August 26, 2026, 7:55 am
----------- Advertisement -----------
HomeNewsLatest Newsਬਾਜਵਾ ਨੇ ਖ਼ੁਦਕੁਸ਼ੀ ਪੀੜਤ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਨ ਲਈ 'ਆਪ' ਦੀ...

ਬਾਜਵਾ ਨੇ ਖ਼ੁਦਕੁਸ਼ੀ ਪੀੜਤ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਨ ਲਈ ‘ਆਪ’ ਦੀ ਕੀਤੀ ਤਿੱਖੀ ਆਲੋਚਨਾ

Published on

----------- Advertisement -----------

ਚੰਡੀਗੜ੍ਹ (ਬਲਜੀਤ ਮਰਵਾਹਾ)- ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਨੇ ਬਲਵਿੰਦਰ ਕੌਰ ਦੇ ਪਰਿਵਾਰ ਨੂੰ ਪ੍ਰੇਸ਼ਾਨ ਕਰਨ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਜਿਨ੍ਹਾਂ ਦਾ ਨਾਮ ਸੁਸਾਈਡ ਨੋਟ ਵਿੱਚ ਸਪਸ਼ਟ ਤੌਰ ‘ਤੇ ਲਿਖਿਆ ਗਿਆ ਹੈ, ਵਿਰੁੱਧ ਕਾਰਵਾਈ ਕਰਨ ਦੀ ਬਜਾਏ ਪੰਜਾਬ ਪੁਲਿਸ ਨੇ ‘ਆਪ’ ਸਰਕਾਰ ਦੇ ਪ੍ਰਭਾਵ ਹੇਠ ਪੀੜਤ ਪਰਿਵਾਰ ਨੂੰ ਤੰਗ ਕਰਨਾ ਸ਼ੁਰੂ ਕਰ ਦਿੱਤਾ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਅੱਜ ਹੋਰ ਕਾਂਗਰਸੀ ਆਗੂਆਂ ਨਾਲ ਪਿੰਡ ਗੰਭੀਰਪੁਰ ਵਿਖੇ ਰੋਸ ਪ੍ਰਦਰਸ਼ਨ ਵਾਲੀ ਥਾਂ ਦਾ ਦੌਰਾ ਕੀਤਾ ਅਤੇ 1158 ਸਹਾਇਕ ਪ੍ਰੋਫੈਸਰ ਫਰੰਟ ਨਾਲ ਆਪਣੀ ਇਕਜੁੱਟਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਸੁਸਾਈਡ ਨੋਟ ਨੂੰ ਮੌਤ ਤੋਂ ਪਹਿਲਾਂ ਦਿੱਤਾ ਗਿਆ ਬਿਆਨ ਮੰਨਿਆ ਜਾਂਦਾ ਹੈ। ਮੈਂ ਇਸ ਮਾਮਲੇ ਦਾ ਸਿਆਸੀਕਰਨ ਨਹੀਂ ਕਰਨਾ ਚਾਹੁੰਦਾ ਪਰ ‘ਆਪ’ ਸਰਕਾਰ ਨੂੰ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ। ਇਸ ਨੂੰ ਇਸ ਮੁੱਦੇ ਦੀ ਡੂੰਘਾਈ ਨਾਲ ਜਾਂਚ ਦਾ ਐਲਾਨ ਕਰਨਾ ਚਾਹੀਦਾ ਹੈ ਅਤੇ ਨਾਲ ਹੀ ਪੰਜਾਬ ਦੇ ਸਿੱਖਿਆ ਮੰਤਰੀ ਵਿਰੁੱਧ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ। ਬਾਜਵਾ ਨੇ ਕਿਹਾ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ।

ਕਾਦੀਆਂ ਦੇ ਵਿਧਾਇਕ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੇ ਪਿਛਲੇ ਦੋ ਮਹੀਨਿਆਂ ਤੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਜੱਦੀ ਪਿੰਡ ਗੰਭੀਰਪੁਰ ਵਿਖੇ ਧਰਨਾ ਦਿੱਤਾ ਹੋਇਆ ਹੈ। ਉਹ (ਬੈਂਸ) ਵਾਰ-ਵਾਰ ਆਪਣੇ ਕਸਬੇ ਦਾ ਦੌਰਾ ਕਰਦੇ ਰਹਿੰਦੇ ਹਨ ਪਰ ਬਦਕਿਸਮਤੀ ਨਾਲ ਕਦੇ ਵੀ ਇਨ੍ਹਾਂ ਪ੍ਰਦਰਸ਼ਨਕਾਰੀ ਅਧਿਆਪਕਾਂ ਅਤੇ ਲਾਇਬ੍ਰੇਰੀਅਨਾਂ ਦਾ ਹਾਲ-ਚਾਲ ਨਹੀਂ ਪੁੱਛਦੇ। ਬਾਜਵਾ ਨੇ ਸਿੱਖਿਆ ਮੰਤਰੀ ਦੇ ਅਸੰਵੇਦਨਸ਼ੀਲ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ। ਵਿਰੋਧੀ ਧਿਰ ਦੇ ਆਗੂ ਨੇ 1158 ਅਸਿਸਟੈਂਟ ਪ੍ਰੋਫੈਸਰ ਫਰੰਟ ਨੂੰ ਭਰੋਸਾ ਦਿਵਾਇਆ ਕਿ ਉਹ ਆਉਣ ਵਾਲੇ ਵਿਧਾਨ ਸਭਾ ਇਜਲਾਸ ਵਿੱਚ ਉਨ੍ਹਾਂ ਦੀਆਂ ਮੰਗਾਂ ਉਠਾਉਣਗੇ ਅਤੇ ਇਨਸਾਫ਼ ਦੀ ਭਾਲ ਵਿੱਚ ਉਨ੍ਹਾਂ ਦੇ ਨਾਲ ਖੜੇ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਮੇਸ਼ਾ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵੱਡੇ-ਵੱਡੇ ਦਾਅਵੇ ਕਰਦੇ ਹਨ। ਬਾਜਵਾ ਨੇ ਕਿਹਾ ਕਿ ਉਨ੍ਹਾਂ ਦੇ ਝੂਠੇ ਦਾਅਵਿਆਂ ਦੀ ਕਾਲੀ ਹਕੀਕਤ ਹੁਣ ਬਿਲਕੁਲ ਸਪਸ਼ਟ ਹੋ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...