November 21, 2026, 9:25 pm
----------- Advertisement -----------
HomeNewsBreaking Newsਡੇਰਾ ਬਿਆਸ ਮੁਖੀ ਨਾਲ ਐਮ.ਪੀ. ਸਿਮਰਨਜੀਤ ਮਾਨ ਨੇ ਕੀਤਾ ਸੰਗਤ ਦਰਸ਼ਨ

ਡੇਰਾ ਬਿਆਸ ਮੁਖੀ ਨਾਲ ਐਮ.ਪੀ. ਸਿਮਰਨਜੀਤ ਮਾਨ ਨੇ ਕੀਤਾ ਸੰਗਤ ਦਰਸ਼ਨ

Published on

----------- Advertisement -----------
  • ਸੰਗਤ ਵਿੱਚ ਅਨੁਸ਼ਾਸਨ ਕਾਬਲ-ਏ-ਤਰੀਫ਼ ਸੀ: ਐਮ.ਪੀ. ਸਿਮਰਨਜੀਤ ਸਿੰਘ ਮਾਨ

ਸੰਗਰੂਰ/ਲਹਿਰਾਗਾਗਾ/ਮਲੇਰਕੋਟਲਾ, 31 ਅਕਤੂਬਰ 2023 – ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਬੀਤੇ ਦਿਨ ਡੇਰਾ ਬਿਆਸ ਦੇ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਹਲਕੇ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਸੰਗਤ ਦਰਸ਼ਨ ਕੀਤੇ ਗਏ।

ਇਸ ਸੰਬੰਧੀ ਗੱਲਬਾਤ ਦੌਰਾਨ ਜਾਣਕਾਰੀ ਦਿੰਦਿਆਂ ਐਮ.ਪੀ. ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਡੇਰਾ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਸੰਗਤ ਦਰਸ਼ਨ ਲਈ ਹਲਕੇ ਦੇ ਵੱਖ-ਵੱਖ ਸਤਿਸੰਗ ਘਰਾਂ ਦਾ ਦੌਰਾ ਨਿਰਧਾਰਿਤ ਕੀਤਾ ਗਿਆ ਸੀ, ਜਿਸਦੇ ਲਈ ਹਲਕੇ ਦਾ ਮੈਂਬਰ ਪਾਰਲੀਮੈਂਟ ਹੋਣ ਦੇ ਨਾਤੇ ਉਨ੍ਹਾਂ ਨੂੰ ਵੀ ਸੱਦਾ ਦਿੱਤਾ ਗਿਆ ਸੀ। ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਲਹਿਰਾਗਾਗਾ ਵਿਖੇ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਉਹਨਾਂ ਦੇ ਨਾਲ ਸੁਨਾਮ, ਸੰਗਰੂਰ, ਧੂਰੀ, ਮਾਲੇਰਕੋਟਲਾ ਹੁੰਦੇ ਹੋਏ ਉਹ ਅਹਿਮਦਗੜ੍ਹ ਪਹੁੰਚੇ। ਰਾਸਤੇ ਵਿੱਚ ਵੱਖ-ਵੱਖ ਥਾਵਾਂ ‘ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਮਾਨ ਨੇ ਕਿਹਾ ਕਿ ਅੱਜ ਦੇ ਦੌਰੇ ਦੌਰਾਨ ਸੰਗਤ ਵੱਲੋਂ ਦਿਖਾਇਆ ਗਿਆ ਅਨੁਸ਼ਾਸਨ ਕਾਬਲ-ਏ-ਤਰੀਫ਼ ਸੀ। ਵੱਡੀ ਗਿਣਤੀ ਵਿੱਚ ਸੰਗਤ ਹੋਣ ਦੇ ਬਾਵਜੂਦ ਕੋਈ ਹੁਲੜਬਾਜੀ ਜਾਂ ਧੱਕਾਮੁੱਕੀ ਦੇਖਣ ਨੂੰ ਨਹੀਂ ਮਿਲੀ | ਸਾਰੀ ਸੰਗਤ ਨੇ ਪੂਰੇ ਅਨੁਸ਼ਾਸਨ ਵਿੱਚ ਰਹਿ ਕੇ ਅੱਜ ਦੇ ਸੰਗਤ ਦਰਸ਼ਨ ਪ੍ਰੋਗਰਾਮ ਨੂੰ ਸਫਲ ਬਣਾਇਆ। ਮਾਨ ਨੇ ਕਿਹਾ ਕਿ ਅਨੁਸ਼ਾਸਨ ਸਫਲਤਾ ਦੀ ਕੁੰਜੀ ਹੈ, ਕਿਉਂਕਿ ਜਦੋਂ 1840 ਤੋਂ ਬਾਅਦ ਅੰਗਰੇਜਾਂ ਕੋਲੋਂ ਸਿੱਖ ਜੰਗ ਹਾਰ ਗਏ ਸਨ ਤਾਂ ਇੱਕ ਅੰਗਰੇਜ ਅਧਿਕਾਰੀ ਨੇ ਕਿਹਾ ਸੀ ਕਿ ਸਿੱਖ ਫੌਜ ਵਿੱਚ ਦਲੇਰੀ ਸਾਡੇ ਨਾਲੋਂ ਵੀ ਜਿਆਦਾ ਸੀ , ਪਰ ਸਾਡੀ ਫੌਜ ਵਿੱਚ ਅਨੁਸ਼ਾਸਨ ਜਿਆਦਾ ਸੀ, ਜਿਸ ਕਾਰਨ ਉਨ੍ਹਾਂ ਦੀ ਜਿੱਤ ਹੋਈ।

