October 14, 2026, 5:23 pm
----------- Advertisement -----------
HomeNewsਵਾਹਨ ਡੀਲਰਾਂ ਲਈ ਵੱਡਾ ਝਟਕਾ, ਚੰਡੀਗੜ੍ਹ 'ਚ ਪੈਟਰੋਲ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ...

ਵਾਹਨ ਡੀਲਰਾਂ ਲਈ ਵੱਡਾ ਝਟਕਾ, ਚੰਡੀਗੜ੍ਹ ‘ਚ ਪੈਟਰੋਲ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ‘ਤੇ ਲੱਗੀ ਰੋਕ

Published on

----------- Advertisement -----------

ਚੰਡੀਗੜ੍ਹ ‘ਚ ਇਲੈਕਟ੍ਰਿਕ ਵਹੀਕਲ (ਈਵੀ) ਪਾਲਿਸੀ ਕਰਕੇ ਬੀਤੇ ਐਤਵਾਰ ਤੋਂ ਪੈਟਰੋਲ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ‘ਤੇ ਰੋਕ ਲਗਾ ਦਿੱਤੀ ਗਈ ਹੈ। ਚੰਡੀਗੜ੍ਹ ਦੇ ਦੋਪਹੀਆ ਵਾਹਨ ਡੀਲਰਾਂ ਨੂੰ ਦੀਵਾਲੀ ‘ਤੇ ਕਰੀਬ 4000 ਨਵੇਂ ਵਾਹਨ ਵੇਚਣ ਦੀ ਉਮੀਦ ਸੀ, ਜਿਸ ਨੂੰ ਝਟਕਾ ਲੱਗਾ ਹੈ। ਚੰਡੀਗੜ੍ਹ ਵਿੱਚ ਹਰ ਸਾਲ ਕਰੀਬ 20 ਹਜ਼ਾਰ ਦੋਪਹੀਆ ਵਾਹਨ ਵਿਕਦੇ ਹਨ। ਹਰ ਮਹੀਨੇ ਔਸਤਨ 1600 ਵਾਹਨ ਵਿਕਦੇ ਹਨ। ਪਰ ਦੀਵਾਲੀ ਦੇ ਮਹੀਨੇ ਇਹ ਗਿਣਤੀ ਵੱਧ ਕੇ 4 ਹਜ਼ਾਰ ਦੇ ਕਰੀਬ ਹੋ ਜਾਂਦੀ ਹੈ।

ਚੰਡੀਗੜ੍ਹ ਦੇ ਦੋ ਪਹੀਆ ਵਾਹਨ ਡੀਲਰਾਂ ਨੇ ਦੀਵਾਲੀ ‘ਤੇ ਖਰੀਦਦਾਰੀ ਲਈ ਕਰੀਬ 500 ਵਾਹਨਾਂ ਦੀ ਐਡਵਾਂਸ ਬੁਕਿੰਗ ਕਰਵਾਈ ਹੈ। ਅਜਿਹੇ ‘ਚ ਦੋਪਹੀਆ ਵਾਹਨ ਡੀਲਰਾਂ ਅਤੇ ਨਵੇਂ ਵਾਹਨ ਖਰੀਦਣ ਵਾਲਿਆਂ ਲਈ ਇਹ ਵੱਡਾ ਝਟਕਾ ਹੈ। ਜੇਕਰ ਇਲੈਕਟ੍ਰਿਕ ਵਾਹਨ ਪਾਲਿਸੀ ਵਿੱਚ ਛੋਟ ਨਹੀਂ ਦਿੱਤੀ ਜਾਂਦੀ ਹੈ, ਤਾਂ ਡੀਲਰਾਂ ਨੂੰ ਬੁਕਿੰਗ ਦੀ ਰਕਮ ਵਾਪਸ ਕਰਨੀ ਪਵੇਗੀ। 

