November 22, 2026, 10:41 pm
----------- Advertisement -----------
HomeNewsBreaking Newsਲੁਧਿਆਣਾ 'ਚ ਕੱਪੜੇ ਦੀ ਫੈਕਟਰੀ 'ਚ ਲੱਗੀ ਅੱਗ, ਸਕੂਲੀ ਡਰੈੱਸਾਂ ਤੇ ਮਸ਼ੀਨਰੀ...

ਲੁਧਿਆਣਾ ‘ਚ ਕੱਪੜੇ ਦੀ ਫੈਕਟਰੀ ‘ਚ ਲੱਗੀ ਅੱਗ, ਸਕੂਲੀ ਡਰੈੱਸਾਂ ਤੇ ਮਸ਼ੀਨਰੀ ਸੜ ਕੇ ਸੁਆਹ

Published on

----------- Advertisement -----------
  • ਐਂਟਰੀ ਤੇ ਬਾਹਰ ਨਿਕਲਣ ਲਈ ਨਹੀਂ ਹੈ ਕੋਈ ਐਮਰਜੈਂਸੀ ਰਸਤਾ

ਲੁਧਿਆਣਾ, 26 ਅਕਤੂਬਰ 2023 – ਲੁਧਿਆਣਾ ਦੇ ਬਾਜਵਾ ਨਗਰ ‘ਚ ਸਵੇਰੇ 6 ਵਜੇ ਕੱਪੜੇ ਦੀ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫੈਕਟਰੀ ਵਿੱਚ ਪਿਆ ਕੱਚਾ ਮਾਲ ਅਤੇ ਤਿਆਰ ਕੱਪੜੇ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਲੱਖਾਂ ਰੁਪਏ ਦੀ ਮਸ਼ੀਨਰੀ ਵੀ ਸੜ ਗਈ।

ਸਵੇਰੇ ਰਾਹਗੀਰਾਂ ਨੇ ਅੱਗ ਦੀਆਂ ਲਪਟਾਂ ਦੇਖ ਕੇ ਤੁਰੰਤ ਫੈਕਟਰੀ ਮਾਲਕ ਨੂੰ ਸੂਚਿਤ ਕੀਤਾ। ਜਿਸ ਨੇ ਫਾਇਰ ਬ੍ਰਿਗੇਡ ਨੂੰ ਫੋਨ ਕਰਕੇ ਸੂਚਨਾ ਦਿੱਤੀ। ਫਾਇਰ ਅਫਸਰ ਆਤਿਸ਼ ਤੁਰੰਤ ਆਪਣੀ ਟੀਮ ਨਾਲ ਘਟਨਾ ਵਾਲੀ ਥਾਂ ‘ਤੇ ਪਹੁੰਚ ਗਏ। ਇਲਾਕਾ ਪੁਲੀਸ ਵੀ ਮੌਕੇ ’ਤੇ ਪਹੁੰਚ ਗਈ।

ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਅੱਗ ਬੁਝਾਉਣ ਵਿਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਜਿਸ ਜਗ੍ਹਾ ਫੈਕਟਰੀ ਬਣੀ ਹੈ, ਉਥੇ ਗਲੀਆਂ ਬਹੁਤ ਤੰਗ ਹਨ। ਫੈਕਟਰੀ ਸੰਚਾਲਕ ਵੱਲੋਂ ਐਂਟਰੀ ਅਤੇ ਐਗਜ਼ਿਟ ਲਈ ਕੋਈ ਐਮਰਜੈਂਸੀ ਗੇਟ ਨਹੀਂ ਰੱਖਿਆ ਗਿਆ ਸੀ।

ਫਾਇਰ ਅਫਸਰ ਆਤਿਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 6 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਉਹ ਟੀਮ ਸਮੇਤ ਬਾਜਵਾ ਨਗਰ ਦੀ ਗਲੀ ਨੰਬਰ 2 ਵਿੱਚ ਸਥਿਤ ਡੀਕੇ ਗਾਰਮੈਂਟਸ ਫੈਕਟਰੀ ਵਿੱਚ ਪੁੱਜੇ। ਕਰੀਬ 13 ਫਾਇਰ ਟੈਂਡਰਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਇਹ ਫੈਕਟਰੀ ਦੋ ਹਿੱਸਿਆਂ ਵਿੱਚ ਬਣੀ ਹੈ। ਇੱਕ ਹਿੱਸੇ ਵਿੱਚ ਤਿੰਨ ਮੰਜ਼ਿਲਾਂ ਅਤੇ ਦੂਜੇ ਹਿੱਸੇ ਵਿੱਚ 5 ਮੰਜ਼ਿਲਾਂ ਹਨ।

ਸਕੂਲ ਦੇ ਕੱਪੜੇ ਫੈਕਟਰੀ ਵਿੱਚ ਤਿਆਰ ਕੀਤੇ ਜਾਂਦੇ ਹਨ। ਐਮਰਜੈਂਸੀ ਦੀ ਸਥਿਤੀ ਵਿੱਚ ਬਾਹਰ ਨਿਕਲਣ ਦਾ ਕੋਈ ਰਸਤਾ ਨਹੀਂ ਹੈ। ਗਲੀ ਵਿੱਚ ਬਿਜਲੀ ਦੀਆਂ ਤਾਰਾਂ ਲਟਕ ਰਹੀਆਂ ਹਨ।

ਅੱਗ ਇੰਨੀ ਭਿਆਨਕ ਸੀ ਕਿ ਲੋਕਾਂ ਨੂੰ ਕਈ ਕਿਲੋਮੀਟਰ ਦੂਰ ਤੱਕ ਧੂੰਏਂ ਦੇ ਬੱਦਲ ਦਿਖਾਈ ਦਿੱਤੇ। ਅੱਗ ਲੱਗਣ ਕਾਰਨ ਆਸਪਾਸ ਦੀਆਂ ਇਮਾਰਤਾਂ ਵਿੱਚ ਰਹਿੰਦੇ ਲੋਕ ਵੀ ਬਾਹਰ ਆ ਗਏ। ਫੈਕਟਰੀ ਅੰਦਰ ਕੋਈ ਕਰਮਚਾਰੀ ਨਹੀਂ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...