August 16, 2026, 5:45 pm
----------- Advertisement -----------
HomeNewsLatest Newsਚੰਡੀਗੜ੍ਹ 'ਚ ਅੱਜ ਸ਼ਾਮ ਕਈ ਰਸਤੇ ਰਹਿਣਗੇ ਬੰਦ: ਪੁਲਿਸ ਵੱਲੋ ਐਡਵਾਈਜ਼ਰੀ ਜਾਰੀ

ਚੰਡੀਗੜ੍ਹ ‘ਚ ਅੱਜ ਸ਼ਾਮ ਕਈ ਰਸਤੇ ਰਹਿਣਗੇ ਬੰਦ: ਪੁਲਿਸ ਵੱਲੋ ਐਡਵਾਈਜ਼ਰੀ ਜਾਰੀ

Published on

----------- Advertisement -----------

ਚੰਡੀਗੜ੍ਹ ਸ਼ਹਿਰ ਵਿੱਚ ਦੁਸਹਿਰੇ ਦੇ ਪ੍ਰੋਗਰਾਮਾਂ ਦੌਰਾਨ ਕਈ ਸੜਕਾਂ ਬੰਦ ਰਹਿਣਗੀਆਂ। ਚੰਡੀਗੜ੍ਹ ਪੁਲਿਸ ਨੇ ਇਸ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ ‘ਚ ਆਮ ਲੋਕਾਂ ਨੂੰ ਇਸ ਦੌਰਾਨ ਉਨ੍ਹਾਂ ਰੂਟਾਂ ‘ਤੇ ਨਾ ਆਉਣ ਦੀ ਸਲਾਹ ਦਿੱਤੀ ਗਈ ਹੈ। ਇਹ ਸੜਕਾਂ ਸ਼ਾਮ 5:30 ਵਜੇ ਤੋਂ ਸ਼ਾਮ 7 ਵਜੇ ਤੱਕ ਬੰਦ ਰਹਿਣਗੀਆਂ।
ਸੈਕਟਰ 17 ਦੇ ਪਰੇਡ ਗਰਾਊਂਡ ਵਿੱਚ ਦੁਸਹਿਰੇ ਦੇ ਪ੍ਰੋਗਰਾਮ ਹੋਣ ਕਾਰਨ ਸ਼ਾਮ 5:30 ਵਜੇ ਤੋਂ 6:30 ਵਜੇ ਤੱਕ ਟਰੈਫਿਕ ਡਾਇਵਰਟ ਕੀਤਾ ਜਾਵੇਗਾ। ਇਸ ਤਹਿਤ ISBT ਸੈਕਟਰ 17 ਚੌਕ ਉਦਯੋਗ ਮਾਰਗ ‘ਤੇ ਸੈਕਟਰ 17 – 18 ਦੇ ਲਾਈਟ ਪੁਆਇੰਟ, ਸੈਕਟਰ 22 ਦੇ ਅਰੋਮਾ ਲਾਈਟ ਪੁਆਇੰਟ ਅਤੇ ਸੈਕਟਰ 18, 19, 20, 21 ਚੌਕ ਅਤੇ ਕ੍ਰਿਕਟ ਸਟੇਡੀਅਮ ਚੌਕ ’ਤੇ ਇਕ ਘੰਟੇ ਲਈ ਡਾਇਵਰਟ ਕੀਤਾ ਜਾਵੇਗਾ।
ਚੰਡੀਗੜ੍ਹ ਪੁਲੀਸ ਦੀ ਐਡਵਾਈਜ਼ਰੀ ਅਨੁਸਾਰ ਸੈਕਟਰ 34-35 ਲਾਈਟ ਪੁਆਇੰਟ ਤੋਂ ਫਰਨੀਚਰ ਮਾਰਕੀਟ ਮੋਡ ’ਤੇ ਸ਼ਾਮ 5:30 ਵਜੇ ਤੋਂ ਸ਼ਾਮ 7 ਵਜੇ ਤੱਕ ਰਸਤਾ ਬੰਦ ਰਹੇਗਾ। ਇੱਥੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਵਾਲੀ ਗਰਾਊਂਡ ਵਿੱਚ ਦੁਸਹਿਰੇ ਦਾ ਤਿਉਹਾਰ ਮਨਾਇਆ ਜਾਵੇਗਾ। ਰਾਵਣ ਦਹਿਣ ਤੋਂ ਬਾਅਦ ਇਹ ਸੜਕ ਡੇਢ ਘੰਟੇ ਲਈ ਬੰਦ ਰਹੇਗੀ।ਇਸੇ ਤਰ੍ਹਾਂ ਸੈਕਟਰ-45-46 ਲਾਈਟ ਪੁਆਇੰਟ ਤੋਂ ਸੈਕਟਰ-46 ਵੱਲ ਜਾਣ ਵਾਲਾ ਰਸਤਾ ਵੀ ਬੰਦ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...