ਇਕ ਦੋਪਹੀਆ ਵਾਹਨ ਡੀਲਰ ਨੇ ਆਪਣਾ ਨਾਂ ਨਾ ਛਾਪਣ ਦੀ ਸ਼ਰਤ ‘ਤੇ ਦੱਸਿਆ ਕਿ ਚੰਡੀਗੜ੍ਹ ‘ਚ ਦੋਪਹੀਆ ਵਾਹਨ ਏਜੰਸੀਆਂ ‘ਚ ਕਰੀਬ 2500 ਕਰਮਚਾਰੀ ਕੰਮ ਕਰਦੇ ਹਨ। ਜੇਕਰ ਇੱਕ ਪਰਿਵਾਰ ਵਿੱਚ ਔਸਤਨ 4 ਮੈਂਬਰ ਹੋਣ ਤਾਂ ਪ੍ਰਸ਼ਾਸਨ ਦੇ ਇਸ ਫੈਸਲੇ ਨਾਲ ਕਰੀਬ 10 ਹਜ਼ਾਰ ਲੋਕ ਪ੍ਰਭਾਵਿਤ ਹੋਣਗੇ। ਜੇਕਰ ਕੈਪਿੰਗ ਵਿੱਚ ਢਿੱਲ ਨਾ ਦਿੱਤੀ ਗਈ ਤਾਂ ਦੋਪਹੀਆ ਵਾਹਨਾਂ ਦੇ ਡੀਲਰਾਂ ਨੂੰ ਦੀਵਾਲੀ ਤੋਂ ਪਹਿਲਾਂ ਆਪਣੇ ਸ਼ੋਅਰੂਮ ਬੰਦ ਕਰਨੇ ਪੈਣਗੇ। ਅਜਿਹੇ ‘ਚ ਇਨ੍ਹਾਂ ਡੀਲਰਾਂ ਨੂੰ ਕਰੀਬ 2 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਨਾਲ ਹੀ 10 ਹਜ਼ਾਰ ਲੋਕਾਂ ਦੀ ਦੀਵਾਲੀ ਵੀ ਇਸ ਵਾਰ ਕਾਲੀ ਦੀਵਾਲੀ ਹੋਵੇਗੀ।

 ਚੰਡੀਗੜ੍ਹ ਪ੍ਰਸ਼ਾਸਨ ਨੇ 18 ਅਕਤੂਬਰ ਨੂੰ ਬਾਲਣ ਆਧਾਰਿਤ ਦੋਪਹੀਆ ਵਾਹਨਾਂ ਨੂੰ 10 ਫੀਸਦੀ ਵਾਧੂ ਟੈਕਸ ਛੋਟ ਦਿੱਤੀ ਸੀ। ਜੋ ਕਿ ਲਗਭਗ 1609 ਰੁਪਏ ਹੈ। ਸ਼ਨੀਵਾਰ ਸ਼ਾਮ ਤੱਕ ਕਰੀਬ 1564 ਵਾਹਨਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਇਸ ਤੋਂ ਬਾਅਦ ਐਤਵਾਰ ਨੂੰ ਜਿਵੇਂ ਹੀ 45 ਵਾਹਨਾਂ ਦੀ ਰਜਿਸਟ੍ਰੇਸ਼ਨ ਹੋਈ ਤਾਂ ਪੋਰਟਲ ਆਪਣੇ ਆਪ ਬੰਦ ਹੋ ਗਿਆ। ਇਹ ਦੁਪਹਿਰ ਕਰੀਬ 2 ਵਜੇ ਤੋਂ ਬੰਦ ਹੈ। ਹੁਣ ਵਾਹਨਾਂ ਦੀ ਰਜਿਸਟਰੇਸ਼ਨ ਨਹੀਂ ਹੋ ਰਹੀ ਹੈ। ਡੀਲਰਾਂ ਨੂੰ ਪ੍ਰਸ਼ਾਸਨ ਤੋਂ ਢਿੱਲ ਦੀ ਉਮੀਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ...