July 25, 2026, 2:39 am
----------- Advertisement -----------
HomeNewsBreaking Newsਭਾਰਤ-ਕੈਨੇਡਾ ਸਬੰਧਾਂ 'ਤੇ ਵਿਦੇਸ਼ ਮੰਤਰੀ ਦਾ ਵੱਡਾ ਬਿਆਨ; ਐੱਸ ਜੈਸ਼ੰਕਰ ਨੇ ਦੱਸਿਆ...

ਭਾਰਤ-ਕੈਨੇਡਾ ਸਬੰਧਾਂ ‘ਤੇ ਵਿਦੇਸ਼ ਮੰਤਰੀ ਦਾ ਵੱਡਾ ਬਿਆਨ; ਐੱਸ ਜੈਸ਼ੰਕਰ ਨੇ ਦੱਸਿਆ ਕਦੋਂ ਸ਼ੁਰੂ ਹੋਵੇਗੀ ਵੀਜ਼ਾ ਸੇਵਾ

Published on

----------- Advertisement -----------

ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਐਤਵਾਰ (22 ਅਕਤੂਬਰ 2023) ਨੂੰ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿੱਚ ਚੱਲ ਰਹੇ ਤਣਾਅ ਵਿਚਾਲੇ ਇੱਕ ਵੱਡਾ ਅਤੇ ਮਹੱਤਵਪੂਰਨ ਬਿਆਨ ਦਿੱਤਾ ਹੈ। ਪਿਛਲੇ ਦਿਨੀਂ ਕੈਨੇਡਾ ਨੇ ਭਾਰਤ ਤੋਂ ਕਰੀਬ 41 ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਹੈ, ਜਿਸ ਤੋਂ ਬਾਅਦ ਇਹ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਮੁਸ਼ਕਲ ਦੌਰ ਵਿੱਚੋਂ ਲੰਘ ਰਹੇ ਹਨ। ਅਸੀਂ ਜਲਦ ਵੀਜ਼ਾ ਸੇਵਾ ਸ਼ੁਰੂ ਕਰਾਂਗੇ, ਪਰ ਸਾਡੀ ਤਰਜੀਹ ਡਿਪਲੋਮੈਟਾਂ ਦੀ ਸੁਰੱਖਿਆ ਹੈ। ਜੈਸ਼ੰਕਰ ਨੇ ਬੀਤੇ ਦਿਨ ਐਤਵਾਰ ਨੂੰ ਕੌਟਿਲਯ ਆਰਥਿਕ ਸੰਮੇਲਨ-2023 ਦੇ ਸਮਾਪਤੀ ਸਮਾਰੋਹ ‘ਚ ਇਹ ਗੱਲਾਂ ਕਹੀਆਂ।
ਇਸ ਦੌਰਾਨ ਜੈਸ਼ੰਕਰ ਨੇ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਤਣਾਅ ਅਤੇ ਦੁਨੀਆ ਦੇ ਵੱਖ-ਵੱਖ ਹਿੱਸਿਆਂ ‘ਚ ਚੱਲ ਰਹੀਆਂ ਜੰਗਾਂ ਬਾਰੇ ਵੀ ਚਰਚਾ ਕੀਤੀ। ਦਰਅਸਲ ਕੈਨੇਡਾ ਨੇ ਭਾਰਤ ਸਰਕਾਰ ‘ਤੇ ਹਰਦੀਪ ਸਿੰਘ ਨਿੱਝਰ ਦਾ ਕਤਲ ਕਰਵਾਉਣ ਦਾ ਦੋਸ਼ ਲਗਾਇਆ ਸੀ। ਇਸ ਤੋਂ ਬਾਅਦ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨ ‘ਤੇ ਪਾਬੰਦੀ ਲਗਾ ਦਿੱਤੀ ਸੀ।
ਜੈਸ਼ੰਕਰ ਨੇ ਐਤਵਾਰ ਨੂੰ ਇਕ ਪ੍ਰੋਗਰਾਮ ‘ਚ ਕਿਹਾ, ਭਾਰਤ-ਕੈਨੇਡਾ ਸਬੰਧ ਇਸ ਸਮੇਂ ਮੁਸ਼ਕਲ ਦੌਰ ਵਿੱਚੋਂ ਲੰਘ ਰਹੇ ਹਨ। ਸਾਡੀ ਸਮੱਸਿਆ ਕੈਨੇਡੀਅਨ ਰਾਜਨੀਤੀ ਦੇ ਕੁਝ ਹਿੱਸਿਆਂ ਨਾਲ ਹੈ। ਇਸ ਸਮੇਂ ਲੋਕਾਂ ਦੀ ਸਭ ਤੋਂ ਵੱਡੀ ਚਿੰਤਾ ਵੀਜ਼ਾ ਨੂੰ ਲੈ ਕੇ ਹੈ। ਕੁਝ ਹਫ਼ਤੇ ਪਹਿਲਾਂ ਅਸੀਂ ਕੈਨੇਡਾ ਦਾ ਵੀਜ਼ਾ ਜਾਰੀ ਕਰਨਾ ਬੰਦ ਕਰ ਦਿੱਤਾ ਸੀ ਕਿਉਂਕਿ ਸਾਡੇ ਡਿਪਲੋਮੈਟਾਂ ਲਈ ਵੀਜ਼ਾ ਜਾਰੀ ਕਰਨ ਲਈ ਕੰਮ ‘ਤੇ ਜਾਣਾ ਸੁਰੱਖਿਅਤ ਨਹੀਂ ਸੀ। ਜੇਕਰ ਅਸੀਂ ਕੈਨੇਡਾ ਵਿੱਚ ਆਪਣੇ ਡਿਪਲੋਮੈਟਾਂ ਲਈ ਸੁਰੱਖਿਆ ਦੀ ਸੰਭਾਵਨਾ ਦੇਖਦੇ ਹਾਂ, ਤਾਂ ਅਸੀਂ ਵੀਜ਼ਾ ਸੇਵਾ ਦੁਬਾਰਾ ਜਾਰੀ ਕਰਨਾ ਸ਼ੁਰੂ ਕਰ ਦੇਵਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...