October 30, 2026, 1:24 pm
----------- Advertisement -----------
HomeNewsLatest Newsਲੁਧਿਆਣਾ: ਦਰਦਨਾਕ ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌ+ਤ

ਲੁਧਿਆਣਾ: ਦਰਦਨਾਕ ਸੜਕ ਹਾਦਸੇ ‘ਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌ+ਤ

Published on

----------- Advertisement -----------

ਲੁਧਿਆਣਾ ਦੇ ਪੱਖੋਵਾਲ ਰੋਡ ‘ਤੇ ਵਾਪਰੇ ਸੜਕ ਹਾਦਸੇ ‘ਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਪਿੰਡ ਮਨਦੀਪ ਵਾਸੀ ਡਾਂਗੋ ਵਜੋਂ ਹੋਈ ਹੈ। ਮਨਦੀਪ ਸ਼ੀਸ਼ੇ ਦਾ ਕਾਰੀਗਰ ਸੀ, ਜੋ ਮਹਾਂਨਗਰ ਵਿੱਚ ਇੱਕ ਦੁਕਾਨ ‘ਤੇ ਕੰਮ ਕਰਦਾ ਸੀ।ਮਨਦੀਪ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸਦੀ ਇੱਕ ਵੱਡੀ ਭੈਣ ਹੈ।
ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਦੇਰ ਰਾਤ ਕੰਮ ਤੋਂ ਪਰਤਿਆ ਸੀ ਅਤੇ ਬਾਈਕ ’ਤੇ ਬਾਜ਼ਾਰ ’ਚੋਂ ਕੁਝ ਸਾਮਾਨ ਲੈਣ ਗਿਆ ਸੀ। ਪੱਖੋਵਾਲ ਰੋਡ ’ਤੇ ਪਿੰਡ ਡਾਂਗੋ ਨੇੜੇ ਜ਼ਿਆਦਾ ਹਨੇਰਾ ਸੀ। ਜਿਸ ਕਾਰਨ ਉਹ ਸਾਹਮਣੇ ਤੋਂ ਆਉਂਦੀ ਲੈਂਟਰ ਪਾਉਣ ਵਾਲੀ ਮਸ਼ੀਨ ਨੂੰ ਸੜਕ ‘ਤੇ ਨਹੀਂ ਦੇਖ ਸਕਿਆ। ਮਸ਼ੀਨ ਦਾ ਡਰਾਈਵਰ ਵੀ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ ਅਤੇ ਲਾਈਟ ਵੀ ਨਹੀਂ ਜਗ ਰਹੀ ਸੀ। ਇਸ ਕਾਰਨ ਮਨਦੀਪ ਮਸ਼ੀਨ ਨਾਲ ਟਕਰਾ ਗਿਆ। ਲੋਕਾਂ ਨੇ ਸੜਕ ‘ਤੇ ਖੂਨ ਨਾਲ ਲੱਥਪੱਥ ਪਏ ਮਨਦੀਪ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਪਰ ਇੱਥੇ ਡਾਕਟਰਾਂ ਨੇ ਇਲਾਜ ਦੌਰਾਨ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਥਾਣਾ ਜੋਧਾਂ ਦੀ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲੀਸ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...