ਉਨ੍ਹਾਂ ਦੱਸਿਆ ਕਿ ਆਪਣੇ ਅੱਜ ਦੇ ਦੌਰੇ ਦੌਰਾਨ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਨਸ਼ਿਆਂ, ਗਰੀਬੀ ਅਤੇ ਦੁਨੀਆਂ ਵਿੱਚ ਹੋ ਰਹੇ ਖੂਨ ਖਰਾਬੇ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਦੁਨੀਆਂ ਵਿੱਚ ਹੋ ਰਿਹਾ ਖੂਨ ਖਰਾਬਾ ਖਾਸ ਕਰਕੇ ਗਾਜਾ ਤੇ ਇਜਰਾਈਲ ਵਿੱਚ ਹੋਣ ਵਾਲਾ ਖੂਨ ਖਰਾਬਾ ਜਲਦੀ ਤੋਂ ਜਲਦੀ ਖਤਮ ਹੋਵੇ। ਇਸਦੇ ਨਾਲ ਹੀ ਨਸ਼ਿਆਂ ਦੇ ਖਾਤਮੇ ਅਤੇ ਗਰੀਬੀ ਖਤਮ ਕਰਨ ਸੰਬੰਧੀ ਉਪਰਾਲਿਆਂ ‘ਤੇ ਵੀ ਚਰਚਾ ਕੀਤੀ। ਅੰਤ ਮਾਨ ਨੇ ਡੇਰਾ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪਣੇ ਨਾਲ ਬੁਲਾ ਕੇ ਅਨੁਸ਼ਾਸਨ ਵਿੱਚ ਰਹਿ ਕੇ ਕੰਮ ਕਰਨ ਵਾਲੀ ਸੰਗਤ ਦੇ ਦਰਸ਼ਨ ਕਰਵਾਏ।

ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਪੀਏਸੀ ਮੈਂਬਰ ਸ. ਬਹਾਦਰ ਸਿੰਘ ਭਸੌੜ, ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਜਥੇਬੰਦਕ ਸਕੱਤਰ ਗੋਵਿੰਦ ਸਿੰਘ ਸੰਧੂ, ਸੀਨੀਅਰ ਭੁਪਿੰਦਰ ਸਿੰਘ ਗਰੇਵਾਲ, ਨਿੱਜੀ ਸਕੱਤਰ ਗੁਰਜੰਟ ਸਿੰਘ ਕੱਟੂ, ਪ੍ਰਗਟ ਸਿੰਘ ਗਾਗਾ, ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਹਰਦੇਵ ਸਿੰਘ ਪੱਪੂ, ਹਰਬੰਸ ਸਿੰਘ ਸਲੇਮਪੁਰ, ਸੰਜੀਵ ਸਿੰਘ ਸੁਨਾਮ, ਰਿੰਕੂ ਸਰਪੰਚ ਗੁਰਨੇ ਖੁਰਦ ਤੋਂ ਇਲਾਵਾ ਹੋਰ ਆਗੂ ਅਤੇ ਵਰਕਰ ਹਾਜਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...