June 19, 2026, 3:41 pm
----------- Advertisement -----------
HomeNewsBreaking Newsਬਰਨਾਲਾ: ਪਿੰਡ ਦੇ ਵਿਕਾਸ ਕਾਰਜਾਂ ਤੋਂ ਖੁਸ਼ ਹੋ ਕੇ ਲੋਕਾਂ ਨੇ ਪਿੰਡ...

ਬਰਨਾਲਾ: ਪਿੰਡ ਦੇ ਵਿਕਾਸ ਕਾਰਜਾਂ ਤੋਂ ਖੁਸ਼ ਹੋ ਕੇ ਲੋਕਾਂ ਨੇ ਪਿੰਡ ਦੇ ਸਰਪੰਚ ਨੂੰ ਕੀਤਾ ਸਨਮਾਨਿਤ

Published on

----------- Advertisement -----------

ਪਿੰਡਾਂ ‘ਚ ਲੋਕਾਂ ਵੱਲੋ ਵਿਕਾਸ ਕਾਰਜਾਂ ਲਈ ਵਧੀਆ ਸਰਪੰਚ ਦੀ ਚੋਣ ਕੀਤੀ ਜਾਂਦੀ ਹੈ। ਜੇਕਰ ਪਿੰਡ ਦਾ ਸਰਪੰਚ ਦਿਲੋਂ ਸੋਚ ਲਵੇ ਕਿ ਪਿੰਡ ਦੀ ਤਰੱਕੀ ਲਈ ਦਿਲੋ ਮਿਹਨਤ ਕੀਤੀ ਜਾਵੇ ਤਾਂ ਹੀ ਪਿੰਡ ਦੇ ਲੋਕਾਂ ਨੂੰ ਵੱਡਾ ਸਹੂਲਤਾਂ ਮਿਲ ਸਕਦੀਆਂ ਹਨ ਅਤੇ ਪਿੰਡ ਦੀ ਤਰੱਕੀ ਹੋ ਸਕਦੀ ਹੈ। ਅਜਿਹੀ ਮਿਸਾਲ ਜਿਲ੍ਹਾ ਬਰਨਾਲਾ ਦੇ ਪਿੰਡ ਟੱਲੇਵਾਲ ਤੋਂ ਸਾਹਮਣੇ ਆਈ ਹੈ ਜਿੱਥੇ ਆਪਣੇ ਪੰਜ ਸਾਲ ਪੂਰੇ ਕਰ ਚੁੱਕੇ ਸਰਪੰਚ ਹਰਸ਼ਰਨ ਸਿੰਘ ਸਰਨਾ ਨੂੰ ਪਿੰਡ ਦੇ ਲੋਕਾਂ ਨੇ ਵੱਡੇ ਇਕੱਠ ਰਾਹੀਂ ਸਨਮਾਨਿਤ ਕੀਤਾ ਹੈ।
ਜਿਸ ਨੇ ਪੰਜਾਬ ਅਤੇ ਸੈਂਟਰ ਸਰਕਾਰ ਵੱਲੋਂ ਆਈਆਂ ਲੱਖਾਂ ਰੁਪਏ ਦੀਆਂ ਗਰਾਂਟਾਂ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ ਲਾਕੇ ਆਪਣਾ ਵਡਮੁੱਲਾ ਸਹਿਯੋਗ ਕੀਤਾ ਹੈ। ਸਰਪੰਚ ਹਰਸ਼ਰਨ ਸਿੰਘ ਸਰਨਾ ਜੋ ਕਿ ਅੱਠ ਸਾਲ ਦੀ ਉਮਰ ਵਿੱਚ ਹੀ ਆਪਣੇ ਮਾਪਿਆਂ ਨਾਲ ਕੈਨੇਡਾ ਚਲੇ ਗਏ ਸਨ। ਪਰ ਆਪਣੇ ਪਰਿਵਾਰ ਨਾਲ ਹਰ ਸਾਲ ਉਹ ਆਪਣੇ ਪਿੰਡ ਟੱਲੇਵਾਲ ਜਰੂਰ ਆਉਂਦੇ।
ਵਿਦੇਸ਼ ਵਿੱਚ ਪੜ੍ਹਾਈ ਕਰਨ ਤੋਂ ਬਾਅਦ ਸਰਪੰਚ ਹਰਸਰਨ ਸਿੰਘ ਸਰਨਾ ਨੇ ਆਪਣੇ ਪਿੰਡ ਦਾ ਮੋਹ ਨਹੀਂ ਛੱਡਿਆ,ਜਿਸ ਨੇ ਆਪਣੇ ਪਿੰਡ ਦੀ ਤਰੱਕੀ ਦੇ ਲਈ 2018 ਵਿੱਚ ਪੱਕੇ ਤੌਰ ਤੇ ਪਿੰਡ ਦੇ ਵਿਕਾਸ ਕਾਰਜਾਂ ਲਈ ਆਪਣੀਆਂ ਸੇਵਾਵਾਂ ਨਿਭਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਪਿੰਡ ਦੇ ਹਜ਼ਾਰਾ ਲੋਕਾਂ ਨੇ ਉਸ ਨੂੰ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣ ਦਿੱਤਾ।
