November 26, 2026, 9:42 am
----------- Advertisement -----------
HomeNewsਫਾਜ਼ਿਲਕਾ ਦੇ ਅਬੋਹਰ-ਸ਼੍ਰੀਗੰਗਾਨਗਰ ਰੋਡ 'ਤੇ ਪਿਕਅੱਪ ਨੇ 4 ਲੋਕਾਂ ਨੂੰ ਕੁਚਲਿਆ, 2...

ਫਾਜ਼ਿਲਕਾ ਦੇ ਅਬੋਹਰ-ਸ਼੍ਰੀਗੰਗਾਨਗਰ ਰੋਡ ‘ਤੇ ਪਿਕਅੱਪ ਨੇ 4 ਲੋਕਾਂ ਨੂੰ ਕੁਚਲਿਆ, 2 ਹਾਲਤ ਗੰਭੀਰ

Published on

----------- Advertisement -----------

ਫਾਜ਼ਿਲਕਾ ਦੇ ਅਬੋਹਰ-ਸ਼੍ਰੀਗੰਗਾਨਗਰ ਰੋਡ ‘ਤੇ ਆਲਮਗੜ੍ਹ ਬੱਸ ਸਟੈਂਡ ਨੇੜੇ ਦੁਪਹਿਰ ਨੂੰ ਇਕ ਪਿਕਅੱਪ ਨੇ 4 ਲੋਕਾਂ ਨੂੰ ਕੁਚਲ ਦਿੱਤਾ। ਇਨ੍ਹਾਂ ਵਿੱਚੋਂ ਪੰਜ ਸਾਲਾ ਬੱਚੇ ਦੀ ਹਾਲਤ ਨਾਜ਼ੁਕ ਹੋਣ ’ਤੇ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਲਾਧੂਕਾ ਮੰਡੀ ਦੀ ਰਹਿਣ ਵਾਲੀ ਕਸ਼ਮੀਰੀ ਬਾਈ ਉਸ ਦਾ ਪੰਜ ਸਾਲਾ ਪੁੱਤਰ ਅੰਮ੍ਰਿਤਪਾਲ, ਗੁਰਦੇਵਾ ਬਾਈ ਵਾਸੀ ਪਿੰਡ ਫਲਿਆਂਵਾਲੀ ਆਲਮਗੜ੍ਹ ਬੱਸ ਸਟੈਂਡ ਨੇੜੇ ਸ੍ਰੀਗੰਗਾਨਗਰ ਜਾਣ ਵਾਲੀ ਬੱਸ ਦੀ ਉਡੀਕ ਕਰ ਰਹੇ ਸਨ। ਇਸੇ ਰੋਡ ’ਤੇ ਸਥਿਤ ਘੇਰੂ ਲਾਲ ਬਾਲਚੰਦ ਕਾਟਨ ਫੈਕਟਰੀ ’ਚ ਕੰਮ ਕਰਦਾ ਸਚਿਨ ਕੁਮਾਰ ਆਪਣੇ ਸਾਈਕਲ ’ਤੇ ਆਲਮਗੜ੍ਹ ਅੱਡੇ ’ਤੇ ਦਵਾਈ ਲੈਣ ਆਇਆ ਸੀ। ਇਸੇ ਦੌਰਾਨ ਅਬੋਹਰ ਤੋਂ ਸ੍ਰੀਗੰਗਾਨਗਰ ਜਾ ਰਹੇ ਤੇਜ਼ ਰਫ਼ਤਾਰ ਪਿਕਅੱਪ ਚਾਲਕ ਨੇ ਉਨ੍ਹਾਂ ਨੂੰ ਕੁਚਲ ਦਿੱਤਾ।

ਹਾਦਸੇ ‘ਚ ਸਾਰੇ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਆਸ-ਪਾਸ ਦੇ ਲੋਕਾਂ ਨੇ 108 ਐਂਬੂਲੈਂਸ ਨੂੰ ਸੂਚਨਾ ਦਿੱਤੀ। ਇਸ ਦੌਰਾਨ ਪੰਜ ਸਾਲਾ ਬੱਚੇ ਅੰਮ੍ਰਿਤਪਾਲ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਦੋ ਬਾਈਕ ਸਵਾਰਾਂ ਨੇ ਤੁਰੰਤ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਬੱਚੇ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਫਰੀਦਕੋਟ ਰੈਫਰ ਕਰ ਦਿੱਤਾ।

ਜਦਕਿ ਬਾਕੀ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਆਸ-ਪਾਸ ਦੇ ਦੁਕਾਨਦਾਰਾਂ ਨੇ ਪਿਕਅੱਪ ਚਾਲਕ ਨੂੰ ਫੜ ਕੇ ਥਾਣਾ ਸਦਰ ਦੀ ਪੁਲਸ ਨੂੰ ਸੂਚਨਾ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...