September 21, 2026, 4:43 am
----------- Advertisement -----------
HomeNewsBreaking Newsਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਦੇ ਚਾਰ ਮੁੱਖ ਸੰਚਾਲਕਾਂ ਨੂੰ ਕੀਤਾ ਗ੍ਰਿ.ਫ਼ਤਾਰ;...

ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਦੇ ਚਾਰ ਮੁੱਖ ਸੰਚਾਲਕਾਂ ਨੂੰ ਕੀਤਾ ਗ੍ਰਿ.ਫ਼ਤਾਰ; 4 ਹਥਿਆਰ ਬਰਾਮਦ

Published on

----------- Advertisement -----------

ਚੰਡੀਗੜ੍ਹ, 20 ਅਕਤੂਬਰ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬੰਬੀਹਾ ਗੈਂਗ ਦੇ ਚਾਰ ਮੁੱਖ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਫਰਾਰ ਵਿਦੇਸ਼ੀ ਗੈਂਗਸਟਰ ਗੌਰਵ ਕੁਮਾਰ ਉਰਫ਼ ਲੱਕੀ ਪਟਿਆਲ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ।
ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਡੇਰਾਬਸੀ ਦੇ ਪਿੰਡ ਜਵਾਹਰਪੁਰ ਦੇ ਲਖਵੀਰ ਕੁਮਾਰ ਉਰਫ਼ ਲੱਕੀ, ਪਟਿਆਲਾ ਦੇ ਪਿੰਡ ਗਧਾਪੁਰ ਦੇ ਰਵੀ ਕੁਮਾਰ ਉਰਫ਼ ਫੌਜੀ, ਪਟਿਆਲਾ ਦੇ ਪਿੰਡ ਬਿਠੋਨੀਆ ਦੇ ਗੁਰਵਿੰਦਰ ਸਿੰਘ ਉਰਫ਼ ਮੱਟੂ ਅਤੇ ਡੇਰਾਬੱਸੀ ਦੇ ਜਤਿੰਦਰ ਸਿੰਘ ਉਰਫ਼ ਸੋਨੀ ਵਜੋਂ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਚਾਰ ਪਿਸਤੌਲਾਂ, ਜਿਨ੍ਹਾਂ ਵਿੱਚ ਦੋ ਆਧੁਨਿਕ ਆਟੋਮੈਟਿਕ ਅਤੇ ਸੈਮੀ-ਆਟੋਮੈਟਿਕ ਵਿਦੇਸ਼ੀ ਪਿਸਤੌਲ (ਬੇਰੇਟਾ ਅਤੇ ਜ਼ਿਗਾਨਾ) ਤੇ ਦੋ ਦੇਸੀ ਪਿਸਤੌਲ ਸ਼ਾਮਲ ਹਨ, ਸਮੇਤ 25 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਟੀਮਾਂ ਵੱਲੋਂ ਉਨ੍ਹਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ‘ਤੇ ਕਾਰਾਵਾਈ ਕਰਦਿਆਂ ਏ.ਡੀ.ਜੀ.ਪੀ.ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏ.ਜੀ.ਟੀ.ਐਫ. ਦੀ ਟੀਮ ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਢਕੋਲੀ ਵਿਖੇ ਪੁਰਾਣੇ ਅੰਬਾਲਾ-ਕਾਲਕਾ ਰੋਡ ‘ਤੇ ਸਥਿਤ ਡੀ.ਪੀ.ਐਸ. ਸਕੂਲ ਦੇ ਨੇੜੀਓਂ ਮੁਲਜ਼ਮਾਂ ਨੂੰ ਉਦੋਂ ਕਾਬੂ ਕੀਤਾ ਜਦੋਂ ਉਹ ਆਪਣੇ ਦੋ ਮੋਟਰਸਾਈਕਲਾਂ ‘ਤੇ ਜਾ ਰਹੇ ਸਨ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਗੈਂਗਸਟਰ ਲੱਕੀ ਪਟਿਆਲ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਖੇ ਵਿਸ਼ੇਸ਼ ਟੀਚਿਆਂ ’ਤੇ ਹਮਲਾ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਸੀ। ਮੁੱਢਲੀ ਤਫ਼ਤੀਸ਼ ਬਾਰੇ ਹੋਰ ਜਾਣਕਾਰੀ ਦਿੰਦਿਆਂ ਏਆਈਜੀ ਏਜੀਟੀਐਫ ਸੰਦੀਪ ਗੋਇਲ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬੰਬੀਹਾ ਗਰੋਹ ਵੱਲੋਂ ਕੀਤੇ ਗਏ ਅਪਰਾਧਾਂ ਬਾਰੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਇਸ ਆਪ੍ਰੇਸ਼ਨ ਵਿੱਚ ਡੀਐਸਪੀ ਏਜੀਟੀਐਫ ਬਿਕਰਮ ਸਿੰਘ ਬਰਾੜ ਵੀ ਸ਼ਾਮਲ ਸਨ। ਇਸ ਸਬੰਧੀ ਐਫਆਈਆਰ ਨੰਬਰ 83 ਮਿਤੀ 19/10/2023 ਨੂੰ ਥਾਣਾ ਢਕੋਲੀ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25(6)(7) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...