ਜਲੰਧਰ ‘ਚ ਭਗਵਾਨ ਸ਼੍ਰੀ ਵਾਲਮੀਕਿ ਜੈਅੰਤੀ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਨੇ ਅਹਿਮ ਫੈਸਲਾ ਲਿਆ ਹੈ। ਪ੍ਰਸ਼ਾਸਨ ਨੇ 27 ਅਕਤੂਬਰ ਨੂੰ ਸਕੂਲ, ਕਾਲਜ ਅਤੇ ਆਈਟੀਆਈ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਪਹਿਲਾਂ 2 ਵਜੇ ਤੱਕ ਹੀ ਇਨ੍ਹਾਂ ਨੂੰ ਬੰਦ ਰੱਖਣ ਦੇ ਹੁਕਮ ਸਨ। ਪਰ ਵੀਰਵਾਰ ਨੂੰ ਜਾਰੀ ਹੁਕਮਾਂ ਵਿੱਚ ਪੂਰੇ ਦਿਨ ਲਈ ਸਕੂਲ-ਕਾਲਜ ਬੰਦ ਰੱਖਣ ਦਾ ਐਲਾਨ ਕੀਤਾ ਗਿਆ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ 27 ਅਕਤੂਬਰ ਨੂੰ ਸ਼ਹਿਰ ਵਿਚ ਸ਼ੋਭਾ ਯਾਤਰਾ ਕੱਢੀ ਜਾਵੇਗੀ, ਜਿਸ ਨੂੰ ਮੁੱਖ ਰੱਖਦੇ ਹੋਏ ਭਲਕੇ ਸ਼ਹਿਰ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਨਗਰ ਨਿਗਮ ਦੀ ਹੱਦ ਅੰਦਰ ਪੈਂਦੇ ਸਾਰੇ ਸਕੂਲਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਸ਼ਹਿਰ ਦੀਆਂ ਜਥੇਬੰਦੀਆਂ ਨੇ ਡੀਸੀ ਵੱਲੋਂ ਲਏ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਪੁਲਿਸ ਨੂੰ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੁਲਿਸ ਹੁਕਮਾਂ ਦੀ ਪਾਲਣਾ ਯਕੀਨੀ ਬਣਾਏਗੀ। ਤਾਂ ਜੋ ਕੋਈ ਅਣਗਹਿਲੀ ਨਾ ਕੀਤੀ ਜਾ ਸਕੇ।
----------- Advertisement -----------
ਜਲੰਧਰ ‘ਚ ਭਲਕੇ ਛੁੱਟੀ ਦਾ ਐਲਾਨ, ਸਕੂਲ-ਕਾਲਜ ਰਹਿਣਗੇ ਬੰਦ
Published on
----------- Advertisement -----------
----------- Advertisement -----------












