August 9, 2026, 1:53 am
----------- Advertisement -----------
HomeNewsBreaking Newsਹਰਿਆਣਾ ਦੀ ਮਹਿਲਾ ਹੈੱਡ ਕਾਂਸਟੇਬਲ ਨੂੰ ਅਦਾਲਤ ਨੇ ਸੁਣਾਈ ਚਾਰ ਸਾਲ ਦੀ...

ਹਰਿਆਣਾ ਦੀ ਮਹਿਲਾ ਹੈੱਡ ਕਾਂਸਟੇਬਲ ਨੂੰ ਅਦਾਲਤ ਨੇ ਸੁਣਾਈ ਚਾਰ ਸਾਲ ਦੀ ਸਜ਼ਾ, ਪੜ੍ਹੋ ਪੂਰਾ ਵੇਰਵਾ

Published on

----------- Advertisement -----------
  • 5000 ਰੁਪਏ ਰਿਸ਼ਵਤ ਲੈਂਦੀ ਫੜੀ ਗਈ ਸੀ ਮਹਿਲਾ ਹੈੱਡ ਕਾਂਸਟੇਬਲ,
  • 7 ਸਾਲ ਪੁਰਾਣਾ ਹੈ ਮਾਮਲਾ

ਚੰਡੀਗੜ੍ਹ, 31 ਅਕਤੂਬਰ 2023 – ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ ਹਰਿਆਣਾ ਪੁਲਿਸ ਦੀ ਮਹਿਲਾ ਹੈੱਡ ਕਾਂਸਟੇਬਲ ਇਕ ਰਿਸ਼ਵਤ ਦੇ ਮਾਮਲੇ ‘ਚ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 7 ਸਾਲ ਪੁਰਾਣਾ ਹੈ, ਜਿਸ ‘ਚ ਅਦਾਲਤ ਨੇ ਇਹ ਸਜ਼ਾ ਸੁਣਾਈ ਹੈ ਅਤੇ ਇਸ ਦੇ ਨਾਲ ਹੀ ਅਦਾਲਤ ਨੇ ਦੋਸ਼ੀ ਮਹਿਲਾ ਹੈੱਡ ਕਾਂਸਟੇਬਲ ਨੂੰ 20 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।

ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਮਹਿਲਾ ਹੈੱਡ ਕਾਂਸਟੇਬਲ ਰਿਤੂ ਬਾਲਾ ਨੂੰ 5000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ‘ਚ ਸਜ਼ਾ ਸੁਣਾਈ ਹੈ। ਅਦਾਲਤ ਨੇ ਰਿਤੂ ਬਾਲਾ ਨੂੰ 4 ਸਾਲ ਦੀ ਸਜ਼ਾ ਅਤੇ 20 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। ਰਿਤੂ ਨੂੰ 7 ਸਾਲ ਪਹਿਲਾਂ ਸੀਬੀਆਈ ਨੇ ਰਿਸ਼ਵਤ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ।

ਬੀਤੇ ਵੀਰਵਾਰ ਨੂੰ ਸੀਬੀਆਈ ਅਦਾਲਤ ਨੇ ਉਸ ਨੂੰ ਦੋਸ਼ੀ ਕਰਾਰ ਦਿੰਦਿਆਂ ਹਿਰਾਸਤ ਵਿਚ ਲੈਣ ਦੇ ਹੁਕਮ ਜਾਰੀ ਕੀਤੇ ਸਨ। ਸੀਬੀਆਈ ਦੇ ਸਰਕਾਰੀ ਵਕੀਲ ਨਰਿੰਦਰ ਸਿੰਘ ਨੇ ਬਹਿਸ ਦੌਰਾਨ ਕਿਹਾ ਕਿ ਮੁਲਜ਼ਮ ਔਰਤ ਸਰਕਾਰੀ ਮੁਲਾਜ਼ਮ ਸੀ। ਉਸ ਦੀ ਡਿਊਟੀ ਮਹਿਲਾ ਹੈਲਪ ਡੈਸਕ ‘ਤੇ ਸੀ। ਉਸ ਦਾ ਕੰਮ ਔਰਤਾਂ ਦੀਆਂ ਸਮੱਸਿਆਵਾਂ ਸੁਣਨਾ ਸੀ ਪਰ ਉਹ ਆਪਣੀਆਂ ਲੋੜਾਂ ਪੂਰੀਆਂ ਕਰਨ ਲਈ ਰਿਸ਼ਵਤ ਲੈਂਦੀ ਸੀ। ਸੀਬੀਆਈ ਨੇ ਸਤੰਬਰ 2016 ਵਿਚ ਰਿਤੂ ਬਾਲਾ ਨੂੰ ਹਾਊਸਿੰਗ ਬੋਰਡ ਲਾਈਟ ਪੁਆਇੰਟ, ਮਨੀਮਾਜਰਾ ਨੇੜਿਓਂ ਗ੍ਰਿਫ਼ਤਾਰ ਕੀਤਾ ਸੀ। ਉਸ ਸਮੇਂ ਉਹ ਕਾਲਕਾ ਥਾਣੇ ਵਿਚ ਤਾਇਨਾਤ ਸੀ।

ਸੀਬੀਆਈ ਨੂੰ ਰਿਸ਼ਵਤ ਮੰਗਣ ਦੀ ਸ਼ਿਕਾਇਤ ਪਿੰਜੌਰ ਦੇ ਅਮਰਜੀਤ ਨੇ ਦਿੱਤੀ ਸੀ। ਅਮਰਜੀਤ ਨੇ ਦੱਸਿਆ ਸੀ ਕਿ ਇੱਕ ਲੜਕੀ ਨੇ ਕਾਲਕਾ ਥਾਣੇ ਵਿਚ ਉਸ ਅਤੇ ਉਸ ਦੀ ਪਤਨੀ ਖ਼ਿਲਾਫ਼ ਝੂਠੀ ਸ਼ਿਕਾਇਤ ਦਿੱਤੀ ਸੀ। ਇਸ ਦੀ ਜਾਂਚ ਹੈੱਡ ਕਾਂਸਟੇਬਲ ਰਿਤੂ ਬਾਲਾ ਕਰ ਰਹੀ ਸੀ ਅਤੇ ਉਸ ਨੇ ਮਾਮਲੇ ਨੂੰ ਰਫਾ ਦਫਾ ਕਰਨ ਲਈ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਜਿਸ ਤੋਂ ਬਾਅਦ ਉਸ ਨੇ ਸੀਬੀਆਈ ਨੂੰ ਸੂਚਨਾ ਦੇ ਦਿੱਤੀ ਅਤੇ ਸੀਬੀਆਈ ਨੇ ਜਾਲ ਲਾ ਕੇ ਮਹਿਲਾ ਕਾਂਸਟੇਬਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਹੁਣ ਮਹਿਲਾ ਹੈੱਡ ਕਾਂਸਟੇਬਲ ਰਿਤੂ ਬਾਲਾ ਨੂੰ ਅਦਾਲਤ ਵੱਲੋਂ 4 ਸਾਲ ਦੀ ਸਜ਼ਾ ਸੁਣਾਈ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...