September 20, 2026, 6:35 pm
----------- Advertisement -----------
HomeNewsLatest Newsਸੁਲਤਾਨਪੁਰ ਲੋਧੀ ਦੇ ਅਰਮਾਨਜੋਤ ਨੇ ਛੋਟੀ ਉਮਰੇ ਪਾਵਰ ਲਿਫਟਿੰਗ ਦੇ ਸੂਬਾ ਪੱਧਰੀ...

ਸੁਲਤਾਨਪੁਰ ਲੋਧੀ ਦੇ ਅਰਮਾਨਜੋਤ ਨੇ ਛੋਟੀ ਉਮਰੇ ਪਾਵਰ ਲਿਫਟਿੰਗ ਦੇ ਸੂਬਾ ਪੱਧਰੀ ਮੁਕਾਬਲਿਆਂ ‘ਚ ਹਾਸਲ ਕੀਤਾ ਦੂਜਾ ਸਥਾਨ

Published on

----------- Advertisement -----------

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਵਿਚ ਪੰਜਾਬ ਪੱਧਰੀ ਪਾਵਰ ਲਿਫਟਿੰਗ ਦੇ ਮੁਕਾਬਲੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਬਠਿੰਡਾ ਵਿਖੇ ਪੰਜਾਬ ਸਰਕਾਰ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਮਨ ਅਮਾਨ ਨਾਲ ਸੰਪੰਨ ਹੋ ਗਏ ਹਨ। ਇਹਨਾਂ ਮੁਕਾਬਲਿਆਂ ਦੌਰਾਨ ਸੁਲਤਾਨਪੁਰ ਲੋਧੀ ਦੇ ਪਿੰਡ ਰਣਧੀਰਪੁਰ ਦੇ ਰਹਿਣ ਵਾਲੇ 19 ਸਾਲਾ ਅਰਮਾਨ ਜੋਤ ਸਿੰਘ ਨੇ ਭਾਗ ਲਿਆ। ਅਰਮਾਨਜੋਤ ਨੇ ਇਸ ਓਪਨ ਵੇਟ ਲਿਫਟਿੰਗ ਮੁਕਾਬਲੇ ਵਿੱਚ ਆਪਣੇ ਤੋਂ ਵੱਡੀ ਉਮਰ ਦੇ ਖਿਡਾਰੀਆਂ ਨੂੰ ਪਛਾੜਦੇ ਹੋਏ ਦੂਸਰਾ ਸਥਾਨ ਹਾਸਿਲ ਕੀਤਾ।
ਅਰਮਾਨ ਦੀ ਇਸ ਕਾਮਯਾਬੀ ਨੂੰ ਲੈਕੇ ਅਰਮਾਨ ਦੇ ਪਿੰਡ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਤੇ ਪਿੰਡ ਵਾਸੀਆਂ ਅਤੇ ਸੁਲਤਾਨਪੁਰ ਲੋਧੀ ਦੇ ਸ਼ਹਿਰ ਵਾਸੀਆਂ ਨੇ ਅਰਮਾਨ ਦੇ ਘਰ ਪਹੁੰਚਣ ਤੇ ਉਸਦਾ ਢੋਲ ਦੀ ਥਾਪ ਤੇ ਨਿੱਘਾ ਸੁਆਗਤ ਕੀਤਾ ਤੇ ਨੌਜਵਾਨ ਦੀ ਕਾਮਯਾਬੀ ਤੇ ਉਸਨੂੰ ਵਧਾਈ ਦਿੰਦੇ ਹੋਏ ਉਸਦੇ ਗਲ ਵਿੱਚ ਫੁੱਲਾਂ ਦੇ ਹਾਰ ਪਾਕੇ ਉਸਨੂੰ ਮਾਣ ਤੇ ਸਤਿਕਾਰ ਬਖ਼ਸ਼ਿਆ।
