November 21, 2026, 10:18 pm
----------- Advertisement -----------
HomeNewsਪੰਜਾਬੀਆਂ ਨੇ ਜਿਨਾਂ ਨੂੰ ਸਟੇਟ ਸੌਂਪੀ ਉਹ ਫਰਕ਼ ਨਾ ਸਮਝ ਹਾਲੇ ਵੀ...

ਪੰਜਾਬੀਆਂ ਨੇ ਜਿਨਾਂ ਨੂੰ ਸਟੇਟ ਸੌਂਪੀ ਉਹ ਫਰਕ਼ ਨਾ ਸਮਝ ਹਾਲੇ ਵੀ ਵਾਰ ਵਾਰ ਸਟੇਜਾਂ ਵੱਲ ਜਾਂਦੇ ਨੇ – ਜਾਖੜ

Published on

----------- Advertisement -----------

ਪੰਜਾਬ ਦੇ ਗੰਭੀਰ ਮੁੱਦਿਆਂ ਨੂੰ ਲੈ ਕੇ ਹਾਲੇ ਵੀ ਗੰਭੀਰ ਨਹੀਂ ਹੋਏ ਮੁੱਖ ਮੰਤਰੀ


ਜਿਹੜੇ ਖੁਦ ਸਰਕਾਰ ਦੇ ਰਹਿਮੋ ਕਰਮ ਤੇ ਉਹ ਕਿਵੇਂ ਕਰਵਾਉਣਗੇ ਨਿਰਪੱਖ ਬਹਿਸ?


