November 23, 2026, 12:42 am
----------- Advertisement -----------
HomeNewsBreaking Newsਟਰਾਈਡੈਂਟ ਗਰੁੱਪ 'ਤੇ ਪਿਛਲੇ 72 ਘੰਟਿਆਂ ਤੋਂ ਛਾਪੇਮਾਰੀ ਜਾਰੀ: 300 ਤੋਂ ਵੱਧ...

ਟਰਾਈਡੈਂਟ ਗਰੁੱਪ ‘ਤੇ ਪਿਛਲੇ 72 ਘੰਟਿਆਂ ਤੋਂ ਛਾਪੇਮਾਰੀ ਜਾਰੀ: 300 ਤੋਂ ਵੱਧ ਮੁਲਾਜ਼ਮਾਂ ਤੋਂ ਪੁੱਛਗਿੱਛ; ਟੀਮ ਨੇ ਦਸਤਾਵੇਜ਼ ਕਬਜ਼ੇ ‘ਚ ਲਏ

Published on

----------- Advertisement -----------

ਚੰਡੀਗੜ੍ਹ, 20 ਅਕਤੂਬਰ 2023 – ਪੰਜਾਬ ਦੀ ਟਰਾਈਡੈਂਟ ਇੰਡਸਟਰੀ ‘ਤੇ ਇਨਕਮ ਟੈਕਸ ਦੀ ਛਾਪੇਮਾਰੀ ਪਿਛਲੇ 72 ਘੰਟਿਆਂ ਤੋਂ ਜਾਰੀ ਹੈ। ਇਸ ਦੌਰਾਨ ਟੀਮ ਕ੍ਰਿਮਿਕਾ ਕੰਪਨੀ ਅਤੇ ਆਈਓਐਲ ਕੈਮੀਕਲ ਦੇ ਕਰਮਚਾਰੀਆਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਛਾਪੇਮਾਰੀ ਦਾ ਅੱਜ ਚੌਥਾ ਦਿਨ ਹੈ। ਦੱਸਿਆ ਗਿਆ ਹੈ ਕਿ ਅੱਜ ਛਾਪੇਮਾਰੀ ਕਰਨ ਵਾਲੀ ਟੀਮ ਦੇ ਮੈਂਬਰ ਬਦਲ ਦਿੱਤੇ ਗਏ ਹਨ।

ਟੀਮ ਨੇ ਆਪਣੇ ਅਕਾਊਂਟੈਂਟ ਤੋਂ ਕੰਪਨੀ ਦੀ ਪਿਛਲੇ 5 ਸਾਲਾਂ ਦੀ ਬੈਲੇਂਸ ਸ਼ੀਟ ਮੰਗਵਾਈ ਹੈ। ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਕ੍ਰਿਮਿਕਾ ਅਤੇ ਟ੍ਰਾਈਡੈਂਟ ਦੇ ਕੁਝ ਖਾਸ ਦਸਤਾਵੇਜ਼ ਟੀਮ ਦੇ ਸਾਹਮਣੇ ਆਏ ਹਨ। ਇਨ੍ਹਾਂ ਕੰਪਨੀਆਂ ਦੇ ਕੁਝ ਸਾਥੀਆਂ ‘ਤੇ ਵੀ ਆਉਣ ਵਾਲੇ ਦਿਨਾਂ ‘ਚ ਛਾਪੇਮਾਰੀ ਕਰਨ ਦੀ ਤਿਆਰੀ ਹੈ।

ਅਧਿਕਾਰੀ ਟਰਾਈਡੈਂਟ ਗਰੁੱਪ ਨਾਲ ਜੁੜੇ ਉਸ ਦੇ ਕਰੀਬੀਆਂ ਦੀ ਸੂਚੀ ਬਣਾ ਰਹੇ ਹਨ। ਟੀਮ ਨੇ ਉਨ੍ਹਾਂ ਲੋਕਾਂ ਨੂੰ ਵੀ ਸ਼ੱਕ ਦੇ ਘੇਰੇ ਵਿੱਚ ਰੱਖਿਆ ਹੈ। ਇਸ ਛਾਪੇਮਾਰੀ ਦੌਰਾਨ ਹੁਣ ਤੱਕ ਕਰੀਬ 300 ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਟੀਮ ਨੇ ਕੁਝ ਦਸਤਾਵੇਜ਼ ਜ਼ਬਤ ਕੀਤੇ ਹਨ।

ਰਿਕਾਰਡ ਮਿਲਾਨ ਵਿੱਚ ਸਮਾਂ ਲੱਗ ਰਿਹਾ ਹੈ, ਇਸ ਲਈ ਇਹ ਛਾਪੇਮਾਰੀ ਲੰਮਾ ਸਮਾਂ ਚੱਲ ਸਕਦੀ ਹੈ। ਟੀਮ ਦੇ ਹੱਥਾਂ ‘ਚ ਇਕ ਤੋਂ ਬਾਅਦ ਇਕ ਕਈ ਦਸਤਾਵੇਜ਼ ਪੈ ਰਹੇ ਹਨ। ਕੰਪਨੀ ਵਿੱਚ ਕਿੰਨੇ ਵਾਹਨ ਹਨ ਅਤੇ ਕਿਸ ਦੇ ਨਾਮ ‘ਤੇ ਵਾਹਨ ਜਾਰੀ ਕੀਤੇ ਗਏ ਹਨ ? ਅਧਿਕਾਰੀ ਲਾਕਰਾਂ ਦੀ ਗਿਣਤੀ ਅਤੇ ਬੈਂਕ ਖਾਤਿਆਂ ਦੇ ਵੇਰਵੇ ਇਕੱਠੇ ਕਰਨ ਵਿੱਚ ਰੁੱਝੇ ਹੋਏ ਹਨ। ਸੂਤਰਾਂ ਅਨੁਸਾਰ ਇਨਕਮ ਟੈਕਸ ਵਿਭਾਗ ਦੇ ਅਧਿਕਾਰੀਆਂ ਨੇ ਜਾਂਚ ਲਈ ਦੋਵਾਂ ਕੰਪਨੀਆਂ ਦੇ ਕਈ ਕੰਪਿਊਟਰ, ਲੈਪਟਾਪ ਆਦਿ ਵੀ ਜ਼ਬਤ ਕਰ ਲਏ ਹਨ।

ਛਾਪੇਮਾਰੀ ਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਕੰਪਨੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਸੀ ਕਿ ਉਨ੍ਹਾਂ ਨੂੰ ਪਿਛਲੇ ਸਾਲਾਂ ‘ਚ ਕਾਰੋਬਾਰ ‘ਚ ਭਾਰੀ ਨੁਕਸਾਨ ਹੋਇਆ ਹੈ। ਅਜਿਹੇ ‘ਚ ਇਨਕਮ ਟੈਕਸ ਵਿਭਾਗ ਦੇ ਅਧਿਕਾਰੀਆਂ ਨੇ ਇਸ ਮਾਮਲੇ ਦੀ ਜਾਂਚ ਲਈ ਛਾਪੇਮਾਰੀ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...