November 21, 2026, 10:15 pm
----------- Advertisement -----------
HomeNewsBreaking News1 ਨਵੰਬਰ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਰਵਾਇਤੀ ਪਾਰਟੀਆਂ ਪਾਸੋਂ ਸੂਬੇ...

1 ਨਵੰਬਰ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਰਵਾਇਤੀ ਪਾਰਟੀਆਂ ਪਾਸੋਂ ਸੂਬੇ ਨਾਲ ਕਮਾਏ ਧ੍ਰੋਹ ਦਾ ਜਵਾਬ ਮੰਗੇਗੀ-ਮੁੱਖ ਮੰਤਰੀ

Published on

----------- Advertisement -----------

ਚੰਡੀਗੜ੍ਹ, 26 ਅਕਤੂਬਰ (ਬਲਜੀਤ ਮਰਵਾਹਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਕ ਨਵੰਬਰ ਨੂੰ ਲੁਧਿਆਣਾ ਵਿਖੇ ਹੋ ਰਹੀ ਬਹਿਸ ‘ਮੈਂ ਪੰਜਾਬ ਬੋਲਦਾ ਹਾਂ’ ਦੌਰਾਨ ਲੋਕ ਰਵਾਇਤੀ ਪਾਰਟੀਆਂ ਪਾਸੋਂ ਸੂਬੇ ਨਾਲ ਕੀਤੇ ਗੁਨਾਹਾਂ ਦਾ ਜਵਾਬ ਮੰਗਣਗੇ।
ਇਸ ਯਾਦਗਾਰੀ ਮੌਕੇ ਸ਼ਿਰਕਤ ਕਰਨ ਲਈ ਸੂਬੇ ਦੇ ਲੋਕਾਂ ਨੂੰ ਖੁੱਲ੍ਹਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੁਣ ਤੱਕ ਸੱਤਾ ਵਿੱਚ ਰਹਿ ਰਹੀਆਂ ਸਾਰੀਆਂ ਸਿਆਸੀ ਧਿਰਾਂ ਬਹਿਸ ਦੌਰਾਨ ਆਪਣਾ ਪੱਖ ਰੱਖਣਗੀਆਂ। ਉਨ੍ਹਾਂ ਕਿਹਾ ਕਿ ਹਰੇਕ ਪਾਰਟੀ ਨੂੰ ਆਪਣਾ ਪੱਖ ਪੇਸ਼ ਕਰਨ ਲਈ 30 ਮਿੰਟ ਦਾ ਸਮਾਂ ਮਿਲੇਗਾ ਜਿਸ ਵਿੱਚ ਸੂਬੇ ਨਾਲ ਜੁੜੇ ਮਸਲੇ ਉਠਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੌਰਾਨ ਪ੍ਰੋਫੈਸਰ ਨਿਰਮਲ ਜੌੜਾ ਮੰਚ ਸੰਚਾਲਨ ਕਰਨਗੇ।
ਮੁੱਖ ਮੰਤਰੀ ਨੇ ਕਿਹਾ, “ਖੁੱਲ੍ਹੀ ਬਹਿਸ ਪੰਜਾਬ ਨੂੰ ਹੁਣ ਤੱਕ ਕੀਹਨੇ ਤੇ ਕਿਵੇਂ ਲੁੱਟਿਆ ਦੇ ਆਲੇ-ਦੁਆਲੇ ਕੇਂਦਰਿਤ ਹੋਵੇਗੀ। ਇਸ ਬਹਿਸ ਵਿੱਚ ਭਾਈ-ਭਤੀਜੇ, ਸਾਲੇ-ਜੀਜੇ, ਮਿੱਤਰ-ਮੁਲਾਹਜ਼ੇ, ਟੋਲ ਪਲਾਜ਼ੇ, ਜਵਾਨੀ-ਕਿਸਾਨੀ, ਵਪਾਰ-ਦੁਕਾਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ ਦੀ ਗੱਲ ਹੋਵੇਗੀ।” ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਲੀਡਰਾਂ ਨੇ ਇਨ੍ਹਾਂ ਸਾਰੇ ਮਸਲਿਆਂ ਉਤੇ ਪੰਜਾਬ ਨਾਲ ਗੱਦਾਰੀ ਕੀਤੀ ਹੈ ਜਿਸ ਲਈ ਇਨ੍ਹਾਂ ਨੂੰ ਸੂਬੇ ਦੇ ਲੋਕਾਂ ਅੱਗੇ ਜੁਆਬਦੇਹ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਨੇਤਾਵਾਂ ਨੂੰ ਪੰਜਾਬ ਵਾਸੀਆਂ ਅਤੇ ਮੀਡੀਆ ਸਾਹਮਣੇ ਖੁੱਲ੍ਹੀ ਬਹਿਸ ਲਈ ਵੰਗਾਰਿਆ ਸੀ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਹ ਨੇਤਾ ਪੰਜਾਬ ਨਾਲ ਕੀਤੀ ਗੱਦਾਰੀ ਲਈ ਜ਼ਿੰਮੇਵਾਰ ਹਨ ਅਤੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਨੂੰ ਇਤਿਹਾਸ ਕਦੇ ਵੀ ਮੁਆਫ਼ ਨਹੀਂ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹਿਸ ਲੋਕਾਂ ਨੂੰ ਸ਼ੀਸ਼ਾ ਦਿਖਾਏਗੀ ਕਿ ਕੁਰਬਾਨੀ ਦੀ ਆੜ ਵਿੱਚ ਕਿਵੇਂ ਇਨ੍ਹਾਂ ਨੇਤਾਵਾਂ ਨੇ ਪੰਜਾਬ ਦੇ ਹਿੱਤ ਅਣਗੌਲੇ ਕਰਕੇ ਆਪਣੇ ਨਿੱਜੀ ਮੁਫਾਦ ਸੁਰੱਖਿਅਤ ਕੀਤੇ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਲੀਡਰਾਂ ਵੱਲੋਂ ਨਿੱਜੀ ਹਿੱਤਾਂ ਦੀ ਖਾਤਰ ਪੰਜਾਬ ਤੇ ਪੰਜਾਬੀਆਂ ਵਿਰੁੱਧ ਕੀਤੇ ਗੁਨਾਹਾਂ ਨੂੰ ਤਾਂ ਕਦੇ ਭੁੱਲਣਗੇ ਅਤੇ ਨਾ ਹੀ ਕਦੇ ਮੁਆਫ਼ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...