October 14, 2026, 1:32 pm
----------- Advertisement -----------
HomeNewsਪੰਜਾਬ 'ਚ ਕਿਸੇ ਵੀ ਤਰ੍ਹਾਂ ਦੇ ਸਟੰਟ ਜਾਂ ਖਤਰਨਾਕ ਪ੍ਰਦਰਸ਼ਨ 'ਤੇ ਲਗਾਈ...

ਪੰਜਾਬ ‘ਚ ਕਿਸੇ ਵੀ ਤਰ੍ਹਾਂ ਦੇ ਸਟੰਟ ਜਾਂ ਖਤਰਨਾਕ ਪ੍ਰਦਰਸ਼ਨ ‘ਤੇ ਲਗਾਈ ਪਾਬੰਦੀ

Published on

----------- Advertisement -----------

ਗੁਰਦਾਸਪੁਰ ‘ਚ ਇਕ ਮੇਲੇ ਦੌਰਾਨ ਸਟੰਟ ਕਰਦੇ ਸਮੇਂ ਟਰੈਕਟਰ ਦੀ ਲਪੇਟ ‘ਚ ਆਉਣ ਨਾਲ ਹੋਈ ਸਟੰਟਮੈਨ ਦੀ ਮੌਤ ਤੋਂ ਬਾਅਦ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਟਰੈਕਟਰਾਂ ‘ਤੇ ਸਟੰਟ ਕਰਨ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕੀਤਾ ਹੈ। ਭਗਵੰਤ ਮਾਨ ਨੇ ਕਿਹਾ-ਪਿਆਰੇ ਪੰਜਾਬੀਆਂ, ਟਰੈਕਟਰ ਨੂੰ ਖੇਤਾਂ ਦਾ ਰਾਜਾ ਕਿਹਾ ਜਾਂਦਾ ਹੈ, ਇਸ ਨੂੰ ਮੌਤ ਦਾ ਦੂਤ ਨਾ ਬਣਾਓ।

ਪੰਜਾਬ ਵਿੱਚ ਟਰੈਕਟਰਾਂ ਅਤੇ ਸਬੰਧਤ ਉਪਕਰਣਾਂ ਨਾਲ ਕਿਸੇ ਵੀ ਤਰ੍ਹਾਂ ਦੇ ਸਟੰਟ ਜਾਂ ਖਤਰਨਾਕ ਪ੍ਰਦਰਸ਼ਨ ‘ਤੇ ਪਾਬੰਦੀ ਲਗਾਈ ਜਾ ਰਹੀ ਹੈ। ਹੋਰ ਜਾਣਕਾਰੀ ਜਲਦੀ ਹੀ ਤੁਹਾਡੇ ਨਾਲ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਟੰਟਬਾਜ਼ੀ ਵਿੱਚ ਕਿਸੇ ਵੀ ਤਰ੍ਹਾਂ ਦੇ ਖੇਤੀ ਸੰਦ ਦੀ ਵਰਤੋਂ ਨਾ ਕਰਨ। ਦੋ ਦਿਨ ਪਹਿਲਾਂ ਗੁਰਦਾਸਪੁਰ ਵਿੱਚ ਇੱਕ ਮੇਲੇ ਦੌਰਾਨ ਸਟੰਟ ਕਰਦੇ ਹੋਏ ਟਰੈਕਟਰ ਦੀ ਲਪੇਟ ਵਿੱਚ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ ਸੀ।

ਮ੍ਰਿਤਕ ਦੀ ਪਛਾਣ ਸੁਖਮਨਦੀਪ ਸਿੰਘ (29) ਵਜੋਂ ਹੋਈ ਹੈ। ਜਦੋਂ ਸੁਖਮਨਦੀਪ ਟਰੈਕਟਰ ਨਾਲ ਸਟੰਟ ਕਰ ਰਿਹਾ ਸੀ ਤਾਂ ਲੋਕ ਉਸ ਨੂੰ ਆਪਣੇ ਕੈਮਰਿਆਂ ‘ਚ ਕੈਦ ਕਰ ਰਹੇ ਸਨ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਟਰੈਕਟਰ 2 ਟਾਇਰਾਂ ‘ਤੇ ਹਵਾ ‘ਚ ਚੱਕਰ ਲਗਾ ਕੇ ਘੁੰਮ ਰਿਹਾ ਹੈ। ਇਸ ਨੂੰ ਕੋਈ ਨਹੀਂ ਚਲਾ ਰਿਹਾ ਸੀ, ਸੁਖਮਨਦੀਪ ਕੋਲ ਖੜ੍ਹਾ ਸੀ। ਇਸ ਦੌਰਾਨ ਟਰੈਕਟਰ ਬੇਕਾਬੂ ਹੋ ਗਿਆ। ਸੁਖਮਨਦੀਪ ਉਸ ਨੂੰ ਕਾਬੂ ਕਰਨ ਲਈ ਉਸ ‘ਤੇ ਚੜ੍ਹਨ ਦੀ ਕੋਸ਼ਿਸ਼ ਕਰਦਾ ਹੈ। ਜਿਵੇਂ ਹੀ ਉਸ ਨੇ ਟਾਇਰ ‘ਤੇ ਪੈਰ ਰੱਖ ਕੇ ਚੜ੍ਹਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦਾ ਦੂਜਾ ਪੈਰ ਚਿੱਕੜ ‘ਚ ਤਿਲਕ ਗਿਆ। ਕੁਝ ਦੇਰ ਵਿਚ ਹੀ ਉਹ ਟਰੈਕਟਰ ਦੇ ਹੇਠਾਂ ਆ ਗਿਆ ਅਤੇ ਉਸ ਦੀ ਮੌਤ ਹੋ ਗਈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ...

ਝੋਟਾ ਕਤਲਕਾਂਡ: ਮਾਨਸਾ ‘ਚ ਮਾਹੌਲ ਤਣਾਅਪੂਰਨ, ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬਲਡੋਜ਼ਰ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਇਨਸਾਫ਼ ਮਿਲਣ ਤੱਕ...

ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ

ਮਾਨਸਾ 13 ਅਕਤੂਬਰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਦੇ ਕਤਲ ਦੀ ਮੁੱਢਲੀ ਜਾਂਚ...

 • ਹੁਣ ਤੱਕ ਅਸੀਂ ਮੈਰਿਟ ਦੇ ਆਧਾਰ `ਤੇ ਨੌਜਵਾਨਾਂ ਨੂੰ 70,000 ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਪੂਰਥਲਾ, 13 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ...

ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਬਾਦਲ ਦੇ ਯੂ-ਟਰਨ ਨਹੀਂ ਭੁਲਾਏ, ਕੋਈ ਵੀ ਰਾਜਨੀਤਿਕ ਡਰਾਮਾ ਉਨ੍ਹਾਂ ਦੀ ਭਰੋਸੇਯੋਗਤਾ ਬਹਾਲ ਨਹੀਂ ਕਰ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 13 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

15 ਅਕਤੂਬਰ ਤੋਂ UPI ‘ਤੇ MDR ਚਾਰਜ ਲਾਗੂ ਕਰਨ ਦਾ ਫ਼ੈਸਲਾ ਟਲਿਆ, ਹੁਣ 1 ਜਨਵਰੀ ਤੋਂ ਹੋ ਸਕਦੈ ਲਾਗੂ!

UPI ਮਰਚੈਂਟ ਡਿਸਕਾਊਂਟ ਰੇਟ (MDR) ਦੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ, ਜੋ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...