April 29, 2026, 3:09 pm
----------- Advertisement -----------
HomeNewsBreaking Newsਬੇਗ਼ਮ ਮੁਨੱਵਰ ਉਲ ਨਿਸਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਬੇਗ਼ਮ ਮੁਨੱਵਰ ਉਲ ਨਿਸਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦੁੱਖ ਪ੍ਰਗਟ

Published on

----------- Advertisement -----------

ਅੰਮ੍ਰਿਤਸਰ, 27 ਅਕਤੂਬਰ- ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਮੌਕੇ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ-ਏ-ਮਲੇਰਕੋਟਲਾ ਸ਼ੇਰ ਮੁਹੰਮਦ ਖਾਂ ਦੇ ਪਰਿਵਾਰ ਦੀ ਆਖਰੀ ਬੇਗ਼ਮ ਮੁਨੱਵਰ ਉਲ ਨਿਸਾ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।
ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਨਵਾਬ ਮਲੇਰਕੋਟਲਾ ਦਾ ਨਾਂ ਸਤਿਕਾਰ ਵਜੋਂ ਦਰਜ ਹੈ ਅਤੇ ਕੌਮ ਇਨ੍ਹਾਂ ਦੇ ਵੰਸ਼ਜਾਂ ਦਾ ਵੀ ਹਮੇਸ਼ਾ ਆਦਰ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਮਲੇਰਕੋਟਲਾ ਵੰਸ਼ ਦੀ ਆਖਰੀ ਬੇਗ਼ਮ ਮੁਨੱਵਰ ਉਲ ਨਿਸਾ ਦੇ ਚਲਾਣੇ ਨਾਲ ਦਿਲੀ ਦੁੱਖ ਹੋਇਆ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਨਵਾਬ ਮਲੇਰਕੋਟਲਾ ਵੱਲੋਂ ਹੱਕ-ਸੱਚ ਲਈ ਉਠਾਈ ਅਵਾਜ਼ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ।
ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੇਗ਼ਮ ਮੁਨੱਵਰ ਉਲ ਨਿਸਾ ਨੂੰ ਅਪ੍ਰੈਲ 2023 ਵਿਚ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਇਕ ਵਿਸ਼ੇਸ਼ ਸਮਾਗਮ ਕਰਕੇ ਸਨਮਾਨਿਤ ਵੀ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...