September 11, 2026, 5:33 am
----------- Advertisement -----------
HomeNewsਈ.ਟੀ.ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ

ਈ.ਟੀ.ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ

Published on

----------- Advertisement -----------

ਚੰਡੀਗੜ੍ਹ, 21 ਅਕਤੂਬਰ (ਬਲਜੀਤ ਮਰਵਾਹਾ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ ਅਤੇ ਵਿਭਾਗ ਦੇ ਮੁੱਖ ਇੰਜੀਨੀਅਰਾਂ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ।

ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਜਾਣੂ ਕਰਵਾਇਆ ਕਿ ਬਹੁਤੀਆਂ ਪ੍ਰਸ਼ਾਸਕੀ ਪ੍ਰਵਾਨਗੀਆਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਅਤੇ ਕੰਮਾਂ ਦੀ ਅਵਾਰਡ ਪ੍ਰਕਿਰਿਆ ਜਾਰੀ ਹੈ। ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਕੰਮਾਂ ਦੀ ਅਲਾਟਮੈਂਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਰਦੀਆਂ ਦੇ ਮੌਸਮ ਦੀ ਸ਼ੁਰੂਆਤ ਤੋਂ ਪਹਿਲਾਂ ਲੁੱਕ ਪਾਉਣ ਦੇ ਕੰਮਾਂ ਨੂੰ ਮੁਕੰਮਲ ਕੀਤਾ ਜਾ ਸਕੇ।

ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੇ ਪ੍ਰਬੰਧਕੀ ਕੰਮਕਾਜ ਵਿੱਚ ਸੁਧਾਰ ਲਈ ਅਧਿਕਾਰੀਆਂ ਦੀ ਅਣਉਪਲਬਧਤਾ ਦੌਰਾਨ ਲਿੰਕ ਅਫ਼ਸਰ ਰੱਖਣ ਦੇ ਪ੍ਰਸਤਾਵ ‘ਤੇ ਵੀ ਸਹਿਮਤੀ ਪ੍ਰਗਟਾਈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਇੰਜੀਨੀਅਰਾਂ ਨੂੰ ਆਪਣੇ ਪੱਧਰ ‘ਤੇ ਲਗਾਤਾਰ ਕੰਮਾਂ ਦੀ ਪ੍ਰਗਤੀ ਅਤੇ ਗੁਣਵੱਤਾ ਦੀ ਸਮੀਖਿਆ ਕਰਦੇ ਰਹਿਣ ਦੀ ਸਲਾਹ ਦਿੱਤੀ।

ਮੀਟਿੰਗ ਵਿੱਚ ਮੁੱਖ ਇੰਜਨੀਅਰਾਂ ਵਿੱਚ ਰਵੀ ਚਾਵਲਾ, ਵਿਜੇ ਚੋਪੜਾ, ਗਗਨਦੀਪ ਸਿੰਘ, ਪਰਮ ਜੋਤੀ ਅਰੋੜਾ, ਅਤੇ ਸੁਪਰਡੈਂਟ ਇੰਜਨੀਅਰ ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...