November 11, 2026, 11:11 pm
----------- Advertisement -----------
HomeNewsEntertainmentਐਕਟਰ ਪਾਰਥ ਸਮਥਾਨ ਜਲਦ ਹੀ ਕਰਵਾਉਣ ਵਾਲੇ ਹਨ ਵਿਆਹ, ਜਾਣੋ ਕੌਣ ਹੈ...

ਐਕਟਰ ਪਾਰਥ ਸਮਥਾਨ ਜਲਦ ਹੀ ਕਰਵਾਉਣ ਵਾਲੇ ਹਨ ਵਿਆਹ, ਜਾਣੋ ਕੌਣ ਹੈ ਹਮਸਫਰ?

Published on

----------- Advertisement -----------

ਕਸੌਟੀ ਜ਼ਿੰਦਗੀ 2 ‘ਚ ਅਨੁਰਾਗ ਬਾਸੂ ਦਾ ਕਿਰਦਾਰ ਨਿਭਾਉਣ ਵਾਲੇ ਐਕਟਰ ਪਾਰਥ ਸਮਥਾਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਾਰਥ ਜਲਦ ਹੀ ਲਾੜਾ ਬਣਨ ਵਾਲੇ ਹਨ ਉਹ ਅਦਾਕਾਰਾ ਇਨ੍ਹੀਂ ਦਿਨੀਂ ਖੁਸ਼ਾਲੀ ਕੁਮਾਰ ਨੂੰ ਡੇਟ ਕਰ ਰਹੇ ਹਨ। ਖੁਸ਼ਾਲੀ ਕੋਈ ਹੋਰ ਨਹੀਂ ਸਗੋਂ ਭੂਸ਼ਣ ਕੁਮਾਰ ਦੀ ਭੈਣ ਹੈ। ਹਾਲਾਂਕਿ ਖੁਸ਼ਾਲੀ ਨੇ ਵੀ ਇਨ੍ਹਾਂ ਖਬਰਾਂ ਨੂੰ ਲੈ ਕੇ ਆਪਣੀ ਚੁੱਪੀ ਤੋੜੀ ਹੈ। ਹੁਣ ਅਦਾਕਾਰਾ ਦਾ ਇਹ ਬਿਆਨ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ।

 ਮੀਡੀਆ ਰਿਪੋਰਟਾਂ ਮੁਤਾਬਕ ਖੁਸ਼ਾਲੀ ਕੁਮਾਰ ਅਤੇ ਪਾਰਥ ਦਾ ਪਿਆਰ ਇੱਕ ਮਿਊਜ਼ਿਕ ਵੀਡੀਓ ‘ਪਹਿਲੇ ਪਿਆਰ ਕਾ ਪਹਿਲਾ ਗਮ’ ਦੀ ਸ਼ੂਟਿੰਗ ਦੌਰਾਨ ਸ਼ੁਰੂ ਹੋਇਆ ਸੀ। ਇਸ ਤੋਂ ਬਾਅਦ ਦੋਵੇਂ ਇੱਕ ਦੂਜੇ ਨੂੰ ਪਸੰਦ ਕਰਨ ਲੱਗੇ ਅਤੇ ਡੇਟਿੰਗ ਕਰਨ ਲੱਗੇ। ਉਧਰ ਕਿਹਾ ਜਾ ਰਿਹਾ ਹੈ ਕਿ ਭੂਸ਼ਣ ਕੁਮਾਰ ਨੇ ਪਾਰਥ ਅਤੇ ਖੁਸ਼ਾਲੀ ਦੇ ਰਿਸ਼ਤੇ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਖਬਰਾਂ ਦੀ ਮੰਨੀਏ ਤਾਂ ਪਾਰਥ ਅਤੇ ਖੁਸ਼ਾਲੀ ਦਾ ਵਿਆਹ ਇਸ ਸਾਲ ਦਸੰਬਰ ਜਾਂ ਅਗਲੇ ਸਾਲ ਜਨਵਰੀ ‘ਚ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਦੋਵਾਂ ਪਰਿਵਾਰਾਂ ਕੋਲ ਵਿਆਹ ਦੀਆਂ ਤਿਆਰੀਆਂ ਲਈ ਜ਼ਿਆਦਾ ਸਮਾਂ ਨਹੀਂ ਬਚਿਆ ਹੈ ਕਿਉਂਕਿ ਅੱਧਾ ਅਕਤੂਬਰ ਬੀਤ ਚੁੱਕਾ ਹੈ। 

ਵਰਕ ਫਰੰਟ ਦੀ ਗੱਲ ਕਰੀਏ ਤਾਂ ਖੁਸ਼ਾਲੀ ਕੁਮਾਰ ਨੇ ਬਾਲੀਵੁੱਡ ‘ਚ ਆਪਣੇ ਕਰੀਅਰ ਦੀ ਸ਼ੁਰੂਆਤ ਫਿਲਮ ‘ਰਾਊਂਡ ਦ ਕਾਰਨਰ’ ਨਾਲ ਕੀਤੀ ਸੀ। ਜਦੋਂ ਕਿ ਪਾਰਥ ‘ਆਸ਼ਿਕੀ’ ਅਤੇ ‘ਪਿਆਰ ਤੂਨੇ ਕਿਆ ਕੀਆ’ ਸਮੇਤ ਕਈ ਹਿੱਟ ਸੀਰੀਅਲਾਂ ‘ਚ ਨਜ਼ਰ ਆ ਚੁੱਕੇ ਹਨ। ਹੁਣ ਇਹ ਅਦਾਕਾਰ ਜਲਦ ਹੀ ਫਿਲਮਾਂ ‘ਚ ਡੈਬਿਊ ਕਰਨ ਜਾ ਰਿਹਾ ਹੈ। ਇਸ ਫਿਲਮ ਦਾ ਨਾਂ ‘ਘੜਚੜੀ’ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...