ਚੰਡੀਗੜ 26 ਅਕਤੂਬਰ (ਬਲਜੀਤ ਮਰਵਾਹਾ) ਪੰਜਾਬ ਦੇ ਲੋਕਾਂ ਨੇ ਬੜੀਆਂ ਉਮੀਦਾਂ ਲਾ ਕੇ ਜਿਨਾਂ ਨੂੰ ਸਟੇਟ ਸੌਂਪੀ ਸੀ ਉਹ ਸਟੇਜਾਂ ਵੱਲ ਵਾਰ ਵਾਰ ਚਲੇ ਜਾਂਦੇ ਹਨ। ਇਨਾਂ ਨੂੰ ਹਲੇ ਤੱਕ ਸਟੇਟ ਤੇ ਸਟੇਜ ਵਿੱਚ ਫਰਕ ਸਮਝ ਨਹੀਂ ਆਇਆ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਭਾਜਪਾ ਹੈਡ ਕੁਆਰਟਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਬਹਿਸ ਦਾ ਚੈਲੇੰਜ ਤਾਂ ਮਜ਼ਾਕ ਵਿੱਚ ਕਰ ਦਿੱਤਾ ਗਿਆ ਪਰ ਗੰਭੀਰ ਮੁੱਦਿਆਂ ਤੇ ਚਰਚਾ ਨੂੰ ਲੈ ਕੇ ਉਹ ਹਾਲੇ ਵੀ ਗੰਭੀਰ ਨਜ਼ਰ ਨਹੀਂ ਆ ਰਹੇ। ਜਿਹੜੇ ਯਾਰ ਨੂੰ ਮੁੱਖ ਮੰਤਰੀ ਵੱਲੋਂ 1 ਨਵੰਬਰ ਦੀ ਬਹਿਸ ਲਈ ਸੰਚਾਲਕ ਬਣਾਇਆ ਗਿਆ ਹੈ,ਬੇਸ਼ੱਕ ਉਹਨਾਂ ਦੀ ਕਾਬਲੀਅਤ ਤੇ ਸ਼ੱਕ ਨਾ ਕੀਤਾ ਜਾ ਸਕਦਾ ਹੋਵੇ ਪਰ ਉਹਨਾਂ ਤੋਂ ਨਿਰਪੱਖਤਾ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ,ਜਿਨਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਹਿਮੋ ਕਰਮ ਤੇ ਖ਼ਾਸ ਜਿੰਮੇਵਾਰੀ ਮਿਲੀ ਹੋਵੇ। ਉਹਨਾਂ ਕਿਹਾ ਕਿ ਪ੍ਰੋਫੈਸਰ ਨਿਰਮਲ ਜੋੜਾ ਨੂੰ ਸਹਿਤਕਾਰ ਤੇ ਨਾਟਕਕਾਰ ਦੇ ਨਾਲ ਸਟੇਜ ਸਾਂਭਣ ਵਿੱਚ ਮੁਹਾਰਤ ਤਾਂ ਹੈ ਪਰ ਉਹ ਕਿਵੇਂ ਪੰਜਾਬ ਦੇ ਗੰਭੀਰ ਮੁੱਦਿਆਂ ਤੇ ਹੋਣ ਵਾਲੀ ਬਹਿਸ ਵਿੱਚ ਨਿਰਪੱਖਤਾ ਵਿਖਾਉਣਗੇ। ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਸਾਹਿਬ ਜਵਾਬ ਤਾਂ ਪੰਜਾਬ ਤੁਹਾਡੇ ਤੋਂ ਮੰਗ ਰਿਹਾ ਹੈ ਤੁਸੀਂ ਸਿਰਫ ਜਵਾਬ ਲੈ ਕੇ ਆਉਣੇ ਹਨ ਸਵਾਲ ਤਾਂ ਤੁਹਾਨੂੰ ਅਸੀਂ ਪੁੱਛਾਂਗੇ। ਉਹਨਾਂ ਕਿਹਾ ਕਿ ਬਹਿਸ ਵਿੱਚ ਭਾਜਪਾ ਪੂਰੀ ਤਿਆਰੀ ਨਾਲ ਜਾਵੇਗੀ ਜਿਸ ਤਹਿਤ ਪੰਜਾਬ ਦੇ ਪਾਣੀ, ਕਿਸਾਨੀ, ਜਵਾਨੀ, ਨਸ਼ੇ ਤੇ ਸੂਬੇ ਚ ਬਣੇ ਡਰਦੇ ਮਾਹੌਲ ਦੇ ਮੁੱਦੇ ਤਾਂ ਉਹ ਚੱਕਣਗੇ ਪਰ ਹੋਰ ਕਿਹੜੇ ਮੁੱਦਿਆਂ ਤੇ ਸਰਕਾਰ ਤੋਂ ਜਵਾਬ ਲੈਣੇ ਹਨ ਉਸ ਲਈ ਉਹ ਪੰਜਾਬ ਦੇ ਲੋਕਾਂ ਤੋਂ ਸੁਝਾਅ ਲੈਣਾ ਚਾਹੁੰਦੇ ਹਨ। ਜਿਸ ਲਈ ਉਨਾਂ ਵੱਲੋਂ ਅੱਜ 7508560065 ਵਟਸਐਪ ਨੰਬਰ ਜਾਰੀ ਕੀਤਾ ਗਿਆ ਹੈ। ਜਿਸ ਤੇ ਪੰਜਾਬ ਦੇ ਲੋਕ ਆਪਣੇ ਸੁਝਾਅ ਭੇਜ ਸਕਦੇ ਹਨ। ਜਾਖੜ ਨੇ ਕਿਹਾ ਕਿ ਮੈਂ ਟੈਗੋਰ ਥੀਏਟਰ ਇਸ ਲਈ ਮਨਾ ਕੀਤਾ ਸੀ ਕਿਉਂਕਿ ਅਸੀਂ ਨਾਟਕ ਨਹੀਂ ਖੇਡਣੇ ਨਾ ਹੀ ਮੈਨੂੰ ਨਾਟਕ ਆਉਂਦੇ ਹਨ ਸਗੋਂ ਪੰਜਾਬ ਦੀ ਹੋਂਦ ਦੇ ਮਸਲੇ ਤੇ ਚਰਚਾ ਕਰਨੀ ਹੈ ਪਰ ਇਹਨਾਂ ਫਿਰ ਆਪਣੇ ਨਾਟਕਕਾਰ ਦੋਸਤ ਨੂੰ ਸੰਚਾਲਨ ਦੀ ਜਿੰਮੇਵਾਰੀ ਪਤਾ ਨਹੀਂ ਕੀ ਸੋਚ ਕੇ ਸੌਂਪ ਦਿੱਤੀ। ਜਿਸ ਦਾ ਮੁੱਖ ਮੰਤਰੀ ਨੂੰ ਜਵਾਬ ਤਾਂ ਲੋਕਾਂ ਨੂੰ ਦੇਣਾ ਪੈਣਾ ਹੈ। ਉਨਾਂ ਕੁਵਰ ਵਿਜੇ ਪ੍ਰਤਾਪ ਸਮੇਤ ਪੰਜਾਬ ਦੇ ਵਿਧਾਇਕਾਂ ਨੂੰ ਵੀ ਸੱਦਾ ਦਿੱਤਾ ਜਿਹੜੇ ਪੰਜਾਬ ਦੇ ਹਿੱਤਾਂ ਲਈ ਸਰਕਾਰ ਤੋਂ ਜਵਾਬ ਲੈਣਾ ਚਾਹੁੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...