September 12, 2026, 7:38 pm
----------- Advertisement -----------
HomeNewsਰੋਪੜ੍ਹ ਦੇ ਵਕੀਲ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਦੀ ਕਾਰਵਾਈ ਨਿੰਦਣਯੋਗ: ਡਾ.ਬਲਜੀਤ...

ਰੋਪੜ੍ਹ ਦੇ ਵਕੀਲ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਦੀ ਕਾਰਵਾਈ ਨਿੰਦਣਯੋਗ: ਡਾ.ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 28 ਅਕਤੂਬਰ (ਬਲਜੀਤ ਮਰਵਾਹਾ) : ਰੋਪੜ੍ਹ ਦੇ ਵਕੀਲ ਅੰਕੁਰ ਵਰਮਾ, ਉਸ ਦੀ ਪਤਨੀ ਅਤੇ ਪੁੱਤਰ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਦੀ ਕਾਰਵਾਈ ਅਤਿ ਨਿੰਦਣਯੋਗ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।

ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਇਸ ਮਾਮਲੇ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਨੂੰ ਹੁਕਮ ਦਿੱਤੇ ਕਿ ਉਹ ਇਸ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਜਲਦ ਤੋਂ ਜਲਦ ਪੇਸ਼ ਕਰਨ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਰੋਪੜ ਨੂੰ ਨਿਰਦੇਸ਼ ਦਿੱਤੇ ਕਿ ਅੰਡਰ ਸੈਕਸ਼ਨ 327, 342, 344, 355 ਆਈ ਪੀ ਸੀ ਅਤੇ ਸੈਕਸ਼ਨ 6 ਮੇਨਟੇਨੈਸ ਆਫ ਪੇਰੈਂਟਸ ਐਡ ਵੈਲਫੇਅਰ ਆਫ ਸੀਨੀਅਰ ਸਿਟੀਜਨ ਐਕਟ ਅਧੀਨ ਕੁੱਟਮਾਰ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜਿਸ ਉਪਰੰਤ ਕੁੱਟਮਾਰ ਕਰਨ ਵਾਲੇ ਵਕੀਲ ਅੰਕੁਰ ਵਰਮਾ ਖਿਲਾਫ ਐਫ.ਆਈ.ਆਰ ਦਰਜ਼ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਰੋਪੜ੍ਹ ਵਿਖੇ ਵਕੀਲ ਪੁੱਤਰ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਸਬੰਧੀ ਜਾਣਕਾਰੀ ਉਨ੍ਹਾਂ ਨੂੰ ਸਖੀ ਵਨ ਸਟਾਪ ਸੈਂਟਰ ਰਾਹੀਂ ਪ੍ਰਾਪਤ ਹੋਈ ਸੀ। ਸੂਬੇ ਦੇ ਸਖੀ ਵਨ ਸਟਾਪ ਸੈਂਟਰਾਂ ਵਿੱਚ ਔਰਤਾਂ ਦੀ ਸੁਰੱਖਿਆ ਲਈ ਮੁਫ਼ਤ ਸੇਵਾਵਾਂ ਉਪਲਬੱਧ ਕਰਵਾਈਆਂ ਜਾਂਦੀਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਸੁਰੱਖਿਆ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਇਹ ਮਾਮਲਾ ਸੱਭਿਅਕ ਸਮਾਜ ਵਿੱਚ ਬਜ਼ੁਰਗਾਂ ਵਿੱਚ ਡਰ ਦੀ ਭਾਵਨਾ ਪੈਦਾ ਕਰਨ ਵਾਲਾ ਅਤੇ ਸਮਾਜ ਵਿੱਚ ਬਜ਼ੁਰਗਾਂ ਨੂੰ ਅਣਗੌਲਿਆਂ ਕਰਨ ਵਾਲਾ ਹੈ।

ਡਾ.ਬਲਜੀਤ ਕੌਰ ਨੇ ਕਿਹਾ ਕਿ ਉਹ ਰੋਪੜ ਵਿੱਚ ਵਾਪਰੀ ਇਸ ਘਟਨਾ ਦੇ ਰੋਸ ਵਜੋਂ ਸ਼ਹਿਰ ਵਿੱਚ ਇੱਕ ਜਾਗਰੂਕਤਾ ਮਾਰਚ ਕੱਢਣਗੇ ਤਾਂ ਜੋਂ ਲੋਕਾਂ ਨੂੰ ਬਜ਼ੁਰਗਾਂ ਪ੍ਰਤੀ ਸਹੀ ਨਜ਼ਰੀਆਂ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਇਹੋ ਜਿਹੀਆਂ ਘਟਨਾਵਾਂ ਦੇ ਵਾਪਰਨ ਨਾਲ ਸਮਾਜਿਕ ਰਿਸ਼ਤੇ ਤਾਰ-ਤਾਰ ਹੁੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...