May 26, 2026, 6:48 am
----------- Advertisement -----------
HomeNewsBreaking Newsਪੇਡਾ ਵੱਲੋਂ ਰੀਨਿਊਏਬਲ ਪਰਚੇਜ਼ ਓਬਲੀਗੇਸ਼ਨ ਦੀ ਨਿਗਰਾਨੀ ਲਈ ਵੈੱਬ ਪੋਰਟਲ ਲਾਂਚ

ਪੇਡਾ ਵੱਲੋਂ ਰੀਨਿਊਏਬਲ ਪਰਚੇਜ਼ ਓਬਲੀਗੇਸ਼ਨ ਦੀ ਨਿਗਰਾਨੀ ਲਈ ਵੈੱਬ ਪੋਰਟਲ ਲਾਂਚ

Published on

----------- Advertisement -----------

ਚੰਡੀਗੜ੍ਹ, 20 ਅਕਤੂਬਰ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ‘ਡਿਜ਼ੀਟਲ ਪੰਜਾਬ’ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ ਰੀਨਿਊਏਬਲ ਪਰਚੇਜ਼ ਓਬਲੀਗੇਸ਼ਨ (ਆਰ.ਪੀ.ਓ.) ਦੀ ਨਿਗਰਾਨੀ ਲਈ ਇੱਕ ਵੈੱਬ ਪੋਰਟਲ ਲਾਂਚ ਕੀਤਾ ਹੈ।

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਾਰੀਆਂ ਸਬੰਧਤ ਇਕਾਈਆਂ (ਓਬਲੀਗੇਟਿਡ ਐਂਟਟੀਜ਼) ਜਿਵੇਂ ਡਿਸਟ੍ਰੀਬਿਊਸ਼ਨ ਕੰਪਨੀਆਂ (ਡਿਸਕਾਮ), ਕੈਪਟਿਵ ਪਾਵਰ ਪਲਾਂਟਜ਼ (ਸੀ.ਪੀ.ਪੀ.) ਅਤੇ ਓਪਨ ਐਕਸੈਸ (ਓ.ਏ.) ਖਪਤਕਾਰਾਂ ਲਈ rpo.peda.gov.in ਉਤੇ ਰਜਿਸਟਰ ਕਰਨਾ ਅਤੇ ਆਰ.ਪੀ.ਓ. ਦੀ ਪਾਲਣਾ ਸਬੰਧੀ ਡੇਟਾ ਪੇਸ਼ ਕਰਨਾ ਲਾਜ਼ਮੀ ਹੈ। ਅਮਨ ਅਰੋੜਾ ਨੇ ਕਿਹਾ ਕਿ ਆਰ.ਪੀ.ਓ. ਪੋਰਟਲ ਨੂੰ ਓਬਲੀਗੇਟਿਡ ਐਂਟਟੀਜ਼ ਬਾਰੇ ਜਾਣਕਾਰੀ ਦੇ ਇੱਕ ਵਿਵਸਥਿਤ ਡੇਟਾਬੇਸ ਵਜੋਂ ਵਿਕਸਤ ਕੀਤਾ ਗਿਆ ਹੈ ਜੋ ਇਹ ਦਰਸਾਏਗਾ ਕਿ ਕੀ ਆਰ.ਪੀ.ਓ. ਟੀਚਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਜਾਂ ਨਹੀਂ ਅਤੇ ਇਸ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਬਣਦੀ ਕਾਰਵਾਈ ਲਈ ਰੈਗੂਲੇਟਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ।

ਪੇਡਾ ਦੇ ਸੀ.ਈ.ਓ. ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਨਵਿਆਉਣਯੋਗ ਊਰਜਾ ਖੇਤਰ ਦੇ ਵਿਸਤਾਰ ਨਾਲ ਅਜਿਹੀਆਂ ਇਕਾਈਆਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ਜੋ ਆਰ.ਪੀ.ਓ. ਸਬੰਧੀ ਟੀਚਿਆਂ ਨੂੰ ਪੂਰਾ ਕਰਨ ਲਈ ਪਾਬੰਦ ਹਨ। ਹੁਣ ਉਪਭੋਗਤਾ ਰਵਾਇਤੀ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਦੇ ਪਲਾਂਟਾਂ ਅਤੇ ਪ੍ਰਾਪਤ ਕੀਤੀ ਊਰਜਾ ਦੀ ਖਪਤ ਸਬੰਧੀ ਡੇਟਾ ਦਰਜ ਕਰ ਸਕਦੇ ਹਨ, ਸਬੰਧਿਤ ਦਸਤਾਵੇਜ਼ਾਂ ਨੂੰ ਅਪਲੋਡ ਕਰ ਸਕਦੇ ਹਨ ਅਤੇ ਰਿਪੋਰਟ ਜਮ੍ਹਾਂ ਕਰ ਸਕਦੇ ਹਨ।
ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਵੈੱਬ ਪੋਰਟਲ ਨਾਲ ਜ਼ਰੂਰੀ ਡਾਟਾ ਇਕੱਤਰ ਕਰਨ, ਭਾਈਵਾਲਾਂ ਦਰਮਿਆਨ ਸੰਚਾਰ, ਟੀਚੇ ਨਿਰਧਾਰਤ ਕਰਨ ਅਤੇ ਸਮੇਂ-ਸਮੇਂ ‘ਤੇ ਰਿਪੋਰਟਾਂ ਤਿਆਰ ਕਰਨ ਵਿੱਚ ਵੀ ਲਾਹੇਵੰਦ ਹੋਵੇਗਾ। ਇਹ ਪੋਰਟਲ ਆਰ.ਪੀ.ਓ. ਪਾਲਣਾ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਵਧਾਏਗਾ।ਸੀ.ਈ.ਓ. ਨੇ ਕਿਹਾ ਕਿ ਵੈਬ ਪੋਰਟਲ ਉਪਭੋਗਤਾ ਪ੍ਰਮਾਣੀਕਰਣ ‘ਤੇ ਆਧਾਰਤ ਹੋਵੇਗਾ ਅਤੇ ਪੋਰਟਲ ‘ਤੇ ਪਹਿਲਾਂ ਤੋਂ ਹੀ ਅਧਿਕਾਰਤ ਪ੍ਰਵਾਨਗੀਆਂ ਲਈ ਪ੍ਰਵਾਨਗੀ ਦੇਣ ਵਾਲਿਆਂ ਦੀ ਇੱਕ ਡਾਇਰੈਕਟਰੀ ਵੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...