ਅਰਮਾਨ ਨੇ ਆਪਣੀ ਇਸ ਕਾਮਯਾਬੀ ਬਾਰੇ ਹੋਏ ਦਸਦਿਆਂ ਕਿਹਾ ਕਿ ਉਸਨੇ ਇਸ ਮੁਕਾਮ ਨੂੰ ਹਾਸਿਲ ਕਰਨ ਲਈ ਦਿਨ ਰਾਤ ਮਿਹਨਤ ਕੀਤੀ ਹੈ ਤੇ ਉਸਦੇ ਮਾਪਿਆਂ ਨੇ ਵੀ ਉਸਦਾ ਇਸ ਪਿੱਛੇ ਬਹੁਤ ਸਹਿਯੋਗ ਕੀਤਾ ਹੈ ਜਿਸ ਕਾਰਨ ਉਹ ਅੱਜ ਆਪਣੀ ਮੰਜ਼ਿਲ ਨੂੰ ਪਾਉਣ ਵਿੱਚ ਸਫਲ ਹੋਇਆ ਹੈ।
ਦੂਜੇ ਪਾਸੇ ਅਰਮਾਨਜੋਤ ਦੇ ਪਰਿਵਾਰਿਕ ਮੈਂਬਰਾਂ ਤੇ ਆਮ ਆਦਮੀ ਪਾਰਟੀ ਸੁਲਤਾਨਪੁਰ ਲੋਧੀ ਤੋਂ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਸਾਂਝੇ ਤੌਰ ਤੇ ਅਰਮਾਨ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹਨਾਂ ਤੇ ਪੂਰੇ ਪੰਜਾਬ ਵਾਸੀਆਂ ਨੂੰ ਅਰਮਾਨ ਦੀ ਇਸ ਸਫਲਤਾ ਤੇ ਮਾਣ ਹੈ। ਕਿਉਂਕਿ ਇੰਨੀ ਛੋਟੀ ਉਮਰ ਦੇ ਵਿੱਚ ਏਨੇ ਵੱਡੇ ਮੁਕਾਮ ਨੂੰ ਹਾਸਲ ਕਰਨਾ ਕਦੀ ਵੀ ਸੌਖਾ ਨਹੀਂ ਹੁੰਦਾ। ਜਿਸ ਤੋਂ ਸਾਫ ਅੰਦਾਜ਼ਾ ਲਗਾਇਆ ਜਾ ਸਕਦਾ ਕਿ ਅਰਮਾਨ ਨੇ ਕਿਸ ਤਰ੍ਹਾਂ ਦੇ ਨਾਲ ਮਿਹਨਤ ਕੀਤੀ ਹੈ। ਅਰਮਾਨ ਦੇ ਮਾਪਿਆਂ ਨੇ ਅਰਮਾਨ ਦੀ ਇਸ ਕਾਮਯਾਬੀ ਨੂੰ ਲੈ ਕੇ ਜਿੱਥੇ ਇੱਕ ਪਾਸੇ ਆਪਣੀ ਬੇਟੇ ਤੇ ਮਾਣ ਮਹਿਸੂਸ ਕੀਤਾ ਹੈ ਉੱਥੇ ਹੀ ਉਹਨਾਂ ਨੇ ਸਰਕਾਰ ਤੋਂ ਇਹ ਵੀ ਅਪੀਲ ਕੀਤੀ ਹੈ ਕਿ ਅਰਮਾਨ ਅਤੇ ਅਰਮਾਨ ਵਰਗੇ ਹੋਰ ਨੌਜਵਾਨ ਜੋ ਖੇਡਾਂ ਦੇ ਵਿੱਚ ਛੋਟੀ ਉਮਰਾਂ ਦੇ ਵਿੱਚ ਹੀ ਵੱਡੇ ਮੁਕਾਮ ਤੇ ਪਹੁੰਚੇ ਹਨ ਉਹਨਾਂ ਦੇ ਲਈ ਇੱਕ ਵਿਸ਼ੇਸ਼ ਪਲੈਟਫਾਰਮ ਨੂੰ ਤਿਆਰ ਕਰਨਾ ਚਾਹੀਦਾ ਹੈ ਤਾਂ ਜੋ ਹਰ ਇੱਕ ਨੌਜਵਾਨ ਆਪਣੇ ਸੁਪਨੇ ਨੂੰ ਸਾਕਾਰ ਕਰਕੇ ਆਪਣੇ ਦੇਸ਼ ਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...