November 6, 2026, 3:51 pm
----------- Advertisement -----------
HomeNewsLatest Newsਭਾਰਤੀ ਚੋਣ ਕਮਿਸ਼ਨ ਨੇ ਨੈਸ਼ਨਲ ਮੀਡੀਆ ਐਵਾਰਡ- 2023 ਲਈ ਅਰਜ਼ੀਆਂ ਮੰਗੀਆਂ

ਭਾਰਤੀ ਚੋਣ ਕਮਿਸ਼ਨ ਨੇ ਨੈਸ਼ਨਲ ਮੀਡੀਆ ਐਵਾਰਡ- 2023 ਲਈ ਅਰਜ਼ੀਆਂ ਮੰਗੀਆਂ

Published on

----------- Advertisement -----------

ਚੰਡੀਗੜ੍ਹ, 20 ਅਕਤੂਬਰ (ਬਲਜੀਤ ਮਰਵਾਹਾ) : ਭਾਰਤੀ ਚੋਣ ਕਮਿਸ਼ਨ ਨੇ ‘‘ਰਾਸ਼ਟਰੀ ਮੀਡੀਆ ਐਵਾਰਡ-2023’’ ਲਈ ਮੀਡੀਆ ਕਰਮੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ। ਇਹ ਐਵਾਰਡ ਮੀਡੀਆ ਕਰਮੀਆਂ ਨੂੰ ਸਾਲ 2023 ਦੌਰਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਸਿੱਖਿਅਤ ਕਰਨ ਅਤੇ ਜਾਗਰੂਕ ਕਰਨ ਸਬੰਧੀ ਵਧੀਆ ਮੁਹਿੰਮ ਚਲਾਉਣ ਲਈ ਦਿੱਤੇ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਚੋਣ ਕਮਿਸ਼ਨ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੁੱਲ ਚਾਰ ਐਵਾਰਡ ਦਿੱਤੇ ਜਾਣਗੇ, ਜਿਨ੍ਹਾਂ ਵਿੱਚ-ਇੱਕ ਐਵਾਰਡ ਪ੍ਰਿੰਟ ਮੀਡੀਆ ਲਈ, ਇੱਕ ਇਲੈਕਟ੍ਰਾਨਿਕ (ਟੈਲੀਵਿਜ਼ਨ) ਮੀਡੀਆ, ਇੱਕ ਇਲੈਕਟ੍ਰਾਨਿਕ (ਰੇਡੀਓ) ਮੀਡੀਆ ਅਤੇ ਇੱਕ ਆਨਲਾਈਨ (ਇੰਟਰਨੈਟ)/ਸੋਸ਼ਲ ਮੀਡੀਆ ਨੂੰ ਦਿੱਤਾ ਜਾਵੇਗਾ । ਇਹ ਐਵਾਰਡ ਚੋਣ ਪ੍ਰਕਿਰਿਆ ਬਾਰੇ ਲੋਕਾਂ ਨੂੰ ਜਾਗਰੂਕ ਕਰਨ, ਚੋਣਾਂ ਸੰਬੰਧੀ ਆਈ.ਟੀ. ਐਪਲੀਕੇਸ਼ਨਾਂ, ਵਿਲੱਖਣ/ਦੂਰ–ਦੁਰਾਡੇ ਦੇ ਪੋਲਿੰਗ ਸਟੇਸ਼ਨਾਂ ਬਾਰੇ ਜਾਣਕਾਰੀ ਦੇਣ ਅਤੇ ਆਮ ਲੋਕਾਂ ਵਿੱਚ ਵੋਟਾਂ ਰਜਿਸਟਰ ਕਰਵਾਉਣ ਅਤੇ ਵੋਟਾਂ ਪਾਉਣ ਸਬੰਧੀ ਜਾਗਰੂਕਤਾ ਪੈਦਾ ਕਰਕੇ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਮੀਡੀਆ ਹਾਊਸਾਂ ਵੱਲੋਂ ਪਾਏ ਸ਼ਾਨਦਾਰ ਯੋਗਦਾਨ ਨੂੰ ਮਾਨਤਾ ਦੇਣ ਲਈ ਹਨ।

ਉਨ੍ਹਾਂ ਦੱਸਿਆ ਕਿ ਇਹ ਐਵਾਰਡ ਪ੍ਰਸ਼ੰਸਾ ਪੱਤਰ ਅਤੇ ਸੀਟੇਸ਼ਨ ਦੇ ਰੂਪ ਵਿੱਚ ਹੋਣਗੇ ਅਤੇ ਮੀਡੀਆ ਕਰਮੀਆਂ ਨੂੰ ‘ਰਾਸ਼ਟਰੀ ਵੋਟਰ ਦਿਵਸ’- 25 ਜਨਵਰੀ 2024 ਨੂੰ ਦਿੱਤੇ ਜਾਣਗੇ। ਇਸ ਸਬੰਧ ਵਿੱਚ ਐਂਟਰੀਆਂ ਨਿਰਧਾਰਤ ਸਮੇਂ ਤੋਂ ਪਹਿਲਾਂ ਪ੍ਰਕਾਸ਼ਿਤ ਜਾਂ ਪ੍ਰਸਾਰਿਤ ਕਰ ਦਿੱਤੀਆਂ ਜਾਣ। ਬੁਲਾਰੇ ਅਨੁਸਾਰ ਅੰਗਰੇਜ਼ੀ/ਹਿੰਦੀ ਤੋਂ ਇਲਾਵਾ ਕਿਸੇ ਹੋਰ ਭਾਸ਼ਾ ਵਿੱਚ ਦਰਜ ਐਂਟਰੀਆਂ ਦੇ ਨਾਲ ਅੰਗਰੇਜ਼ੀ ਅਨੁਵਾਦ ਦੀ ਲੋੜ ਹੋਵੇਗੀ, ਅਜਿਹਾ ਨਾ ਹੋਣ ਦੀ ਸੂਰਤ ਵਿੱਚ ਬਿਨੈ ਅਸਵੀਕਾਰ ਕੀਤਾ ਜਾ ਸਕਦਾ ਹੈ। ਬੁਲਾਰੇ ਨੇ ਦੱਸਿਆ ਕਿ ਸਾਰੀਆਂ ਐਂਟਰੀਆਂ 10 ਦਸੰਬਰ, 2023 ਤੋਂ ਪਹਿਲਾਂ ਅੰਡਰ ਸੈਕਟਰੀ (ਸੰਚਾਰ), ਭਾਰਤੀ ਚੋਣ ਕਮਿਸ਼ਨ, ਨਿਰਵਾਚਨ ਸਦਨ, ਅਸ਼ੋਕਾ ਰੋਡ, ਨਵੀਂ ਦਿੱਲੀ 110001 ’ਤੇ ਪਹੁੰਚ ਜਾਣੀਆਂ ਚਾਹੀਦੀਆਂ ਹਨ। ਇਹ ਈਮੇਲ media-division@eci.gov.in. ’ਤੇ ਵੀ ਭੇਜੀਆਂ ਜਾ ਸਕਦੀਆਂ ਹਨ। ਵਧੇਰੇ ਜਾਣਕਾਰੀ ਵੈੱਬਸਾਈਟ https://eci.gov.in/ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...