June 19, 2026, 2:02 pm
----------- Advertisement -----------
HomeNewsLatest Newsਪੁਲਿਸ ਯਾਦਗਾਰੀ ਦਿਵਸ ਮੌਕੇ ਮੋਗਾ ਡੀਸੀ ਨੇ 30 ਸ਼ਹੀਦ ਪੁਲਿਸ ਮੁਲਾਜ਼ਮਾਂ ਦੇ...

ਪੁਲਿਸ ਯਾਦਗਾਰੀ ਦਿਵਸ ਮੌਕੇ ਮੋਗਾ ਡੀਸੀ ਨੇ 30 ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ

Published on

----------- Advertisement -----------

21 ਅਕਤੂਬਰ ਨੂੰ ਦੇਸ਼ ਭਰ ਵਿੱਚ ਪੁਲਿਸ ਯਾਦਗਾਰ ਦਿਵਸ ਮਨਾਇਆ ਜਾ ਰਿਹਾ ਹੈ। ਜਿੱਥੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ ਜਾ ਰਿਹਾ ਹੈ। ਇਸੇ ਸੰਦਰਭ ਵਿੱਚ ਅੱਜ ਮੋਗਾ ਪੁਲੀਸ ਲਾਈਨ ਵਿੱਚ ਪੁਲੀਸ ਯਾਦਗਾਰੀ ਦਿਵਸ ਮਨਾਇਆ ਜਾ ਰਿਹਾ ਹੈ। ਦੱਸ ਦਈਏ ਕਿ ਅੱਜ ਮੋਗਾ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਪੁਲਿਸ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐਸ.ਐਸ.ਪੀ ਮੋਗਾ ਸਮੇਤ ਪੁਲਿਸ ਅਧਿਕਾਰੀਆਂ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਐਸ.ਐਸ.ਪੀ ਮੋਗਾ ਅਤੇ ਡਿਪਟੀ ਕਮਿਸ਼ਨਰ ਮੋਗਾ ਨੇ ਮੋਗਾ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ 30 ਦੇ ਕਰੀਬ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਅਤੇ ਉਨਾਂ ਨੂੰ ਇਹ ਅਹਿਸਾਸ ਕਰਵਾਇਆ ਕਿ ਪੰਜਾਬ ਪੁਲਿਸ ਉਨਾਂ ਨੂੰ ਹਮੇਸ਼ਾ ਯਾਦ ਕਰਦੀ ਹੈ ਅਤੇ ਉਨਾਂ ਦੇ ਪਰਿਵਾਰਾਂ ਨਾਲ ਖੜੀ ਹੈ।ਇਸ ਮੌਕੇ ਮੋਗਾ ਦੇ ਐਸ.ਐਸ.ਪੀ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਤੁਰੰਤ ਹੱਲ ਕਰਨ ਦਾ ਭਰੋਸਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...