June 4, 2026, 9:02 pm
----------- Advertisement -----------
HomePunjabbusinessਦੀਵਾਲੀ ਤੋਂ ਪਹਿਲਾਂ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ, ਮਹਿੰਗਾਈ ਭੱਤੇ 'ਚ ਹੋਇਆ ਵਾਧਾ

ਦੀਵਾਲੀ ਤੋਂ ਪਹਿਲਾਂ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ, ਮਹਿੰਗਾਈ ਭੱਤੇ ‘ਚ ਹੋਇਆ ਵਾਧਾ

Published on

----------- Advertisement -----------

ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਇੱਕ ਕਰੋੜ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਖੁਸ਼ਖਬਰੀ ਆਈ ਹੈ। ਡੀਏ ਵਾਧੇ ਲਈ ਮਹੀਨਿਆਂ ਤੋਂ ਚੱਲ ਰਿਹਾ ਇੰਤਜ਼ਾਰ ਖਤਮ ਹੋ ਗਿਆ ਹੈ। ਬੁੱਧਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਡੀਏ ਅਤੇ ਡੀਆਰ ਵਿੱਚ 4 ਫੀਸਦੀ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੁਲਾਜ਼ਮਾਂ ਨੂੰ 1 ਜੁਲਾਈ, 2023 ਤੋਂ ਵਧੇ ਹੋਏ ਡੀਏ ਦਾ ਲਾਭ ਮਿਲੇਗਾ। ਇਸ ਵੇਲੇ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ 42 ਫੀਸਦੀ ਦੀ ਦਰ ਨਾਲ ਮਹਿੰਗਾਈ ਭੱਤਾ ਦਿੱਤਾ ਜਾ ਰਿਹਾ ਹੈ, ਜੋ ਹੁਣ ਵਧ ਕੇ 46 ਫੀਸਦੀ ਹੋ ਜਾਵੇਗਾ।
ਅਕਤੂਬਰ ਮਹੀਨੇ ਦੀ ਵਧੀ ਹੋਈ ਤਨਖ਼ਾਹ ਦੇ ਨਾਲ-ਨਾਲ ਮੁਲਾਜ਼ਮਾਂ ਨੂੰ ਤਿੰਨ ਮਹੀਨਿਆਂ ਦਾ ਬਕਾਇਆ ਵੀ ਦਿੱਤਾ ਜਾਵੇਗਾ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਕੇਂਦਰੀ ਮੁਲਾਜ਼ਮਾਂ ਨੂੰ ਰਾਹਤ ਮਿਲੀ ਹੈ। ਇਸ ਫੈਸਲੇ ਨਾਲ ਸਰਕਾਰ ‘ਤੇ ਹਰ ਸਾਲ 12,857 ਕਰੋੜ ਰੁਪਏ ਦਾ ਬੋਝ ਪਵੇਗਾ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੈਬਨਿਟ ਦੇ ਫੈਸਲਿਆਂ ਦੀ ਜਾਣਕਾਰੀ ਦਿੱਤੀ।
ਕੇਂਦਰੀ ਮੰਤਰੀ ਨੇ ਦੱਸਿਆ ਕਿ ਰੇਲਵੇ ਵਿਭਾਗ ਦੇ 11 ਲੱਖ 07 ਹਜ਼ਾਰ 340 ਗੈਰ-ਗਜ਼ਟਿਡ ਕਰਮਚਾਰੀਆਂ ਨੂੰ 78 ਦਿਨਾਂ ਦੀ ਤਨਖਾਹ ਦੇ ਬਰਾਬਰ ਬੋਨਸ ਦੇਣ ਦਾ ਫੈਸਲਾ ਵੀ ਲਿਆ ਗਿਆ ਹੈ। ਇਸ ‘ਤੇ 1,969 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਉਤਪਾਦਕਤਾ ਲਿੰਕਡ ਬੋਨਸ ਸਾਲ 2010-2011 ਤੋਂ ਦਿੱਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...