October 28, 2026, 5:53 pm
----------- Advertisement -----------
HomeNewsLatest Newsਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਦਿੱਤੀ ਵਧਾਈ

Published on

----------- Advertisement -----------

ਅੰਮ੍ਰਿਤਸਰ- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਦੌਰਾਨ ਬੀਤੇ ਕੱਲ੍ਹ ਤੋਂ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਪ੍ਰਕਾਸ਼ ਗੁਰਪੁਰਬ ਅੱਜ 30 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਇੱਥੇ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਜਿਸ ਮਗਰੋਂ ਪੰਥ ਪ੍ਰਸਿੱਧ ਰਾਗੀ ਢਾਡੀ ਜਥੇ ਗੁਰੂ ਜਸ ਗਾਇਨ ਕਰਨਗੇ।

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਕਾਸ਼ ਗੁਰਪੁਰਬ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਚੌਥੇ ਪਾਤਸ਼ਾਹ ਜੀ ਦਾ ਜੀਵਨ ਮਨੁੱਖਤਾ ਨੂੰ ਧਾਰਮਿਕ ਅਗਵਾਈ ਦੇਣ ਵਾਲਾ ਹੈ। ਉਨ੍ਹਾ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਵਿੱਚੋਂ ਨਿਮਰਤਾ, ਸੇਵਾ, ਸਿਮਰਨ, ਹਲੀਮੀ, ਸਹਿਜ ਆਦਿ ਦੇ ਗੁਣ ਪ੍ਰਗਟ ਹੁੰਦੇ ਹਨ, ਜੋ ਮਨੁੱਖੀ ਜੀਵਨ ਨੂੰ ਸੁਖਾਵਾਂ ਅਤੇ ਮੁਕੰਮਲ ਬਣਾਉਣ ਵਿਚ ਵੱਡਾ ਮਹੱਤਵ ਰੱਖਦੇ ਹਨ। ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਉਂਦਿਆਂ ਸਭ ਦਾ ਫ਼ਰਜ਼ ਹੈ ਕਿ ਗੁਰਬਾਣੀ ਆਸ਼ੇ ਅਨੁਸਾਰ ਜੀਵਨ ਬਤੀਤ ਕਰੀਏ। ਐਡਵੋਕੇਟ ਧਾਮੀ ਨੇ ਆਖਿਆ ਕਿ ਅੱਜ ਦੇ ਪਦਾਰਥਵਾਦੀ ਯੁੱਗ ਅੰਦਰ ਗੁਰੂ ਸਾਹਿਬਾਨ ਦੀ ਮੁੱਲਵਾਨ ਵਿਚਾਰਧਾਰਾ ਮਨੁੱਖਤਾ ਲਈ ਪ੍ਰੇਰਨਾ ਦਾ ਅਮੁੱਕ ਸੋਮਾ ਹੈ।

ਵਰਣਨਯੋਗ ਹੈ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਹਰ ਸਾਲ ਦੀ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪਰਕਰਮਾ ਵਿੱਚ ਸਥਿਤ ਹੋਰ ਅਸਥਾਨਾਂ ‘ਤੇ ਫੁੱਲਾਂ ਦੀ ਸੁੰਦਰ ਸਜ਼ਾਵਟ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 30 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਾਏ ਜਾਣਗੇ। ਜਿਸ ਉਪਰੰਤ ਸਾਰਾ ਦਿਨ ਧਾਰਮਿਕ ਦੀਵਾਨ ਸੱਜਣਗੇ ਅਤੇ ਕਵੀ ਦਰਬਾਰ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...