November 15, 2026, 5:43 am
----------- Advertisement -----------
HomeNewsBreaking Newsਅੱਜ ਵਰਲਡ ਕੱਪ 'ਚ ਪਾਕਿਸਤਾਨ ਦਾ ਮੈਚ ਬੰਗਲਾਦੇਸ਼ ਨਾਲ, ਪਾਕਿਸਤਾਨ ਲਈ ਜਿੱਤ...

ਅੱਜ ਵਰਲਡ ਕੱਪ ‘ਚ ਪਾਕਿਸਤਾਨ ਦਾ ਮੈਚ ਬੰਗਲਾਦੇਸ਼ ਨਾਲ, ਪਾਕਿਸਤਾਨ ਲਈ ਜਿੱਤ ਜ਼ਰੂਰੀ

Published on

----------- Advertisement -----------
  • ਸੈਮੀਫਾਈਨਲ ਦੀਆਂ ਉਮੀਦਾਂ ਬਰਕਰਾਰ ਰੱਖਣ ਲਈ ਪਾਕਿਸਤਾਨ ਨੂੰ ਜਿੱਤਣਾ ਜ਼ਰੂਰੀ

ਕੋਲਕਾਤਾ, 31 ਅਕਤੂਬਰ 2023 – ਵਨਡੇ ਵਿਸ਼ਵ ਕੱਪ 2023 ਦੇ 31ਵੇਂ ਮੈਚ ਵਿੱਚ ਅੱਜ ਪਾਕਿਸਤਾਨ ਦਾ ਸਾਹਮਣਾ ਬੰਗਲਾਦੇਸ਼ ਨਾਲ ਹੋਵੇਗਾ। ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ‘ਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਟਾਸ ਦੁਪਹਿਰ 1:30 ਵਜੇ ਹੋਵੇਗਾ।

ਲਗਾਤਾਰ ਚਾਰ ਮੈਚ ਹਾਰ ਚੁੱਕੀ ਪਾਕਿਸਤਾਨੀ ਟੀਮ ਨੇ ਜੇਕਰ ਸੈਮੀਫਾਈਨਲ ‘ਚ ਪਹੁੰਚਣ ਦੀਆਂ ਉਮੀਦਾਂ ਨੂੰ ਬਰਕਰਾਰ ਰੱਖਣਾ ਹੈ ਤਾਂ ਉਸ ਨੂੰ ਇਹ ਮੈਚ ਕਿਸੇ ਵੀ ਕੀਮਤ ‘ਤੇ ਜਿੱਤਣਾ ਹੋਵੇਗਾ। ਪਾਕਿਸਤਾਨੀ ਟੀਮ ਇਸ ਸਮੇਂ 6 ਮੈਚਾਂ ‘ਚ 2 ਜਿੱਤਾਂ ਅਤੇ 4 ਹਾਰਾਂ ਨਾਲ 4 ਅੰਕਾਂ ਨਾਲ ਸੱਤਵੇਂ ਸਥਾਨ ‘ਤੇ ਹੈ। ਇਸ ਦੇ ਨਾਲ ਹੀ ਬੰਗਲਾਦੇਸ਼ ਦੀ ਟੀਮ 6 ਮੈਚਾਂ ‘ਚ ਸਿਰਫ 1 ਜਿੱਤ ਅਤੇ 5 ਹਾਰ ਦੇ ਨਾਲ 2 ਅੰਕਾਂ ਨਾਲ ਨੌਵੇਂ ਸਥਾਨ ‘ਤੇ ਹੈ। ਬੰਗਲਾਦੇਸ਼ ਪਹਿਲਾਂ ਹੀ ਸੈਮੀਫਾਈਨਲ ਦੀ ਦੌੜ ਤੋਂ ਬਾਹਰ ਹੋ ਚੁੱਕਾ ਹੈ।

ਬੰਗਲਾਦੇਸ਼ ਕੋਲ 24 ਸਾਲ ਬਾਅਦ ਵਨਡੇ ਵਿਸ਼ਵ ਕੱਪ ‘ਚ ਪਾਕਿਸਤਾਨ ਨੂੰ ਹਰਾਉਣ ਦਾ ਮੌਕਾ ਹੈ। ਟੀਮ ਨੇ ਪਹਿਲੀ ਅਤੇ ਆਖਰੀ ਵਾਰ 1999 ਦੇ ਵਿਸ਼ਵ ਕੱਪ ਵਿੱਚ ਜਿੱਤ ਦਰਜ ਕੀਤੀ ਸੀ। ਇਸ ਤੋਂ ਬਾਅਦ 2019 ਵਿੱਚ ਇੱਕ ਮੈਚ ਖੇਡਿਆ ਗਿਆ, ਜਿਸ ਵਿੱਚ ਪਾਕਿਸਤਾਨ ਜਿੱਤ ਗਿਆ।

