October 17, 2026, 4:55 am
----------- Advertisement -----------
HomeNewsLatest Newsਭਾਰਤੀ ਚੋਣ ਕਮਿਸ਼ਨ ਵੱਲੋਂ ‘ਨੋਅ ਯੂਅਰ ਕੈਂਡੀਡੇਟ’ ਐਪ ਦੀ ਸ਼ੁਰੂਆਤ, ਦੱਸੇਗਾ ਉਮੀਦਵਾਰ...

ਭਾਰਤੀ ਚੋਣ ਕਮਿਸ਼ਨ ਵੱਲੋਂ ‘ਨੋਅ ਯੂਅਰ ਕੈਂਡੀਡੇਟ’ ਐਪ ਦੀ ਸ਼ੁਰੂਆਤ, ਦੱਸੇਗਾ ਉਮੀਦਵਾਰ ਦਾ ਪਿਛੋਕੜ ਅਤੇ ਅਪਰਾਧਿਕ ਰਿਕਾਰਡ

Published on

----------- Advertisement -----------

ਚੰਡੀਗੜ੍ਹ, 22 ਜਨਵਰੀ 2022 – ਰਾਜਨੀਤਕ ਪਾਰਟੀਆਂ ਲਈ, ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰ ਨੂੰ ਚੋਣ ਲੜਨ ਲਈ ਚੁਣੇ ਜਾਣ ਸਬੰਧੀ ਵਾਜਿਬ ਸਪੱਸ਼ਟੀਕਰਨ ਪ੍ਰਕਾਸ਼ਿਤ ਕਰਨ ਨੂੰ ਲਾਜ਼ਮੀ ਬਣਾਉਣ ਤੋਂ ਬਾਅਦ, ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਵੋਟਰਾਂ ਲਈ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਨ ਲਈ ਇੱਕ ਮੋਬਾਈਲ ਐਪਲੀਕੇਸ਼ਨ ‘ਨੋਅ ਯੂਅਰ ਕੈਂਡੀਡੇਟ’ ਲਾਂਚ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਸ਼ਨਿਚਰਵਾਰ ਨੂੰ ਦਿੱਤੀ।

ਸੂਬੇ ਦੇ ਵੋਟਰਾਂ ਨੂੰ ਇਸ ਐਪਲੀਕੇਸ਼ਨ ਨੂੰ ਡਾਊਨਲੋਡ ਕਰਨ ਦੀ ਅਪੀਲ ਕਰਦਿਆਂ ਡਾ. ਰਾਜੂ ਨੇ ਕਿਹਾ ਕਿ ਇਹ ਐਪ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਹੈ ਤਾਂ ਜੋ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ । ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ ‘ਤੇ ਵੀ ਉਪਲਬਧ ਹੈ।

ਰਿਟਰਨਿੰਗ ਅਫਸਰਾਂ ਨੂੰ ਐਪ ‘ਤੇ ਕੇਵਲ ਸਹੀ ਦਸਤਾਵੇਜ਼ ਅਪਲੋਡ ਕਰਨ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਉਮੀਦਵਾਰ ਅਪਰਾਧਿਕ ਪਿਛੋਕੜ ਨੂੰ ਦਰਸਾਉਣ ਲਈ ‘ਹਾਂ’ ਜਾਂ ‘ਨਹੀਂ’ ਵਾਲਾ ਚੈੱਕਬਾਕਸ ਟਿੱਕ ਕੀਤਾ ਜਾਵੇ ਅਤੇ ਉਮੀਦਵਾਰ ਵਲੋਂ ਔਫਲਾਈਨ ਨਾਮਜਦਗੀ ਸਮੇਂ ਜਮਾ ਕਰਵਾਏ ਗਏ ਸਕੈਨਡ ਦਸਤਾਵੇਜ਼ ਹੀ ਅਪਲੋਡ ਕੀਤੇ ਜਾਣ। ਅਪਰਾਧਿਕ ਪਿਛੋਕੜ ਸਬੰਧੀ ਵੇਰਵੇ ਕੇ.ਵਾਈ.ਸੀ (ਨੋਅ ਯੂਅਰ ਕੈਂਡੀਡੇਟ) ਐਪ ਰਾਹੀਂ ਜਨਤਕ ਕੀਤੇ ਵੇਰਵਿਆਂ ਨਾਲ ਮੇਲ ਖਾਂਦੇ ਹੋਣੇ ਚਾਹੀਦੇ ਹਨ। ਰਿਟਰਨਿੰਗ ਅਫਸਰ ਵਲੋਂ ਵੇਰਵਿਆਂ ਨੂੰ ਦੁਬਾਰਾ ਤਸਦੀਕ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਉਮੀਦਵਾਰ ਦੁਆਰਾ ਜਮਾ ਕੀਤੇ ਗਏ ਵੇਰਵਿਆਂ ਦੇ ਅਨੁਸਾਰ ਹੀ ਚੈਕਬਾਕਸ ਨੂੰ “ਹਾਂ’’ ਜਾਂ “ਨਹੀਂ’’ ਵਜੋਂ ਉਚਿਤ ਢੰਗ ਨਾਲ ਚਿੰਨਿਤ ਕੀਤਾ ਗਿਆ ਹੋਵੇ।

