ਭਾਰਤ ਦੇ ਲੋਕ ਹੁਣ ਬਿਨਾਂ ਵੀਜ਼ੇ ਦੇ ਗੁਆਂਢੀ ਦੇਸ਼ ਸ਼੍ਰੀਲੰਕਾ ਦੀ ਯਾਤਰਾ ਕਰ ਸਕਣਗੇ। ਸ਼੍ਰੀਲੰਕਾ ਦੀ ਕੈਬਨਿਟ ਨੇ ਭਾਰਤ ਸਮੇਤ ਸੱਤ ਦੇਸ਼ਾਂ ਦੇ ਯਾਤਰੀਆਂ ਨੂੰ ਬਿਨਾਂ ਵੀਜ਼ਾ ਦੇ ਦੇਸ਼ ‘ਚ ਆਉਣ ਦੀ ਇਜਾਜ਼ਤ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਕਰਜ਼ੇ ਵਿੱਚ ਡੁੱਬੇ ਟਾਪੂ ਦੇਸ਼ ਦੇ ਸੈਰ-ਸਪਾਟਾ ਖੇਤਰ ਨੂੰ ਮੁੜ ਸੁਰਜੀਤ ਕਰਨ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਲਿਆ ਗਿਆ ਹੈ। ਸ਼੍ਰੀਲੰਕਾ ਦੇ ਵਿਦੇਸ਼ ਮੰਤਰੀ ਅਲੀ ਸਾਬਰੀ ਨੇ ਮੰਗਲਵਾਰ ਨੂੰ ਕਿਹਾ ਕਿ ਇਸਨੂੰ 31 ਮਾਰਚ, 2024 ਤੱਕ ਪਾਇਲਟ ਪ੍ਰੋਜੈਕਟ ਦੇ ਰੂਪ ਵਿੱਚ ਸ਼ੁਰੂ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਚੀਨ, ਰੂਸ, ਮਲੇਸ਼ੀਆ, ਜਾਪਾਨ, ਇੰਡੋਨੇਸ਼ੀਆ ਅਤੇ ਥਾਈਲੈਂਡ ਸਮੇਤ ਭਾਰਤ ਦੇ ਯਾਤਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਫਤ ਦਾਖਲੇ ਦੀ ਆਗਿਆ ਦਿੱਤੀ ਹੈ। ਇਨ੍ਹਾਂ ਦੇਸ਼ਾਂ ਦੇ ਯਾਤਰੀ ਸ਼੍ਰੀਲੰਕਾ ਜਾਣ ਲਈ ਮੁਫਤ ਵੀਜ਼ਾ ਪ੍ਰਾਪਤ ਕਰਨ ਦੇ ਯੋਗ ਹੋਣਗੇ। ਸਤੰਬਰ ‘ਚ ਸ਼੍ਰੀਲੰਕਾ ਆਉਣ ਵਾਲੇ ਯਾਤਰੀਆਂ ਦੇ ਅੰਕੜਿਆਂ ਮੁਤਾਬਕ ਭਾਰਤ 30 ਹਜ਼ਾਰ ਯਾਤਰੀਆਂ ਜਾਂ 26 ਫੀਸਦੀ ਦੇ ਨਾਲ ਪਹਿਲੇ ਸਥਾਨ ‘ਤੇ ਹੈ ਅਤੇ ਚੀਨ 8 ਹਜ਼ਾਰ ਯਾਤਰੀਆਂ ਨਾਲ ਦੂਜੇ ਸਥਾਨ ‘ਤੇ ਹੈ।
----------- Advertisement -----------
ਹੁਣ ਬਿਨ੍ਹਾਂ ਵੀਜ਼ਾ ਸ਼੍ਰੀਲੰਕਾ ਦੀ ਯਾਤਰਾ ਕਰ ਸਕਣਗੇ ਭਾਰਤੀ
Published on
----------- Advertisement -----------
----------- Advertisement -----------












