April 28, 2026, 8:53 pm
----------- Advertisement -----------
HomeNewsEntertainmentਹਰਭਜਨ ਸਿੰਘ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਗੀਤਾ ਬਸਰਾ ਵੀ ਕੋਰੋਨਾ...

ਹਰਭਜਨ ਸਿੰਘ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਗੀਤਾ ਬਸਰਾ ਵੀ ਕੋਰੋਨਾ ਪਾਜ਼ੀਟਿਵ

Published on

----------- Advertisement -----------

ਸਾਲ 2022 ਦੀ ਸ਼ੁਰੂਆਤ ਦੇ ਨਾਲ, ਕੋਵਿਡ ਨੇ ਵੀ ਆਪਣਾ ਪ੍ਰਭਾਵ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਹੁਣ ਤੱਕਵਾਇਰਸ ਦੇ ਨਾਲ ਹਜ਼ਾਰਾਂ ਦੀ ਗਿਣਤੀ ‘ਚ ਲੋਕ ਪੀੜਤ ਹੋ ਚੁੱਕੇ ਹਨ । ਸਾਰੀਆਂ ਸਾਵਧਾਨੀਆਂ ਵਰਤਣ ਤੋਂ ਬਾਅਦ ਵੀ ਲੋਕ ਕੋਵਿਡ-19 ਦਾ ਸ਼ਿਕਾਰ ਹੋ ਰਹੇ ਹਨ। ਹਾਲ ਹੀ ‘ਚ ਕ੍ਰਿਕਟਰ ਹਰਭਜਨ ਸਿੰਘ ਦੇ ਕੋਵਿਡ ਪਾਜ਼ੇਟਿਵ ਹੋਣ ਦੀਆਂ ਖਬਰਾਂ ਆਈਆਂ ਸਨ। ਹੁਣ ਉਨ੍ਹਾਂ ਦੀ ਪਤਨੀ ਅਦਾਕਾਰਾ ਗੀਤਾ ਬਸਰਾ ਵੀ ਕੋਵਿਡ ਸੰਕਰਮਿਤ ਹੋ ਗਈ ਹੈ।

ਇਸ ਗੱਲ ਦੀ ਪੁਸ਼ਟੀ ਖੁਦ ਅਦਾਕਾਰਾ ਨੇ ਸੋਸ਼ਲ ਮੀਡੀਆ ‘ਤੇ ਕੀਤੀ ਹੈ। ਗੀਤਾ ਬਸਰਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਸਟੋਰੀ ਸ਼ੇਅਰ ਕੀਤੀ ਹੈ। ਪੋਸਟ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, “ਇੰਨੀ ਸਾਵਧਾਨੀ ਰੱਖਣ ਅਤੇ 2 ਸਾਲਾਂ ਤੱਕ ਇਸ ਕੋਰੋਨਾ ਨੂੰ ਚਕਮਾ ਦੇਣ ਦੀ ਕੋਸ਼ਿਸ਼ ਕਰਨ ਤੋਂ ਬਾਅਦ, ਆਖਰਕਾਰ ਵਾਇਰਸ ਨੇ ਸਾਨੂੰ ਫੜ ਲਿਆ।” ਇਸ ਦੇ ਨਾਲ ਹੀ ਉਨ੍ਹਾਂ ਨੇ ‘ਕੁਆਰੰਟੀਨ ਮੋਡ’ ਵੀ ਲਿਖਿਆ।

https://www.instagram.com/p/CX35CDHPN0V/?utm_source=ig_embed&ig_rid=0cfb494b-bd22-4a0c-832a-8593bb6792ba

ਦੱਸ ਦਈਏ ਕਿ ਗੀਤਾ ਬਸਰਾ ਨੇ ਕੁਝ ਮਹੀਨੇ ਪਹਿਲਾਂ ਹੀ ਇੱਕ ਬੇਟੇ ਨੂੰ ਜਨਮ ਦਿੱਤਾ ਹੈ । ਜਿਸ ਦੇ ਛੇ ਮਹੀਨੇ ਪੂਰੇ ਹੋਣ ਤੇ ਉਨ੍ਹਾਂ ਨੇ ਕੇਕ ਕੱਟ ਕੇ ਜਸ਼ਨ ਵੀ ਮਨਾਇਆ ਸੀ । ਇਸ ਤੋਂ ਪਹਿਲਾਂ ਦੋਵਾਂ ਦੀ ਇੱਕ ਬੇਟੀ ਵੀ ਹੈ ਜਿਸ ਦਾ ਨਾਮ ਹਿਨਾਇਆ ਹੀਰ ਰੱਖਿਆ ਗਿਆ ਹੈ । ਗੀਤਾ ਬਸਰਾ ਅਤੇ ਹਰਭਜਨ ਸਿੰਘ ਦੀ ਕੁਝ ਸਾਲ ਪਹਿਲਾਂ ਲਵ ਮੈਰਿਜ ਹੋਈ ਸੀ । ਦੋਵਾਂ ਦੀ ਮੁਲਾਕਾਤ ਟੀਵੀ ਦੇ ਇੱਕ ਸ਼ੋਅ ਦੇ ਸੈਟ ‘ਤੇ ਹੋਈ ਸੀ । ਜਿਸ ਤੋਂ ਬਾਅਦ ਕਾਫੀ ਸਮਾਂ ਦੋਵਾਂ ਨੇ ਇੱਕ ਦੂਜੇ ਨੂੰ ਡੇਟ ਕੀਤਾ ਅਤੇ ਫਿਰ ਵਿਆਹ ਦੇ ਬੰਧਨ ‘ਚ ਬੱਝ ਗਏ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...

ਸ਼ੰਭੂ ਧਮਾਕਾ ਮਾਮਲੇ ‘ਚ ਪੁਲਿਸ ਨੇ 2 ਦੋਸ਼ੀਆਂ ਨੂੰ ਲਿਆ ਹਿਰਾਸਤ ‘ਚ – ਸੂਤਰ

ਸ਼ੰਭੂ ਧਮਾਕਾ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਪੁਲਿਸ ਨੇ...

ਚਾਹ ਪੀਂਦੇ ਹਾਂ, ਸੀਚੇਵਾਲ ਨੂੰ ਵੀ AAP ਛੱਡਣ ਲਈ ਮਿਲਿਆ ਸੀ ਆਫ਼ਰ

ਆਮ ਆਦਮੀ ਪਾਰਟੀ (ਆਪ) ਦੇ ਸੱਤ ਰਾਜ ਸਭਾ ਸੰਸਦ ਮੈਂਬਰਾਂ ਨੇ ਹਾਲ ਹੀ ‘ਚ...