November 23, 2026, 12:10 am
----------- Advertisement -----------
HomeNewsBreaking Newsਪੰਜਾਬ ਦੇ ਸਾਰੇ ਟੋਲ ਪਲਾਜ਼ੇ 15 ਨਵੰਬਰ ਤੋਂ ਕੀਤੇ ਜਾਣਗੇ ਬੰਦ, ਕਿਸਾਨਾਂ...

ਪੰਜਾਬ ਦੇ ਸਾਰੇ ਟੋਲ ਪਲਾਜ਼ੇ 15 ਨਵੰਬਰ ਤੋਂ ਕੀਤੇ ਜਾਣਗੇ ਬੰਦ, ਕਿਸਾਨਾਂ ਨੇ ਕੀਤਾ ਵੱਡਾ ਐਲਾਨ

Published on

----------- Advertisement -----------
  • ਕਿਸਾਨ 23-24 ਅਕਤੂਬਰ ਨੂੰ ਸਰਕਾਰ ਦਾ ਪੁਤਲਾ ਸਾੜ ਕੇ ਮਨਾਉਣਗੇ ਦੁਸਹਿਰਾ
  • ਘੱਟੋ-ਘੱਟ ਸਮਰਥਨ ਮੁੱਲ ‘ਤੇ ਫਸਲ ਖਰੀਦਣ ਦੀ ਮੰਗ

ਚੰਡੀਗੜ੍ਹ, 23 ਅਕਤੂਬਰ 2023 – ਪੰਜਾਬ ਦੇ ਕਿਸਾਨਾਂ ਨੇ 15 ਨਵੰਬਰ ਤੋਂ ਸਾਰੇ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਦਾ ਐਲਾਨ ਕਰਦਿਆਂ ਉੱਤਰੀ ਭਾਰਤ ਦੀਆਂ 20 ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਹੀਂ ਦੇ ਰਹੀ। ਇਸ ਲਈ ਇੱਕ ਵਾਰ ਫਿਰ ਤੋਂ ਵੱਡਾ ਸੰਘਰਸ਼ ਸ਼ੁਰੂ ਕਰਨਾ ਪਵੇਗਾ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜਸਵਿੰਦਰ ਸਿੰਘ ਲੌਂਗੋਵਾਲ, ਜਰਨੈਲ ਸਿੰਘ ਕਾਲੇਕੇ ਅਤੇ ਅਮਰਜੀਤ ਸਿੰਘ ਮੋਹਰੀ ਨੇ ਦੱਸਿਆ ਕਿ 23 ਅਤੇ 24 ਅਕਤੂਬਰ ਨੂੰ ਸਰਕਾਰ ਦੇ ਪੁਤਲੇ ਸਾੜ ਕੇ ਦੁਸਹਿਰਾ ਮਨਾਇਆ ਜਾਵੇਗਾ। ਕਿਸਾਨ ਆਗੂਆਂ ਦੀ ਮੰਗ ਹੈ ਕਿ ਸਾਰੀਆਂ ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖ਼ਰੀਦ ਯਕੀਨੀ ਬਣਾਉਣ ਅਤੇ ਸਾਰੀਆਂ ਫ਼ਸਲਾਂ ਦੇ ਭਾਅ ਯਕੀਨੀ ਬਣਾਉਣ ਲਈ ਗਾਰੰਟੀ ਕਾਨੂੰਨ ਬਣਾਇਆ ਜਾਵੇ | ਇਸ ਦਾ ਫੈਸਲਾ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਹੋਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਮਨਰੇਗਾ ਤਹਿਤ ਮਜ਼ਦੂਰਾਂ ਨੂੰ 200 ਦਿਨ ਦਾ ਰੁਜ਼ਗਾਰ ਦਿੱਤਾ ਜਾਵੇ। ਨਸ਼ਿਆਂ ‘ਤੇ ਪਾਬੰਦੀ ਲੱਗਣੀ ਚਾਹੀਦੀ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ 50 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਜਾਰੀ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਦਿੱਲੀ ਮਾਰਚ ਦੌਰਾਨ ਦਰਜ ਪੁਲੀਸ ਕੇਸ ਰੱਦ ਕੀਤੇ ਜਾਣ। ਲਖੀਮਪੁਰ ਖੀਰੀ ਕਤਲ ਕਾਂਡ ਵਿੱਚ ਇਨਸਾਫ਼ ਦਿੱਤਾ ਜਾਵੇ। ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਸਾਰੀਆਂ ਕਿਸਾਨ ਜਥੇਬੰਦੀਆਂ ਦੀ ਏਕਤਾ ਜ਼ਰੂਰੀ ਹੈ। ਇਸ ਦੇ ਲਈ 4 ਮੈਂਬਰੀ ਕਮੇਟੀ ਨੇ ਜਗਜੀਤ ਸਿੰਘ ਡੱਲੇਵਾਲ ਦੇ ਸੰਯੁਕਤ ਕਿਸਾਨ ਮੋਰਚਾ (ਐੱਸ. ਕੇ. ਐੱਮ.), ਗੈਰ-ਸਿਆਸੀ ਫਰੰਟ ਅਤੇ 32 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...