September 20, 2026, 10:40 pm
----------- Advertisement -----------
HomeNewsਜਾਣੋ ਕਿਉਂ, ਇਸ ਸ਼ਹਿਰ 'ਚ ਰਾਵਣ ਨੂੰ ਸਾੜਿਆ ਨਹੀਂ, ਪੂਜਿਆ ਜਾਂਦਾ ਹੈ

ਜਾਣੋ ਕਿਉਂ, ਇਸ ਸ਼ਹਿਰ ‘ਚ ਰਾਵਣ ਨੂੰ ਸਾੜਿਆ ਨਹੀਂ, ਪੂਜਿਆ ਜਾਂਦਾ ਹੈ

Published on

----------- Advertisement -----------

ਇੱਕ ਪਾਸੇ ਦੇਸ਼ ਵਿੱਚ ਵਿਜੇ ਦਸ਼ਮੀ ਵਾਲੇ ਦਿਨ ਰਾਵਣ ਦੇ ਨਾਲ-ਨਾਲ ਕੁੰਭਕਰਨ ਅਤੇ ਮੇਘਨਾਦ ਦੇ ਪੁਤਲੇ ਵੀ ਸਾੜੇ ਜਾਂਦੇ ਹਨ। ਦੂਜੇ ਪਾਸੇ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਾਇਲ ਸ਼ਹਿਰ ਵਿੱਚ ਚਾਰ ਵੇਦਾਂ ਦੇ ਜਾਣਕਾਰ ਰਾਵਣ ਨੂੰ ਨਹੀਂ ਸਾੜਿਆ ਜਾਂਦਾ, ਸਗੋਂ ਉਸ ਦੀ ਪੂਜਾ ਕੀਤੀ ਜਾਂਦੀ ਹੈ। ਇਹ ਪੂਜਾ ਸਾਰਾ ਦਿਨ ਚੱਲਦੀ ਰਹਿੰਦੀ ਹੈ। ਇੱਥੇ ਰਾਵਣ ਦਾ ਮੰਦਰ ਹੈ ਜੋ ਲਗਭਗ 200 ਸਾਲ ਪੁਰਾਣਾ ਹੈ।

ਮਾਹਿਰਾਂ ਦਾ ਕਹਿਣਾ ਹੈ ਕਿ ਇਹ ਪਰੰਪਰਾ 1835 ਤੋਂ ਚੱਲੀ ਆ ਰਹੀ ਹੈ, ਜਿਸ ਨੂੰ ਦੂਬੇ ਭਾਈਚਾਰੇ ਦੇ ਲੋਕ ਪਾਲਦੇ ਆ ਰਹੇ ਹਨ। ਇਸ ਭਾਈਚਾਰੇ ਦੇ ਲੋਕ ਦੇਸ਼-ਵਿਦੇਸ਼ ਤੋਂ ਇੱਥੇ ਆਉਂਦੇ ਹਨ ਅਤੇ ਰਾਮਲੀਲਾ ਅਤੇ ਦੁਸਹਿਰੇ ਦੇ ਮੇਲੇ ਦਾ ਆਯੋਜਨ ਕਰਦੇ ਹਨ। ਇੱਥੇ ਬਣੇ 178 ਸਾਲ ਪੁਰਾਣੇ ਮੰਦਰ ਵਿੱਚ ਰਾਵਣ ਦੀ ਪੂਜਾ ਕੀਤੀ ਜਾਂਦੀ ਹੈ, ਇਸ ਦੇ ਨਾਲ ਹੀ ਭਗਵਾਨ ਸ਼੍ਰੀ ਰਾਮ ਚੰਦਰ ਅਤੇ ਲਕਸ਼ਮਣ, ਹਨੂੰਮਾਨ ਅਤੇ ਸੀਤਾ ਮਾਤਾ ਦੀ ਵੀ ਪੂਜਾ ਕੀਤੀ ਜਾਂਦੀ ਹੈ। 

ਪਾਇਲ ਵਿੱਚ ਰਾਵਣ ਦਾ 25 ਫੁੱਟ ਵੱਡਾ ਬੁੱਤ ਸਥਾਪਿਤ ਹੈ। ਜਿੱਥੇ 1835 ਤੋਂ ਦੂਬੇ ਦੇ ਵੰਸ਼ਜਾਂ ਦੁਆਰਾ ਵਿਜੇ ਦਸ਼ਮੀ ‘ਤੇ ਰਾਵਣ ਦੀ ਪੂਜਾ ਕੀਤੀ ਜਾਂਦੀ ਹੈ। ਲੋਕ ਖੂਨ ਦਾ ਤਿਲਕ ਲਗਾ ਕੇ ਮੱਥਾ ਟੇਕਦੇ ਹਨ। ਇਸ ਦੇ ਨਾਲ ਹੀ ਵਿਜੇ ਦਸ਼ਮੀ ਤੋਂ ਪਹਿਲਾਂ ਇੱਥੇ ਰਸਮੀ ਤਰੀਕੇ ਨਾਲ ਰਾਮਲੀਲਾ ਵੀ ਕਰਵਾਈ ਜਾਂਦੀ ਹੈ। ਵਿਜੇ ਦਸ਼ਮੀ ‘ਤੇ ਲੋਕ ਇੱਥੇ ਆਉਂਦੇ ਹਨ ਅਤੇ ਰਾਵਣ ਦੀ ਪੂਜਾ ਕਰਦੇ ਹਨ। ਭਾਵੇਂ ਰਾਵਣ ਨੂੰ ਬੁਰਾਈ ਦਾ ਪ੍ਰਤੀਕ ਮੰਨਿਆ ਜਾਂਦਾ ਹੈ ਅਤੇ ਵਿਜੇ ਦਸ਼ਮੀ ‘ਤੇ ਉਸ ਦੇ ਪੁਤਲੇ ਸਾੜੇ ਜਾਂਦੇ ਹਨ ਪਰ ਅੱਜ ਇੱਥੇ ਭਗਵਾਨ ਸ਼੍ਰੀ ਰਾਮ ਦੇ ਨਾਲ ਰਾਵਣ ਦੀ ਵੀ ਪੂਜਾ ਕੀਤੀ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...