September 11, 2026, 10:06 am
----------- Advertisement -----------
HomeNewsBreaking Newsਬੈਂਕ ਤੋਂ ਆਈ ਕਾਲ ਅਤੇ ਔਰਤ ਦੇ ਖਾਤੇ 'ਚੋਂ ਉੱਡੇ 5.24 ਲੱਖ...

ਬੈਂਕ ਤੋਂ ਆਈ ਕਾਲ ਅਤੇ ਔਰਤ ਦੇ ਖਾਤੇ ‘ਚੋਂ ਉੱਡੇ 5.24 ਲੱਖ ਰੁਪਏ, ਜਾਣੋ ਪੂਰਾ ਮਾਮਲਾ

Published on

----------- Advertisement -----------

ਔਨਲਾਈਨ ਘੁਟਾਲੇ ਦਿਨੋ ਦਿਨ ਵਧਦੇ ਜਾ ਰਹੇ ਹਨ। ਔਨਲਾਈਨ ਘੁਟਾਲੇ ਕਿਸੇ ਵੀ ਸਮੇਂ, ਕਿਸੇ ਨਾਲ ਅਤੇ ਕਿਸੇ ਵੀ ਤਰੀਕੇ ਨਾਲ ਹੋ ਸਕਦੇ ਹਨ। ਅਜਿਹੇ ‘ਚ ਤੁਹਾਨੂੰ ਹਮੇਸ਼ਾ ਚੌਕਸ ਰਹਿਣਾ ਹੋਵੇਗਾ। ਸਾਈਬਰ ਠੱਗ ਹਰ ਵਾਰ ਨਵੇਂ ਤਰੀਕੇ ਅਪਣਾਉਂਦੇ ਹਨ। ਇਸ ਵਾਰ ਠੱਗਾਂ ਨੇ ਇੱਕ ਔਰਤ ਨੂੰ ਬੈਂਕ ਮੁਲਾਜ਼ਮ ਦੱਸ ਕੇ 5.24 ਲੱਖ ਰੁਪਏ ਦੀ ਠੱਗੀ ਮਾਰੀ ਹੈ। ਆਓ ਜਾਣਦੇ ਹਾਂ ਪੂਰਾ ਮਾਮਲਾ।
ਰਿਪੋਰਟ ਮੁਤਾਬਕ ਠਾਣੇ, ਮੁੰਬਈ ਦੀ ਰਹਿਣ ਵਾਲੀ 24 ਸਾਲਾ ਔਰਤ ਨੂੰ ਤਾਜ਼ਾ ਸਾਈਬਰ ਫਰਾਡ ‘ਚ 5.24 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਔਰਤ ਨੂੰ ਬੈਂਕ ਕਰਮਚਾਰੀ ਦੱਸ ਕੇ ਇਕ ਵਿਅਕਤੀ ਨੇ ਫੋਨ ਕੀਤਾ। ਵਿਅਕਤੀ ਨੇ ਔਰਤ ਨੂੰ ਦੱਸਿਆ ਕਿ ਉਹ ਬੈਂਕ ਦੇ ਕ੍ਰੈਡਿਟ ਕਾਰਡ ਵਿਭਾਗ ਤੋਂ ਹੈ। ਵਿਅਕਤੀ ਨੇ ਔਰਤ ਨੂੰ ਉਸ ਦੇ ਕ੍ਰੈਡਿਟ ਕਾਰਡ ਦੇ ਬਕਾਏ ਦਾ ਭੁਗਤਾਨ ਕਰਨ ਲਈ ਕਿਹਾ ਅਤੇ ਇਸ ਲਈ ਉਸ ਨੇ ਉਸ ਨੂੰ ਇੱਕ ਐਂਡਰਾਇਡ ਪੈਕੇਜ (ਏਪੀਕੇ) ਫਾਈਲ ਭੇਜੀ ਅਤੇ ਉਸ ਨੂੰ ਇੱਕ ਐਪ ਡਾਊਨਲੋਡ ਕਰਨ ਲਈ ਕਿਹਾ।
ਜਿਵੇਂ ਹੀ ਔਰਤ ਨੇ ਐਪ ਇੰਸਟਾਲ ਕੀਤਾ, ਉਸ ਦੇ ਖਾਤੇ ‘ਚੋਂ 5.24 ਲੱਖ ਰੁਪਏ ਕਢਵਾ ਲਏ ਗਏ। ਮੁਢਲੀ ਜਾਂਚ ਮੁਤਾਬਕ ਠੱਗ ਨੇ ਔਰਤ ਦੇ ਫੋਨ ‘ਚ ਰਿਮੋਟ ਕੰਟਰੋਲ ਐਪ ਲਗਾ ਦਿੱਤੀ ਸੀ ਅਤੇ ਉਹ ਔਰਤ ਦੇ ਫੋਨ ਨੂੰ ਕੁਝ ਦੂਰੀ ‘ਤੇ ਬੈਠ ਕੇ ਆਪਰੇਟ ਕਰ ਰਿਹਾ ਸੀ, ਜਦਕਿ ਔਰਤ ਨੂੰ ਇਸ ਦਾ ਪਤਾ ਵੀ ਨਹੀਂ ਸੀ।
ਆਏ ਦਿਨ ਅਜਿਹੇ ਬਹੁਤ ਮਾਮਲੇ ਸਾਹਮਣੇ ਆ ਰਹੇ ਹਨ। ਇਸ ਲਈ ਤੁਹਾਡੇ ਲਈ ਬਿਹਤਰ ਇਹੀ ਹੈ ਕਿ ਤੁਸੀਂ ਕਿਸੇ ਵੀ ਤਰ੍ਹਾਂ ਦੀ ਅਣਜਾਣ ਐਪ ਨੂੰ ਡਾਊਨਲੋਡ ਨਾ ਕਰੋ। ਕਿਸੇ ਵੀ ਥਰਡ ਪਾਰਟੀ ਸਟੋਰ ਤੋਂ ਕੋਈ ਵੀ ਐਪ ਡਾਊਨਲੋਡ ਨਾ ਕਰੋ। ਇਸ ਤੋਂ ਇਲਾਵਾ ਜੇਕਰ ਕੋਈ ਤੁਹਾਨੂੰ ਬੈਂਕ ਕਰਮਚਾਰੀ ਦੱਸ ਕੇ ਕਾਲ ਕਰ ਰਿਹਾ ਹੈ ਤਾਂ ਤੁਰੰਤ ਉਸ ਦਾ ਨੰਬਰ ਬਲਾਕ ਕਰੋ ਅਤੇ ਸ਼ਿਕਾਇਤ ਕਰੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...