November 22, 2026, 11:50 pm
----------- Advertisement -----------
HomeNewsBreaking Newsਸਤਲੁਜ 'ਚ ਡੁੱਬਣ ਕਾਰਨ ਬੱਚੇ ਦੀ ਮੌ+ਤ: ਦਰਿਆ ਕਿਨਾਰੇ ਖੇਡਦੇ ਸਮੇਂ ਵਾਪਰਿਆ...

ਸਤਲੁਜ ‘ਚ ਡੁੱਬਣ ਕਾਰਨ ਬੱਚੇ ਦੀ ਮੌ+ਤ: ਦਰਿਆ ਕਿਨਾਰੇ ਖੇਡਦੇ ਸਮੇਂ ਵਾਪਰਿਆ ਹਾਦਸਾ

Published on

----------- Advertisement -----------
  • ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਮਿਲੀ ਲਾ+ਸ਼

ਫਿਰੋਜ਼ਪੁਰ, 22 ਅਕਤੂਬਰ 2023 – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਅਤੇ ਸਤਲੁਜ ਦਰਿਆ ਨਾਲ ਘਿਰੇ ਭਾਰਤ ਦੇ ਪਹਿਲੇ ਪਿੰਡ ਕਾਲੂਵਾਲਾ ਦੇ ਰਹਿਣ ਵਾਲੇ ਅੱਠ ਸਾਲਾ ਪੰਜਵੀਂ ਜਮਾਤ ਦੇ ਵਿਦਿਆਰਥੀ ਦੀ ਦਰਿਆ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਪਿੰਡ ਕਾਲੂਵਾਲਾ ਵਜੋਂ ਹੋਈ ਹੈ।

ਗੁਰਵਿੰਦਰ ਸਿੰਘ ਸ਼ਨੀਵਾਰ ਸ਼ਾਮ ਸਤਲੁਜ ਦਰਿਆ ਦੇ ਕੰਢੇ ਖੇਡ ਰਿਹਾ ਸੀ, ਖੇਡਦੇ ਹੋਏ ਉਹ ਪਾਣੀ ਦੇ ਅੰਦਰ ਚਲਾ ਗਿਆ, ਜਿੱਥੇ ਉਹ ਦਰਿਆ ‘ਚ ਡੁੱਬ ਗਿਆ। ਪਿੰਡ ਦੇ ਕੁਝ ਲੋਕਾਂ ਨੇ ਗੁਰਵਿੰਦਰ ਸਿੰਘ ਨੂੰ ਦਰਿਆ ਵਿੱਚ ਡੁੱਬਦਾ ਦੇਖਿਆ ਪਰ ਜਦੋਂ ਤੱਕ ਲੋਕਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਕਈ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਰਾਤ ਕਰੀਬ 10.15 ਵਜੇ ਬੱਚੇ ਦੀ ਲਾਸ਼ ਨੂੰ ਦਰਿਆ ਵਿੱਚੋਂ ਬਾਹਰ ਕੱਢਿਆ ਗਿਆ।

ਉਕਤ ਘਟਨਾ ਕਾਰਨ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਗੁਰਵਿੰਦਰ ਸਿੰਘ ਪਿੰਡ ਦੇ ਸਕੂਲ ਵਿੱਚ ਪੜ੍ਹਦਾ ਸੀ ਅਤੇ ਬਹੁਤ ਹੋਣਹਾਰ ਸੀ। ਉਸ ਦੇ ਪਿਤਾ ਅਨੁਸਾਰ ਗੁਰਵਿੰਦਰ ਸਿੰਘ ਬਹੁਤ ਹੀ ਹੱਸਮੁੱਖ ਸੁਭਾਅ ਦਾ ਸੀ, ਜਿਸ ਕਾਰਨ ਉਹ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਬਹੁਤ ਪਿਆਰਾ ਸੀ। ਅਜਿਹੇ ‘ਚ ਗੁਰਵਿੰਦਰ ਸਿੰਘ ਦੀ ਮੌਤ ਕਾਰਨ ਪਰਿਵਾਰ ਦੇ ਸਾਰੇ ਮੈਂਬਰ ਸਦਮੇ ‘ਚ ਹਨ, ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਪਿੰਡ ਜੁਲਾਈ-ਅਗਸਤ ਦੇ ਮਹੀਨੇ ਸਤਲੁਜ ਦਰਿਆ ਵਿੱਚ ਆਏ ਹੜ੍ਹ ਕਾਰਨ ਕਾਫੀ ਪ੍ਰਭਾਵਿਤ ਹੋਇਆ ਸੀ ਅਤੇ ਹੜ੍ਹ ਦੌਰਾਨ ਪਿੰਡ ਦੇ ਬਹੁਤੇ ਲੋਕ ਪਿੰਡ ਤੋਂ ਬਾਹਰ ਰਾਹਤ ਕੈਂਪਾਂ ਵਿੱਚ ਠਹਿਰੇ ਸਨ।ਮਹੀਨੇ ਵਿੱਚ ਹੜ੍ਹ ਘੱਟ ਹੋਣ ’ਤੇ ਲੋਕ ਪਿੰਡ ਪਰਤ ਆਏ ਸਨ। ਇਹ ਪਿੰਡ ਦੋ ਪਾਸਿਆਂ ਤੋਂ ਸਤਲੁਜ ਦਰਿਆ ਅਤੇ ਦੋ ਪਾਸਿਆਂ ਤੋਂ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨਾਲ ਘਿਰਿਆ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...