ਵੱਖ -ਵੱਖ ਮੋਬਾਈਲ ਵੋਟਰ ਫ੍ਰੈਂਡਲੀ ਐਪਸ ਸ਼ੁਰੂ ਕਰਨ ਜਿਹੀਆਂ ਭਾਰਤੀ ਚੋਣ ਕਮਿਸ਼ਨ ਦੀਆਂ ਕੁਝ ਹੋਰ ਨਵੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਡਾ. ਐਸ. ਕਰੁਣਾ ਰਾਜੂ ਨੇ ਕਿਹਾ ਕਿ ਈ.ਸੀ.ਆਈ. ਵਲੋਂ ਇੱਕ ਹੋਰ ਐਪਲੀਕੇਸ਼ਨ ‘ਸੁਵਿਧਾ ਐਪ’ ਵੀ ਲਾਂਚ ਕੀਤੀ ਗਈ ਹੈ, ਜੋ ਕਿ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੋਵਾਂ ਲਈ ਮੀਟਿੰਗਾਂ, ਰੈਲੀਆਂ ਆਦਿ ਕਰਵਾਉਣ ਤੋਂ ਪਹਿਲਾਂ ਪ੍ਰਵਾਨਗੀ ਲੈਣ ਲਈ ਅਰਜ਼ੀ ਦੇਣ ਸਬੰਧੀ ਇੱਕ ਸਿੰਗਲ ਵਿੰਡੋ ਸਿਸਟਮ ਪ੍ਰਦਾਨ ਕਰਦੀ ਹੈ। ਇਹ ਐਂਡਰੌਇਡ ਐਪ ਰਾਹੀਂ ਵੀ ਕੀਤਾ ਜਾ ਸਕਦਾ ਹੈ।

