲਾਵਾ ਪਾਕਿਸਤਾਨੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਜ਼ਮਾਨ ਖਾਨ ਵੀ ਵਾਇਰਲ ਇਨਫੈਕਸ਼ਨ ਤੋਂ ਪ੍ਰਭਾਵਿਤ ਖਿਡਾਰੀਆਂ ਦੀ ਸੂਚੀ ‘ਚ ਸ਼ਾਮਲ ਹੋ ਗਏ ਹਨ, ਜਿਸ ਨਾਲ ਟੀਮ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਲੈੱਗ ਸਪਿਨਰ ਉਸਾਮਾ ਮੀਰ ਵੀ ਵਾਇਰਲ ਇਨਫੈਕਸ਼ਨ ਤੋਂ ਪ੍ਰਭਾਵਿਤ ਖਿਡਾਰੀਆਂ ‘ਚ ਸ਼ਾਮਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ 

ਚੰਡੀਗੜ੍ਹ, 4 ਸਤੰਬਰ:ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ...

ਈ-ਕੇਵਾਈਸੀ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਹੁਣ ਆਨਲਾਈਨ ਡਾਊਨਲੋਡ ਕਰ ਸਕਣਗੇ ਹੈਲਥ ਕਾਰਡ

ਚੰਡੀਗੜ੍ਹ; 04 ਸਤੰਬਰ 2026:ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ...