November 21, 2026, 10:07 pm
----------- Advertisement -----------
HomeNewsBreaking Newsਬਠਿੰਡਾ ਦੇ ਵਿਧਾਇਕ ਤੇ ਡੀਸੀ ਵਿਚਾਲੇ ਵਿਵਾਦ ਪਹੁੰਚਿਆ ਥਾਣੇ: ਅਮਿਤ ਰਤਨ ਨੇ...

ਬਠਿੰਡਾ ਦੇ ਵਿਧਾਇਕ ਤੇ ਡੀਸੀ ਵਿਚਾਲੇ ਵਿਵਾਦ ਪਹੁੰਚਿਆ ਥਾਣੇ: ਅਮਿਤ ਰਤਨ ਨੇ ਸਰਕਾਰੀ ਪ੍ਰੋਗਰਾਮ ‘ਚ ਬੇਇੱਜ਼ਤੀ ਕਰਨ ਦੇ ਲਾਏ ਇਲਜ਼ਾਮ

Published on

----------- Advertisement -----------
  • ਸ਼ੌਕਤ ਨੇ ਕਿਹਾ- MLA ‘ਤੇ ਕਈ ਕੇਸ, ਕੋਈ ਫਰਕ ਨਹੀਂ ਪੈਂਦਾ

ਬਠਿੰਡਾ, 27 ਅਕਤੂਬਰ 2023 – ਬਠਿੰਡਾ ‘ਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਸ਼ੌਕਤ ਅਹਿਮਦ ਵਿਚਾਲੇ ਵਿਵਾਦ ਪੁਲਸ ਥਾਣੇ ਤੱਕ ਪਹੁੰਚ ਗਿਆ ਹੈ। ਵਿਧਾਇਕ ਨੇ ਐਸਐਸਪੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਡੀਸੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਵਿਧਾਇਕ ਦਾ ਦੋਸ਼ ਹੈ ਕਿ ਡੀਸੀ ਸ਼ੌਕਤ ਅਹਿਮਦ ਨੇ ਇੱਕ ਪ੍ਰੋਗਰਾਮ ਵਿੱਚ ਉਨ੍ਹਾਂ ਦਾ ਅਪਮਾਨ ਕੀਤਾ। ਹਾਲਾਂਕਿ ਡੀਸੀ ਵੀ ਖੁੱਲ੍ਹੇਆਮ ਮੈਦਾਨ ਵਿੱਚ ਹਨ ਅਤੇ ਇੱਥੋਂ ਤੱਕ ਕਹਿ ਚੁੱਕੇ ਹਨ ਕਿ ਉਨ੍ਹਾਂ ਨੂੰ ਇਸ ਨਾਲ ਕੋਈ ਫਰਕ ਨਹੀਂ ਪੈਂਦਾ।

ਬਠਿੰਡਾ ਦਿਹਾਤੀ ਦੇ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਨੇ ਐਸਐਸਪੀ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਡੀਸੀ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਵਿਧਾਇਕ ਨੇ ਕਿਹਾ-‘ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਅਤੇ ਕਿਸਾਨ ਮੇਲਾ ਕਰਵਾਇਆ ਗਿਆ, ਜਿਸ ਵਿੱਚ ਵਿਧਾਇਕ ਅਮਿਤ ਰਤਨ ਦੀ ਅਣਦੇਖੀ ਕੀਤੀ ਗਈ ਅਤੇ ਉਨ੍ਹਾਂ ਦਾ ਅਪਮਾਨ ਕੀਤਾ ਗਿਆ। ਇਸ ਵਿੱਚ ਖੇਤੀਬਾੜੀ ਵਿਭਾਗ ਦੇ ਜ਼ਿਲ੍ਹਾ ਅਧਿਕਾਰੀ ਵੀ ਸ਼ਾਮਲ ਹਨ।

ਵਿਧਾਇਕ ਕੋਟਫੱਤਾ ਨੇ ਕਿਹਾ- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਨੁਸੂਚਿਤ ਜਾਤੀ ਦੇ ਲੋਕਾਂ ਦਾ ਅਪਮਾਨ, ਇਹ ਡੀਸੀ ਬਠਿੰਡਾ ਸ਼ੌਕਤ ਅਹਿਮਦ ਦੀ ਸ਼ਹਿ ਕਾਰਨ ਹੋਇਆ ਹੈ। ਉਨ੍ਹਾਂ ਕਿਹਾ- ਮੈਂ ਇਲਾਕੇ ਦੀ ਬਿਹਤਰੀ ਲਈ ਕੰਮ ਕਰ ਰਿਹਾ ਹਾਂ। ਪਰ ਕੁਝ ਦਿਨਾਂ ਤੋਂ ਦਲਿਤ ਵਰਗ ਦੇ ਲੋਕਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਸੀ। ਇਸ ਬਾਰੇ ਉਸ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ। ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਐਸਸੀ ਭਾਈਚਾਰੇ ਨਾਲ ਵਿਤਕਰਾ ਕਰ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੇ ਮਾਣ-ਸਨਮਾਨ ਨੂੰ ਠੇਸ ਪੁੱਜੀ ਹੈ।

ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਨੇ ਕਿਹਾ- ਮੈਨੂੰ ਵਿਧਾਇਕ ਦੇ ਦੋਸ਼ਾਂ ਨਾਲ ਕੋਈ ਫਰਕ ਨਹੀਂ ਹੈ, ਕਿਉਂਕਿ ਉਨ੍ਹਾਂ ਖਿਲਾਫ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਦਾਇਤ ਕੀਤੀ ਹੈ ਕਿ ਕਿਸੇ ਵੀ ਆਗੂ ਜਾਂ ਵਿਧਾਇਕ ਨੂੰ ਸਰਕਾਰੀ ਪ੍ਰੋਗਰਾਮ ਵਿੱਚ ਨਹੀਂ ਸੱਦਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...