September 23, 2026, 1:58 pm
----------- Advertisement -----------
HomeNewsਸ਼ਿਵ ਸੈਨਾ ਇੱਕ ਨੇਤਾ ਦੇ ਨਾਂ 'ਤੇ ਅਸ਼ਲੀਲ ਵੀਡੀਓ ਹੋਈ ਵਾਇਰਲ, ਨੇਤਾ...

ਸ਼ਿਵ ਸੈਨਾ ਇੱਕ ਨੇਤਾ ਦੇ ਨਾਂ ‘ਤੇ ਅਸ਼ਲੀਲ ਵੀਡੀਓ ਹੋਈ ਵਾਇਰਲ, ਨੇਤਾ ਨੇ ਦਿੱਤੀ ਸਫਾਈ, ਪੜ੍ਹੋ ਪੂਰਾ ਮਾਮਲਾ

Published on

----------- Advertisement -----------

ਪੰਜਾਬ ‘ਚ ਸ਼ਿਵ ਸੈਨਾ ਨੇਤਾ ਅਮਿਤ ਅਰੋੜਾ ਦੇ ਨਾਂ ਦੀ ਇਕ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਇੱਕ ਵਿਅਕਤੀ ਹੋਟਲ ਵਿੱਚ ਇੱਕ ਔਰਤ ਨਾਲ ਸਰੀਰਕ ਸਬੰਧ ਬਣਾ ਰਿਹਾ ਹੈ। ਅਮਿਤ ਅਰੋੜਾ ਨੇ ਵੀਡੀਓ ‘ਤੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਵੀਡੀਓ ਉਨ੍ਹਾਂ ਦਾ ਨਹੀਂ ਹੈ। ਕਿਸੇ ਸ਼ਰਾਰਤੀ ਵਿਅਕਤੀ ਨੇ ਇਸ ਵੀਡੀਓ ਨੂੰ ਵਾਇਰਲ ਕਰ ਦਿੱਤਾ ਹੈ। ਇਹ ਲੋਕ ਉਸ ਦਾ ਅਕਸ ਖਰਾਬ ਕਰਨਾ ਚਾਹੁੰਦੇ ਹਨ। 

ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਕਿਸੇ ਨੇ 2016 ਦੇ ਇੱਕ ਪੁਰਾਣੇ ਕੇਸ ਵਿੱਚ ਉਸ ਦੀ ਗ੍ਰਿਫ਼ਤਾਰੀ ਦੀ ਫੋਟੋ ’ਤੇ ‘ਹੈਰੋਇਨ ਸਮੱਗਲਰ’ ਲਿਖ ਕੇ ਵਾਇਰਲ ਕਰ ਦਿੱਤੀ ਸੀ। ਇਸ ਮਾਮਲੇ ਵਿੱਚ ਉਸ ਨੇ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਸੀ ਪਰ ਪੁਲਿਸ ਨੇ ਉਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ। ਅਰੋੜਾ ਨੇ ਕਿਹਾ ਕਿ ਅਜਿਹੀਆਂ ਹਰਕਤਾਂ ਕਰਕੇ ਖਾਲਿਸਤਾਨੀ ਆਪਣੇ ਨਾਪਾਕ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋ ਸਕਣਗੇ।

ਇਸ ਮਾਮਲੇ ਵਿੱਚ ਵੀ ਉਹ ਪੁਲਿਸ ਨੂੰ ਸ਼ਿਕਾਇਤ ਕਰੇਗਾ ਕਿ ਕੁਝ ਸ਼ਰਾਰਤੀ ਲੋਕ ਉਸ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਹਮੇਸ਼ਾ ਹਿੰਦੂ ਸਮਾਜ ਲਈ ਕੰਮ ਕਰਦੇ ਰਹੇ ਹਨ ਅਤੇ ਭਵਿੱਖ ਵਿੱਚ ਵੀ ਕੰਮ ਕਰਦੇ ਰਹਿਣਗੇ। ਸ਼ਿਵ ਸੈਨਿਕ ਖਾਲਿਸਤਾਨੀਆਂ ਨੂੰ ਉਨ੍ਹਾਂ ਦੀਆਂ ਹਰਕਤਾਂ ਦਾ ਮੂੰਹ ਤੋੜਵਾਂ ਜਵਾਬ ਦੇਣਗੇ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...