ਇਸ ਵਿਸ਼ਵ ਕੱਪ ਵਿੱਚ ਪਾਕਿਸਤਾਨ ਦੀ ਸ਼ੁਰੂਆਤ ਚੰਗੀ ਰਹੀ ਸੀ। ਟੀਮ ਨੇ ਆਪਣੇ ਪਹਿਲੇ ਮੈਚ ਵਿੱਚ ਨੀਦਰਲੈਂਡ ਨੂੰ 81 ਦੌੜਾਂ ਨਾਲ ਅਤੇ ਦੂਜੇ ਮੈਚ ਵਿੱਚ ਸ੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾਇਆ ਸੀ। ਪਰ ਜਿਵੇਂ-ਜਿਵੇਂ ਟੂਰਨਾਮੈਂਟ ਅੱਗੇ ਵਧਦਾ ਗਿਆ, ਟੀਮ ਦਾ ਪ੍ਰਦਰਸ਼ਨ ਬੇਹੱਦ ਨਿਰਾਸ਼ਾਜਨਕ ਹੁੰਦਾ ਗਿਆ।

ਟੀਮ ਨੂੰ ਪਿਛਲੇ ਚਾਰ ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਹਿਲੇ ਛੇ ਮੈਚਾਂ ਵਿੱਚੋਂ ਦੋ ਜਿੱਤੇ ਅਤੇ ਚਾਰ ਹਾਰੇ। ਟੀਮ ਚਾਰ ਅੰਕਾਂ ਨਾਲ ਅੰਕ ਸੂਚੀ ਵਿੱਚ 7ਵੇਂ ਨੰਬਰ ’ਤੇ ਪਹੁੰਚ ਗਈ ਹੈ।

ਦੂਜੇ ਪਾਸੇ ਬੰਗਲਾਦੇਸ਼ ਦੀ ਹਾਲਤ ਪਾਕਿਸਤਾਨ ਨਾਲੋਂ ਵੀ ਮਾੜੀ ਹੈ। ਉਸ ਨੇ ਪਹਿਲੇ ਛੇ ਮੈਚਾਂ ਵਿੱਚੋਂ ਸਿਰਫ਼ ਇੱਕ ਜਿੱਤਿਆ ਅਤੇ ਪੰਜ ਹਾਰੇ। ਬੰਗਲਾਦੇਸ਼ ਦੀ ਟੀਮ ਦੀ ਟੂਰਨਾਮੈਂਟ ‘ਚ ਇਕਲੌਤੀ ਜਿੱਤ ਪਹਿਲੇ ਮੈਚ ‘ਚ ਅਫਗਾਨਿਸਤਾਨ ਖਿਲਾਫ ਹੋਈ ਸੀ। ਟੀਮ ਇੰਗਲੈਂਡ ਤੋਂ ਠੀਕ ਉੱਪਰ 2 ਅੰਕਾਂ ਨਾਲ ਨੌਵੇਂ ਸਥਾਨ ‘ਤੇ ਹੈ।

ਪਾਕਿਸਤਾਨ ਦੇ ਖਿਲਾਫ ਬੰਗਲਾਦੇਸ਼ ਦਾ ਵਨਡੇ ਰਿਕਾਰਡ ਬਹੁਤ ਖਰਾਬ ਹੈ। ਦੋਵਾਂ ਟੀਮਾਂ ਵਿਚਾਲੇ ਹੁਣ ਤੱਕ ਕੁੱਲ 38 ਵਨਡੇ ਖੇਡੇ ਗਏ ਹਨ। ਪਾਕਿਸਤਾਨ ਨੇ 33 ਮੈਚ ਜਿੱਤੇ ਅਤੇ ਬੰਗਲਾਦੇਸ਼ ਨੇ ਸਿਰਫ 5 ਮੈਚ ਜਿੱਤੇ। ਵਿਸ਼ਵ ਕੱਪ ‘ਚ ਦੋਵੇਂ ਟੀਮਾਂ ਹੁਣ ਤੱਕ ਦੋ ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ, ਜਿਨ੍ਹਾਂ ‘ਚ ਪਾਕਿਸਤਾਨ ਨੇ 1 ਅਤੇ ਬੰਗਲਾਦੇਸ਼ ਨੇ 1 ‘ਚ ਜਿੱਤ ਦਰਜ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...