September 23, 2026, 10:34 am
----------- Advertisement -----------
HomeNewsBreaking Newsਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਮ੍ਰਿਤਕ ਅਧਿਆਪਕਾ ਬਲਵਿੰਦਰ ਕੌਰ...

ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਮ੍ਰਿਤਕ ਅਧਿਆਪਕਾ ਬਲਵਿੰਦਰ ਕੌਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Published on

----------- Advertisement -----------

ਰੋਪੜ / ਚੰਡੀਗੜ੍ਹ , 25 ਅਕਤੂਬਰ (ਬਲਜੀਤ ਮਰਵਾਹਾ)- ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਅੱਜ ਮ੍ਰਿਤਕ ਪ੍ਰੋਫੈਸਰ ਬਲਵਿੰਦਰ ਕੌਰ ਦੇ ਪਰਿਵਾਰ ਨੂੰ ਮਿਲਣ ਰੋਪੜ ਵਿਖੇ ਪਹੁੰਚੇ, ਜਿਸ ਨੇ ਕੁਝ ਦਿਨ ਪਹਿਲਾਂ ਖੁਦਕੁਸ਼ੀ ਕਰ ਲਈ ਸੀ। ਜੈ ਇੰਦਰ ਕੌਰ ਨੇ ਰੋਪੜ ਦੇ ਸਿਵਲ ਹਸਪਤਾਲ ਦੇ ਬਾਹਰ ਬੈਠੇ ਪਰਿਵਾਰ ਅਤੇ ਧਰਨਾਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਮ੍ਰਿਤਕ ਦੇ ਭਰਾ ਹਰਦੇਵ ਸਿੰਘ ਨਾਲ ਦੁੱਖ ਸਾਂਝਾ ਕੀਤਾ।

ਪਰਿਵਾਰ ਨਾਲ ਮੁਲਾਕਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ, “ਅੱਜ ਮੈਂ ਸਵਰਗਵਾਸੀ ਬਲਵਿੰਦਰ ਕੌਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਈ ਹਾਂ, ਜੋ ਪੰਜਾਬ ਸਰਕਾਰ ਦੇ 1158 ਸਹਾਇਕ ਪ੍ਰੋਫੈਸਰ ਫਰੰਟ ਜੋ ਕਿ ਪਿਛਲੇ 2 ਮਹੀਨਿਆਂ ਤੋਂ ਧਰਨੇ ‘ਤੇ ਬੈਠੇ ਹਨ, ਦੇ ਮੈਂਬਰਾਂ ਪ੍ਰਤੀ ਬੇਰੁਖੀ ਵਾਲੇ ਰਵੱਈਏ ਕਾਰਨ ਬੇਹੱਦ ਤਣਾਅ ਵਿਚ ਸਨ। ।

ਉਨ੍ਹਾਂ ਅੱਗੇ ਕਿਹਾ, “ਇਸ ਤੋਂ ਵੀ ਮਾੜੀ ਗੱਲ ਇਹ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਉਨ੍ਹਾਂ ਨੂੰ ਹੋਰ ਵੀ ਮਾਨਸਿਕ ਤੌਰ ਤੇ ਪ੍ਰੇਸ਼ਾਨ ਕਰ ਰਹੀ ਹੈ, ਸਿੱਖਿਆ ਮੰਤਰੀ ਨੂੰ ਬਚਾਉਣ ਦੀ ਕੋਸ਼ਿਸ਼ਾਂ ਕਰਕੇ, ਭਾਵੇਂ ਕਿ ਸੁਸਾਈਡ ਨੋਟ ਵਿੱਚ ਉਸ ਦਾ ਨਾਂ ਸਪੱਸ਼ਟ ਲਿਖਿਆ ਹੋਇਆ ਹੈ। ਕਾਨੂੰਨ ਅਨੁਸਾਰ ਪੰਜਾਬ ਪੁਲਿਸ ਉਸ ਵਿਰੁੱਧ ਕੇਸ ਦਰਜ ਕਰਨ ਲਈ ਪਾਬੰਦ ਹੈ ਪਰ ਅਜਿਹਾ ਕਰਨ ਦੀ ਬਜਾਏ ਪੁਲਿਸ ਨੇ ਸਰਵਰ ਕੰਮ ਨਾ ਕਰਨ ਦਾ ਝੂਠਾ ਬਹਾਨਾ ਘੜਿਆ ਹੈ, ਜਿਸ ਦੇ ਸਿੱਟੇ ਵਜੋਂ ਉਹ ਮੰਤਰੀ ਵਿਰੁੱਧ ਕੇਸ ਦਰਜ ਨਹੀਂ ਕਰ ਪਾ ਰਹੇ ਹਨ, ਜਿਸ ਤੋਂ ਸਾਫ਼ ਪਤਾ ਲੱਗਦਾ ਹੈ, ਕਿ ਪਰਿਵਾਰ ਨੂੰ ਇਨਸਾਫ਼ ਦਿਵਾਉਣ ਵਿੱਚ ਪੰਜਾਬ ਸਰਕਾਰ ਦੀ ਨੀਅਤ ਕਿਹਨੀ ਮਾੜੀ ਹੈ, ਕਿਉਂਕਿ ਉਹ ਸਿਰਫ਼ ਆਪਣੇ ਮੰਤਰੀ ਨੂੰ ਬਚਾਉਣਾ ਚਾਹੁੰਦੀ ਹੈ।”

ਜੈ ਇੰਦਰ ਕੌਰ ਨੇ ਅੱਗੇ ਕਿਹਾ, “ਮੈਂ ਪੰਜਾਬ ਸਰਕਾਰ ਨੂੰ ਅਪੀਲ ਕਰਦੀ ਹਾਂ ਕਿ ਪਰਿਵਾਰ ਨੂੰ ਤੁਰੰਤ ਇਨਸਾਫ਼ ਦਿਵਾਇਆ ਜਾਵੇ ਅਤੇ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਅਸੀਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਹੋਰ ਤੇਜ਼ ਕਰਨ ਲਈ ਮਜਬੂਰ ਹੋਵਾਂਗੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...