November 22, 2026, 11:51 pm
----------- Advertisement -----------
HomeNewsBreaking Newsਪਤੀ ਨੇ ਘਰਵਾਲੀ ਤੇ ਸਾਲੀ ਦਾ ਕੀਤਾ ਕ+ਤ+ਲ, ਪੜ੍ਹੋ ਕੀ ਹੈ ਮਾਮਲਾ

ਪਤੀ ਨੇ ਘਰਵਾਲੀ ਤੇ ਸਾਲੀ ਦਾ ਕੀਤਾ ਕ+ਤ+ਲ, ਪੜ੍ਹੋ ਕੀ ਹੈ ਮਾਮਲਾ

Published on

----------- Advertisement -----------

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ 2023 – ਪੰਜਾਬ ਦੇ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਆਸਾ ਬੁੱਟਰ ਵਿਚ ਦੋ ਸਕੀਆਂ ਭੈਣਾਂ ਦਾ ਬੇਰਹਿਮੀ ਦੇ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਦੀ ਪਛਾਣ ਸੰਦੀਪ ਕੌਰ ਅਤੇ ਕੋਮਲਪ੍ਰੀਤ ਕੌਰ ਵਜੋਂ ਹੋਈ ਹੈ। ਕਤਲ ਦਾ ਦੋਸ਼, ਸੰਦੀਪ ਕੌਰ ਦੇ ਪਤੀ ਬਲਜਿੰਦਰ ਸਿੰਘ‘ਤੇ ਲੱਗੇ ਹਨ।

ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਬਲਜਿੰਦਰ ਸਿੰਘ ਆਪਣੀ ਪਤਨੀ ਦੇ ਚਾਲ-ਚੱਲਣ ਦੇ ਸ਼ੱਕ ਕਰਦਾ ਸੀ, ਜੋ ਕਿ ਇਨ੍ਹਾਂ ਦੋਵਾਂ ਕਤਲਾਂ ਦੀ ਵਜ੍ਹਾ ਬਣੀ। ਬਲਜਿੰਦਰ ਸਿੰਘ ਨੇ ਬੀਤੇ ਦਿਨ 22 ਅਕਤੂਬਰ ਨੂੰ ਬਾਅਦ ਦੁਪਹਿਰ ਆਪਣੀ ਪਤਨੀ ਸੰਦੀਪ ਕੌਰ (35 ਸਾਲ) ਅਤੇ ਸਾਲੀ ਕੋਮਲਪ੍ਰੀਤ ਕੌਰ (19 ਸਾਲ), ਜੋ ਇਥੇ ਆਪਣੀ ਭੈਣ ਕੋਲ ਪੜ੍ਹਦੀ ਸੀ, ਦਾ ਡੰਡੇ ਮਾਰ ਕੇ ਕਤਲ ਕਰ ਦਿੱਤਾ ਗਿਆ।

ਪਤਾ ਲੱਗਾ ਹੈ ਕਿ ਬਲਜਿੰਦਰ ਸਿੰਘ ਇਨ੍ਹਾਂ ਦੋਵਾਂ ਦੇ ਚਾਲ-ਚੱਲਣ ’ਤੇ ਸ਼ੱਕ ਕਰਦਾ ਸੀ ਅਤੇ ਜਦੋਂ ਉਹ ਬਾਅਦ ਦੁਪਹਿਰ ਘਰ ਆਇਆ ਤਾਂ ਇਹ ਦੋਵੇਂ ਫੋਨ ’ਤੇ ਗੱਲਾਂ ਕਰ ਰਹੀਆਂ ਸਨ ਤਾਂ ਉਸ ਨੇ ਗੁੱਸੇ ’ਚ ਘਰੋਂ ਡੰਡਾ ਚੁੱਕ ਕੇ ਪਹਿਲਾਂ ਬੈੱਡ ’ਤੇ ਬੈਠੀ ਸਾਲੀ ਦੇ ਸਿਰ ’ਤੇ ਜ਼ੋਰਦਾਰ ਵਾਰ ਕੀਤਾ, ਜੋ ਕਿ ਮੌਕੇ ’ਤੇ ਹੀ ਦਮ ਤੋੜ ਗਈ ਅਤੇ ਬਾਅਦ ’ਚ ਪਤਨੀ ਜੋ ਵੱਖ ਫੋਨ ’ਤੇ ਗੱਲਾਂ ਕਰ ਸੀ, ਉੱਤੇ ਵੀ ਉਸੇ ਡੰਡੇ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ।

ਘਟਨਾ ਨੂੰ ਅੰਜਾਮ ਦੇਣ ਉਪਰੰਤ ਮੁਲਜ਼ਮ ਨੇ ਖੁਦ ਪਿੰਡ ਦੇ ਸਰਪੰਚ ਜਸਮੇਲ ਸਿੰਘ ਅਤੇ ਹੋਰ ਜ਼ਿੰਮੇਵਾਰ ਵਿਅਕਤੀਆਂ ਨੂੰ ਘਟਨਾ ਦੀ ਸੂਚਨਾ ਦਿੱਤੀ। ਸਰਪੰਚ ਨੇ ਦੱਸਿਆ ਕਿ ਅਸੀਂ ਤੁਰੰਤ ਮੌਕੇ ’ਤੇ ਘਰ ਪੁੱਜ ਕੇ ਦੇਖਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ। ਥਾਣਾ ਕੋਟਭਾਈ ਦੇ ਐੱਸ. ਐੱਚ. ਓ. ਹਰਪ੍ਰੀਤ ਕੌਰ ਸਮੇਤ ਪੁਲਸ ਮੌਕੇ ’ਤੇ ਪਹੁੰਚ ਤੇ ਦੋਵੇਂ ਲਾਸ਼ਾਂ ਕਬਜ਼ੇ ’ਚ ਲੈ ਕੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਦੋਸ਼ੀ ਘਟਨਾ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...