November 23, 2026, 12:42 am
----------- Advertisement -----------
HomeNewsBreaking Newsਡਾ. ਏਪੀ ਸਿੰਘ ਨੂੰ ਕਲੀਨ ਚਿੱਟ ਦੇਣ 'ਤੇ ਸ਼੍ਰੋਮਣੀ ਕਮੇਟੀ ਦੇ ਅਗਜੈਕਟਿਵ...

ਡਾ. ਏਪੀ ਸਿੰਘ ਨੂੰ ਕਲੀਨ ਚਿੱਟ ਦੇਣ ‘ਤੇ ਸ਼੍ਰੋਮਣੀ ਕਮੇਟੀ ਦੇ ਅਗਜੈਕਟਿਵ ਮੈਂਬਰ ਬਾਵਾ ਸਿੰਘ ਦਾ ਅਸਤੀਫਾ: ਤਲਬੀਰ ਗਿੱਲ ਨੇ ਵੀ ਦੂਜੀ ਵਾਰ ਛੱਡੀ SAD

Published on

----------- Advertisement -----------

ਅੰਮ੍ਰਿਤਸਰ, 20 ਅਕਤੂਬਰ 2023 – ਤਲਬੀਰ ਸਿੰਘ, ਸ਼੍ਰੋਮਣੀ ਅਕਾਲੀ ਦਲ ਹਲਕਾ ਪੰਜਾਬ ਦੇ ਹਲਕਾ ਇੰਚਾਰਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਅਧੀਨ ਚੱਲ ਰਹੇ ਗੁਰੂ ਰਾਮਦਾਸ ਜੀ ਹਸਪਤਾਲ ਦੇ ਡਾ. ਸਿੰਘ ਵਿਚਕਾਰ ਪੈਦਾ ਹੋਇਆ ਵਿਵਾਦ ਭਖਦਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਅਗਜੈਕਟਿਵ ਮੈਂਬਰ ਬਾਵਾ ਸਿੰਘ ਗੁਮਾਨਪੁਰਾ ਨੇ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਅਕਾਲੀ ਦਲ ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਦੂਜੀ ਵਾਰ ਅਕਾਲੀ ਦਲ ਨੂੰ ਛੱਡ ਦਿੱਤਾ ਹੈ।

ਅਗਜੈਕਟਿਵ ਮੈਂਬਰ ਬਾਵਾ ਸਿੰਘ ਗੁਮਾਨਪੁਰਾ ਨੇ ਆਪਣਾ ਅਸਤੀਫਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਭੇਜ ਦਿੱਤਾ ਹੈ। ਇਸ ਅਸਤੀਫ਼ੇ ਵਿਚ ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਡਾ: ਏ.ਪੀ. ਸਿੰਘ ਨੂੰ ਕਲੀਨ ਚਿੱਟ ਦੇਣ ਦਾ ਵਿਰੋਧ ਕੀਤਾ ਹੈ।

ਉਨ੍ਹਾਂ ਲਿਖਿਆ- ਅਕਾਲੀ ਦਲ ਦੇ ਹਲਕਾ ਦੱਖਣੀ ਇੰਚਾਰਜ ਤਲਬੀਰ ਸਿੰਘ ਗਿੱਲ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਡਾ: ਏ.ਪੀ. ਸਿੰਘ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਉਹ ਪ੍ਰਧਾਨ ਦੇ ਇਸ ਫੈਸਲੇ ਤੋਂ ਸੰਤੁਸ਼ਟ ਨਹੀਂ ਹਨ ਅਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।

ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿੱਚ ਗਿੱਲ ਅਤੇ ਡਾ.ਏ.ਪੀ.ਸਿੰਘ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਡਾ: ਏਪੀ ਸਿੰਘ ਨੂੰ ਖੁੱਲ੍ਹੇਆਮ ਕਲੀਨ ਚਿੱਟ ਦੇ ਦਿੱਤੀ ਹੈ। ਇਸ ਨਾਲ ਸਹਿਮਤ ਨਾ ਹੁੰਦੇ ਹੋਏ ਗੁਮਾਨਪੁਰਾ ਨੇ ਇਹ ਕਦਮ ਚੁੱਕਦਿਆਂ ਅਸਤੀਫਾ ਦੇ ਦਿੱਤਾ।

ਪਿਛਲੇ ਦਿਨੀਂ ਤਲਬੀਰ ਸਿੰਘ ਗਿੱਲ ਨੇ ਵੀ ਇਸ ਵਿਵਾਦ ਕਾਰਨ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਬਿਕਰਮ ਮਜੀਠੀਆ ਖੁਦ ਉਨ੍ਹਾਂ ਨੂੰ ਮਨਾਉਣ ਪਹੁੰਚੇ ਸਨ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਵੀ ਉਨ੍ਹਾਂ ਦੇ ਨਾਲ ਸਨ। ਉਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਅਕਾਲੀ ਦਲ ਇਸ ‘ਤੇ ਕਾਰਵਾਈ ਕਰੇਗਾ। ਪਰ ਅਜਿਹਾ ਨਹੀਂ ਹੋਇਆ। ਐਸਜੀਪੀਸੀ ਵੱਲੋਂ ਡਾਕਟਰ ਏਪੀ ਸਿੰਘ ਨੂੰ ਕਲੀਨ ਚਿੱਟ ਦੇਣ ਤੋਂ ਬਾਅਦ ਹੀ ਤਲਬੀਰ ਸਿੰਘ ਗਿੱਲ ਨੇ ਦੂਜੀ ਵਾਰ ਅਸਤੀਫ਼ਾ ਦੇ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...