November 23, 2026, 12:31 am
----------- Advertisement -----------
HomeNewsLatest Newsਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ

Published on

----------- Advertisement -----------

ਚੰਡੀਗੜ੍ਹ, 20 ਅਕਤੂਬਰ (ਬਲਜੀਤ ਮਰਵਾਹਾ) : ਪੰਜਾਬ ਵਿਧਾਨ ਸਭਾ ਵਿੱਚ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੀ ਪਿਛਲੀ ਇਕੱਤਰਤਾ ਤੋਂ ਬਾਅਦ ਅਕਾਲ ਚਲਾਣਾ ਕਰ ਗਈਆਂ ਰਾਜਨੀਤਕ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
16ਵੀਂ ਵਿਧਾਨ ਸਭਾ ਦੇ ਚੌਥੇ ਇਜਲਾਸ ਦੀ ਅੱਜ ਦੀ ਬੈਠਕ ’ਚ ਸਦਨ ਨੇ ਸਾਬਕਾ ਕੇਂਦਰੀ ਮੰਤਰੀ ਮਨੋਹਰ ਸਿੰਘ ਗਿੱਲ, ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ, ਸਾਬਕਾ ਸੰਸਦੀ ਸਕੱਤਰ ਗੁਰਬਿੰਦਰ ਸਿੰਘ ਅਟਵਾਲ, ਸਾਬਕਾ ਵਿਧਾਇਕ ਰਾਮ ਕਿਸ਼ਨ ਕਟਾਰੀਆ, ਸੁਤੰਤਰਤਾ ਸੈਨਾਨੀ ਜੈਮਲ ਸਿੰਘ, ਸੁਤੰਤਰਤਾ ਸੈਨਾਨੀ ਅਨੋਖ ਸਿੰਘ, ਸੁਤੰਤਰਤਾ ਸੈਨਾਨੀ ਦਰਸ਼ਨ ਸਿੰਘ, ਸ਼ਹੀਦ ਕਰਨਲ ਮਨਪ੍ਰੀਤ ਸਿੰਘ, ਸ਼ਹੀਦ ਸਿਪਾਹੀ ਪਰਦੀਪ ਸਿੰਘ, ਸ਼ਹੀਦ ਸਿਪਾਹੀ ਪਰਵਿੰਦਰ ਸਿੰਘ, ਸ਼ਹੀਦ ਸਿਪਾਹੀ ਤਰਨਦੀਪ ਸਿੰਘ, ਪ੍ਰੋਫੈਸਰ ਬਲਬੀਰ ਚੰਦ ਵਰਮਾ, ਡਾਕਟਰ ਅਮਰ ਸਿੰਘ ਆਜ਼ਾਦ, ਗਾਇਕ ਸੁਰਿੰਦਰ ਛਿੰਦਾ, ਪ੍ਰਸਿੱਧ ਖੇਤੀ ਵਿਗਿਆਨੀ ਐਮ.ਐਸ. ਸਵਾਮੀਨਾਥਨ, ਸਿੱਖ ਵਿਦਵਾਨ ਪ੍ਰੋ: ਪ੍ਰਿਥੀਪਾਲ ਸਿੰਘ, ਸ਼ਹੀਦ ਅੰਮ੍ਰਿਤਪਾਲ ਸਿੰਘ, ਨਾਇਬ ਸੂਬੇਦਾਰ ਕੁਲਦੀਪ ਸਿੰਘ, ਲਾਂਸ ਨਾਇਕ ਤੇਲੂ ਰਾਮ, ਸੂਬੇਦਾਰ ਜਤਿੰਦਰ ਕੁਮਾਰ, ਨਾਇਬ ਸੂਬੇਦਾਰ ਰਮੇਸ਼ ਲਾਲ ਅਤੇ ਬਾਬਾ ਫਰੀਦ ਯੂਨੀਵਰਸਿਟੀ , ਫਰੀਦਕੋਟ ਦੇ ਸਾਬਕਾ ਵਾਈਸ ਚਾਂਸਲਰ ਡਾ. ਐਸ.ਐਸ. ਗਿੱਲ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਸ਼ਰਧਾਂਜਲੀ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਵਿੱਚ ਉਕਤ ਸ਼ਖ਼ਸੀਅਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਣ ਹਿੱਤ ਮਤਾ ਪੇਸ਼ ਕੀਤਾ, ਜਿਸ ਨੂੰ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ। ਸ਼ਰਧਾਂਜਲੀ ਸਮਾਗਮ ਦੌਰਾਨ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...