November 10, 2026, 2:34 am
----------- Advertisement -----------
HomeNewsਜਾਣੋ ਕਿਵੇਂ, ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਡੇਢ ਸਾਲ ਦਾ...

ਜਾਣੋ ਕਿਵੇਂ, ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਡੇਢ ਸਾਲ ਦਾ ਬੱਚਾ ਵੇਚਿਆ

Published on

----------- Advertisement -----------

ਬਠਿੰਡਾ ਦੀ ਇੱਕ ਵਿਆਹੁਤਾ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣਾ ਡੇਢ ਸਾਲ ਦਾ ਬੱਚਾ ਹਰਿਆਣਾ ਦੇ ਇੱਕ ਬੇਔਲਾਦ ਜੋੜੇ ਨੂੰ ਵੇਚ ਦਿੱਤਾ। ਉਸ ਨੇ ਹਰਿਆਣਾ ਦੇ ਇੱਕ ਜੋੜੇ ਨੂੰ ਗੁੰਮਰਾਹ ਕਰਕੇ ਉਨ੍ਹਾਂ ਤੋਂ 1.35 ਲੱਖ ਰੁਪਏ ਵਸੂਲ ਲਏ। ਪੁਲਿਸ ਨੇ ਦੋਸ਼ੀ ਔਰਤ ਦੇ ਪਤੀ ਦੀ ਸ਼ਿਕਾਇਤ ‘ਤੇ 4 ਔਰਤਾਂ ਸਣੇ 6 ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਧੋਬੀਆਣਾ ਬਸਤੀ ਵਾਸੀ ਭਾਰਤ ਭੂਸ਼ਨ ਨੇ ਥਾਣਾ ਸਿਵਲ ਲਾਈਨ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਵਿਆਹ 2018 ਵਿੱਚ ਮੁਲਜ਼ਮ ਔਰਤ ਸੁਖਵਿੰਦਰ ਕੌਰ ਵਾਸੀ ਪਿੰਡ ਤਾਜੋਕੇ, ਤਹਿਸੀਲ ਤਪਾ, ਜ਼ਿਲ੍ਹਾ ਬਰਨਾਲਾ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੇ ਦੋ ਪੁੱਤਰਾਂ ਨੇ ਜਨਮ ਲਿਆ। 

ਜਾਣਕਾਰੀ ਦਿੰਦਿਆ ਪੀੜਤ ਨੇ ਦੱਸਿਆ ਕਿ ਇਸੇ ਦੌਰਾਨ ਉਸ ਦੀ ਪਤਨੀ ਦੇ ਪਿੰਡ ਬੀਬੀਵਾਲਾ ਦੇ ਰਹਿਣ ਵਾਲੇ ਮੁਲਜ਼ਮ ਸੁਮਨਦੀਪ ਸਿੰਘ ਨਾਲ ਪ੍ਰੇਮ ਸਬੰਧ ਬਣ ਗਏ। ਜਿਸ ਕਰਕੇ ਉਨ੍ਹਾਂ ਦੇ ਘਰ ਵਿਚ ਲੜਾਈ ਸ਼ੁਰੂ ਹੋ ਗਈ। ਸਾਲ 2022 ‘ਚ ਉਸ ਨੇ ਪਤਨੀ ਦੀ ਸਹਿਮਤੀ ਨਾਲ ਅਦਾਲਤ ‘ਚ ਤਲਾਕ ਦੀ ਪਟੀਸ਼ਨ ਦਾਇਰ ਕੀਤੀ, ਜਿਸ ਕਾਰਨ ਵੱਡਾ ਬੇਟਾ ਉਸ ਕੋਲ ਹੀ ਰਿਹਾ, ਜਦਕਿ ਪਤਨੀ ਛੋਟੇ ਬੇਟੇ ਨੂੰ ਆਪਣੇ ਨਾਲ ਲੈ ਗਈ। ਪੀੜਤ ਨੇ ਦੱਸਿਆ ਕਿ ਇਸ ਦੌਰਾਨ ਪਤਾ ਲੱਗਾ ਕਿ ਉਸ ਦੀ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਛੋਟੇ ਬੱਚੇ ਨੂੰ ਹਰਿਆਣਾ ‘ਚ ਵੇਚ ਦਿੱਤਾ ਹੈ। ਇਸ ਮਾਮਲੇ ਦੇ ਜਾਂਚ ਅਧਿਕਾਰੀ ਏ.ਐੱਸ.ਆਈ.ਜਗਤਾਰ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕਰਨ ‘ਤੇ ਪਤਾ ਲੱਗਾ ਕਿ ਦੋਸ਼ੀ ਔਰਤ ਸੁਖਵਿੰਦਰ ਕੌਰ ਨੇ ਆਪਣੇ ਕਥਿਤ ਪ੍ਰੇਮੀ ਸੁਮਨਦੀਪ ਸਿੰਘ, ਦਲਜੀਤ ਕੌਰ ਅਤੇ ਉਸ ਦੇ ਪਤੀ ਅਮਰਜੀਤ ਸਿੰਘ ਵਾਸੀ ਤਪਾ ਮੰਡੀ, ਮਨਪ੍ਰੀਤ ਕੌਰ ਵਾਸੀ ਤਪਾ ਨਾਲ ਵਿਆਹ ਕਰਵਾਇਆ ਸੀ |

ਰਾਮਪੁਰ ਚਮਾਰੂ ਜ਼ਿਲ੍ਹਾ ਪਟਿਆਲਾ ਦੀ ਲਕਸ਼ਮੀ ਵਾਸੀ ਅੰਬਾਲਾ ਅਤੇ ਉਸ ਦੇ ਪਤੀ ਨੇ ਬੱਚੇ ਨੂੰ 1 ਲੱਖ 35 ਹਜ਼ਾਰ ਰੁਪਏ ਵਿੱਚ ਵੇਚ ਦਿੱਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਔਰਤ ਦੇ ਪ੍ਰੇਮੀ ਸੁਮਨਦੀਪ ਸਿੰਘ ਨੇ ਬੱਚੇ ਦੇ ਲੈਣ-ਦੇਣ ਦੌਰਾਨ ਆਪਣੇ ਆਪ ਨੂੰ ਸੁਖਵਿੰਦਰ ਕੌਰ ਦਾ ਪਤੀ ਦੱਸਿਆ ਸੀ। ਉਸ ਨੇ ਆਪਣੇ ਪਤੀ ਭਾਰਤ ਭੂਸ਼ਣ ਵਜੋਂ ਜਾਅਲੀ ਕਰਾਰ ਦੇ ਕੇ ਆਪਣੇ ਦਸਤਖਤ ਕੀਤੇ। ਪੁਲਿਸ ਅਧਿਕਾਰੀਆਂ ਮੁਤਾਬਕ ਬੱਚੇ ਨੂੰ ਬਰਾਮਦ ਕਰ ਲਿਆ ਗਿਆ ਹੈ। ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਸੁਖਵਿੰਦਰ ਕੌਰ, ਸੁਮਨਦੀਪ ਸਿੰਘ, ਦਲਜੀਤ ਕੌਰ, ਅਮਰਜੀਤ ਸਿੰਘ, ਮਨਪ੍ਰੀਤ ਕੌਰ, ਲਕਸ਼ਮੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...