ਵਨਡੇ ਵਿਸ਼ਵ ਕੱਪ 2023 ਦੇ 27ਵੇਂ ਮੈਚ ‘ਚ ਆਸਟ੍ਰੇਲੀਆ ਨੇ ਨਿਊਜ਼ੀਲੈਂਡ ਨੂੰ 389 ਦੌੜਾਂ ਦਾ ਟੀਚਾ ਦਿੱਤਾ ਹੈ। ਨਿਊਜ਼ੀਲੈਂਡ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਦੀ ਟੀਮ 49.2 ਓਵਰਾਂ ‘ਚ 388 ਦੌੜਾਂ ‘ਤੇ ਆਲ ਆਊਟ ਹੋ ਗਈ।
ਆਸਟ੍ਰੇਲੀਆ ਦੇ ਟ੍ਰੈਵਿਸ ਹੈੱਡ ਨੇ ਸੈਂਕੜਾ ਲਗਾਇਆ। ਉਸ ਨੇ 109 ਦੌੜਾਂ ਦੀ ਪਾਰੀ ਖੇਡੀ। ਉਸ ਤੋਂ ਇਲਾਵਾ ਡੇਵਿਡ ਵਾਰਨਰ ਨੇ 81 ਦੌੜਾਂ ਦੀ ਪਾਰੀ ਖੇਡੀ।