ਇੱਕ ਹੋਰ ਮਹੱਤਵਪੂਰਨ ਐਪ ‘ਸੀਵਿਜਿਲ’ ਹੈ ਜੋ ਆਦਰਸ਼ ਚੋਣ ਜਾਬਤੇ/ਖਰਚ ਦੀ ਉਲੰਘਣਾ ਦਾ ਅਸਲ ਸਮਾਂ, ਸਬੂਤ-ਆਧਾਰਿਤ ਵੇਰਵੇ ਅਤੇ ਸਬੰਧਤ ਸਥਾਨ ਦੇ ਡੇਟਾ ਸਮੇਤ ਲਾਈਵ ਫੋਟੋ/ਵੀਡੀਓ ਪ੍ਰਦਾਨ ਕਰਦੀ ਹੈ। ਕੋਈ ਵੀ ਨਾਗਰਿਕ ਮੋਬਾਈਲ ਐਪ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਫਲਾਇੰਗ ਸਕੁਐਡ ਫਿਰ ਮਾਮਲੇ ਦੀ ਜਾਂਚ ਕਰਦੇ ਹਨ ਅਤੇ ਰਿਟਰਨਿੰਗ ਅਫਸਰ 100 ਮਿੰਟ ਦੇ ਅੰਦਰ ਫੈਸਲਾ ਲੈਂਦਾ ਹੈ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ‘ਵੋਟਰ ਹੈਲਪਲਾਈਨ’ ਨਾਂ ਦੀ ਇੱਕ ਹੋਰ ਨਵੀਂ ਐਂਡਰਾਇਡ ਅਧਾਰਤ ਮੋਬਾਈਲ ਐਪ ਵੀ ਲਾਂਚ ਕੀਤੀ ਗਈ ਹੈ, ਇਹ ਐਪ ਸਾਰੇ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣੇ ਨਾਮ ਲੱਭਣ, ਆਨਲਾਈਨ ਫਾਰਮ ਜਮਾਂ ਕਰਾਉਣ, ਅਰਜੀ ਦੀ ਸਥਿਤੀ ਦਾ ਪਤਾ ਲਗਾਉਣ , ਸ਼ਿਕਾਇਤਾਂ ਦਾਇਰ ਕਰਨ ਅਤੇ ਦਰਜ ਕਰਵਾਈਆਂ ਸ਼ਿਕਾਇਤਾਂ ਦੇ ਜਵਾਬ ਮੋਬਾਈਲ ਐਪ ‘ਤੇ ਪ੍ਰਾਪਤ ਕਰਨ ਦੇ ਨਾਲ-ਨਾਲ ਬੂਥ ਲੈਵਲ ਅਫਸਰਾਂ, ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਜਿਲਾ ਚੋਣ ਅਫਸਰਾਂ ਦੇ ਸੰਪਰਕ ਵੇਰਵਿਆਂ ਨੂੰ ਜਾਣਨ ਦੀ ਸਹੂਲਤ ਪ੍ਰਦਾਨ ਕਰਦੀ ਹੈ। ਇਹ ਵੋਟਰ ਹੈਲਪਲਾਈਨ ਐਪ www.nvsp.in ਪੋਰਟਲ ’ਤੇ ਜਾ ਕੇ ਜਾਂ 1950 ਹੈਲਪਲਾਈਨ ਨੰਬਰ ਤੇ ਕਾਲ ਕਰਕੇ ਵਰਤੀ ਜਾ ਸਕਦੀ ਹੈ।

ਡਾ. ਰਾਜੂ ਨੇ ਇਹ ਵੀ ਦੱਸਿਆ ਕਿ ਦਿਵਿਆਂਗ ਵਿਅਕਤੀਆਂ (ਪੀ.ਡਬਲਯ.ੂਡੀ.) ਨੂੰ ਨਵੀਂ ਰਜਿਸਟ੍ਰੇਸ਼ਨ, ਪਤੇ ਵਿੱਚ ਤਬਦੀਲੀ, ਵੇਰਵਿਆਂ ਵਿੱਚ ਤਬਦੀਲੀ ਅਤੇ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਦੁਆਰਾ ਖੁਦ ਨੂੰ ਪੀ.ਡਬਲਯ.ੂਡੀ. ਵਜੋਂ ਦਰਸਾਉਣ ਲਈ ਬੇਨਤੀ ਕਰਨ ਦੇ ਯੋਗ ਬਣਾਉਣ ਲਈ ‘ਪੀ.ਡਬਲਯੂ.ਡੀ .ਐਪ’ ਵੀ ਲਾਂਚ ਕੀਤੀ ਗਈ ਹੈ। ਸਿਰਫ ਆਪਣੇ ਸੰਪਰਕ ਵੇਰਵਿਆਂ ਨੂੰ ਦਰਜ ਕਰਕੇ, ਬੂਥ ਲੈਵਲ ਅਫਸਰ ਨੂੰ ਘਰ-ਘਰ ਜਾਣ ਦੀ ਸਹੂਲਤ ਉਪਲਬਧ ਹੋ ਜਾਂਦੀ ਹੈ। ਦਿਵਿਆਂਗ ਵਿਅਕਤੀ ਪੋਲਿੰਗ ਦੌਰਾਨ ਵੀਲਚੇਅਰ ਲਈ ਵੀ ਬੇਨਤੀ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...