September 21, 2026, 1:53 am
----------- Advertisement -----------
HomeNewsBreaking Newsਗੁਰਦਾਸਪੁਰ ਦੀ ਕੁੜੀ ਦਾ ਲੰਡਨ 'ਚ ਚਾਕੂ ਮਾਰ ਕੇ ਕ.ਤ.ਲ

ਗੁਰਦਾਸਪੁਰ ਦੀ ਕੁੜੀ ਦਾ ਲੰਡਨ ‘ਚ ਚਾਕੂ ਮਾਰ ਕੇ ਕ.ਤ.ਲ

Published on

----------- Advertisement -----------

ਗੁਰਦਾਸਪੁਰ ਦੀ ਰਹਿਣ ਵਾਲੀ ਇੱਕ ਲੜਕੀ ਦਾ ਲੰਡਨ ਵਿੱਚ ਚਾਕੂ ਮਾਰ ਕੇ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮਹਿਕ ਸ਼ਰਮਾ (19) ਵਾਸੀ ਪਿੰਡ ਜੋਗੀ ਚੀਮਾ ਵਜੋਂ ਹੋਈ ਹੈ। ਮਹਿਕ ਦੀ ਮਾਂ ਮਧੂਬਾਲਾ ਨੇ ਦੱਸਿਆ ਕਿ ਉਸ ਦੀ ਲੜਕੀ ਮਹਿਕ ਸ਼ਰਮਾ ਦਾ ਵਿਆਹ 24 ਜੂਨ 2022 ਨੂੰ ਸਾਹਿਲ ਸ਼ਰਮਾ ਨਾਲ ਹੋਇਆ ਸੀ। ਉਸ ਦੀ ਬੇਟੀ ਨੇ 12ਵੀਂ ਤੱਕ ਪੜ੍ਹਾਈ ਕੀਤੀ ਹੈ। 20 ਨਵੰਬਰ 2022 ਨੂੰ ਉਹ ਸਟੱਡੀ ਵੀਜ਼ੇ ‘ਤੇ ਲੰਡਨ ਗਈ ਸੀ।
ਕੁਝ ਮਹੀਨਿਆਂ ਬਾਅਦ ਉਸ ਦਾ ਪਤੀ ਸਾਹਿਲ ਸ਼ਰਮਾ ਸਪਾਊਸ ਵੀਜ਼ੇ ‘ਤੇ ਉਸ ਕੋਲ ਲੰਡਨ ਆ ਗਿਆ ਸੀ। ਮਹਿਕ ਸ਼ਰਮਾ ਨੇ ਆਪਣੀ ਪੜ੍ਹਾਈ ਨੂੰ ਸਕਿਲਡ ਵਰਕਰ ਵਰਕ ਪਰਮਿਟ ਵਿੱਚ ਤਬਦੀਲ ਕਰ ਲਿਆ ਸੀ। ਮਹਿਕ ਦੀ ਮਾਂ ਨੇ ਸਾਹਿਲ ਸ਼ਰਮਾ ਤੇ ਇਸ ਘਟਨਾ ਨੂੰ ਅੰਜ਼ਾਮ ਦੇਣ ਦੇ ਗੰਭੀਰ ਆਰੋਪ ਲਗਾਏ ਹਨ ।
ਮਧੂਬਾਲਾ ਨੇ ਦੋਸ਼ ਲਾਇਆ ਕਿ ਲੰਡਨ ਜਾਣ ਤੋਂ ਬਾਅਦ ਸਾਹਿਲ ਨੇ ਉਸ ਨੂੰ ਤੰਗ ਕਰਨਾ ਸ਼ੁਰੂ ਕਰ ਦਿੱਤਾ। ਅਤੇ ਕਈ ਵਾਰ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦੇ ਚੁੱਕਾ ਸੀ। ਮਧੂਬਾਲਾ ਨੇ ਕਿਹਾ ਕਿ ਉਹ ਲਗਾਤਾਰ ਆਪਣੀ ਬੇਟੀ ਨੂੰ ਫੋਨ ਤੇ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੀ ਸੀ ਪਰ ਉਸ ਨਾਲ ਸੰਪਰਕ ਨਹੀਂ ਹੋ ਪਾ ਰਿਹਾ ਸੀ। ਇਸ ਤੋਂ ਬਾਅਦ ਉਸ ਨੂੰ ਲੰਡਨ ਤੋਂ ਫੋਨ ਆਇਆ ਕਿ ਉਸ ਦੀ ਧੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਐਸਐਸਪੀ ਬਟਾਲਾ ਅਸ਼ਵਨੀ ਗੋਟਿਆਲ ਨੇ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...