ਪਿੰਡ ਦਾ ਸਰਪੰਚ ਬਣਨ ਤੋਂ ਬਾਅਦ ਸਰਪੰਚ ਹਰਸ਼ਰਨ ਸਿੰਘ ਸਰਨਾ ਨੇ ਸਿੱਖਿਆ,ਸਿਹਤ, ਸਾਫ ਸਫਾਈ,ਖੇਡਾਂ ਸਮੇਤ ਪਿੰਡ ਦੇ ਹਰ ਵਰਗ ਨੂੰ ਵਿਕਾਸ ਕਾਰਜਾਂ ਦੀ ਤਰੱਕੀ ਲਈ ਆਪਣਾ ਵਡਮੁੱਲਾ ਯੋਗਦਾਨ ਦਿੱਤਾ ਅਤੇ ਪੁਰਾਣੀਆਂ ਬਿਲਡਿੰਗਾਂ ਨੂੰ ਨਵੇਂ ਸਿਰੇ ਤੋਂ ਉਸਾਰੀ ਲਈ ਆਪਣਾ ਸਹਿਯੋਗ ਦਿੱਤਾ।
ਪਿੰਡ ਦੇ ਸਰਪੰਚ ਹਰਸਰਨ ਸਿੰਘ ਸਰਨਾ ਨੇ ਪਿੰਡ ਦੇ ਛੱਪੜ ਨੂੰ ਇੱਕ ਆਧੁਨਿਕ ਤਰੀਕੇ ਨਾਲ ਲੇਕ(ਝੀਲ) ਵਾਂਗ ਤਿਆਰ ਕਰਕੇ ਪੰਜਾਬ ਦੇ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਪਿੰਡ ਵਿੱਚ ਖੇਡ ਗਰਾਊਂਡ,ਪਾਰਕ, ਗਲੀਆਂ-ਨਾਲੀਆਂ,ਲਾਈਟਾਂ, ਪਟਵਾਰਖਾਨਾ ਅਤੇ ਨੌਜਵਾਨਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਸਮੇਂ-ਸਮੇਂ ਤੇ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਸਰਪੰਚ ਦੇ ਪੰਜ ਸਾਲ ਪੂਰੇ ਹੋਣ ਨੂੰ ਲੈ ਕੇ ਸਮੁੱਚੇ ਪਿੰਡ ਵਾਸੀਆਂ ਨੇ ਐਨਆਰਆਈ ਸਰਪੰਚ ਹਰਸਰਨ ਸਿੰਘ ਸਰਨਾ ਨੂੰ ਸੈਂਕੜੇ ਲੋਕਾਂ ਦੀ ਹਾਜਰੀ ਵਿੱਚ ਸਨਮਾਨਿਤ ਕਰਕੇ ਧੰਨਵਾਦ ਕੀਤਾ।
ਇਸ ਮੌਕੇ ਪੰਚਾਇਤ ਯੂਨੀਅਨ ਜਿਲ੍ਹਾ ਬਰਨਾਲਾ ਦੇ ਪ੍ਰਧਾਨ ਤਰਨਜੀਤ ਸਿੰਘ ਦੁੱਗਲ ਅਤੇ ਪਿੰਡ ਵਾਸੀਆਂ ਨੇ ਵੀ ਸਰਪੰਚ ਹਰਸਰਨ ਸਿੰਘ ਸਰਨਾ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਤੇ ਬੋਲਦੇ ਕਿਹਾ ਕਿ ਅਜਿਹੇ ਸਰਪੰਚ ਹੀ ਪਿੰਡਾਂ ਦੀ ਨੁਹਾਰ ਬਦਲ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...